ਚੰਡੀਗੜ੍ਹ: ਪੰਜਾਬ ਸਟੇਟ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ), ਜੋ ਕਿ ਉੱਤਰ ਪੱਤਰੀ ਸਮੇਤ ਰੱਦ ਕਰ ਦਿੱਤੀ ਗਈ ਸੀ। ਹੁਣ ਇਸ ਪ੍ਰੀਖਿਆ ਨੂੰ ਮੁੜ ਕਰਵਾਉਣ ਲਈ ਐਸਸੀਆਰਟੀ ਪੰਜਾਬ ਵੱਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਨਵੇਂ ਨੋਟਿਸ ਅਨੁਸਾਰ ਹੁਣ ਇਹ ਪ੍ਰੀਖਿਆ 30 ਅਪ੍ਰੈਲ 2023 ਨੂੰ ਸਵੇਰੇ 10 ਵਜੇ ਤੋਂ 1 ਵਜੇ ਦੇ ਦਰਮਿਆਨ ਹੋਵੇਗੀ। ਇਸ ਸਬੰਧੀ ਬਕਾਇਦਾ ਐਸੀਈਆਰਟੀ ਦੇ ਡਾਇਰੈਕਟਰ ਪੰਜਾਬ ਵੱਲੋਂ ਨੋਟਿਸ ਦਿੱਤਾ ਗਿਆ ਹੈ। ਸਬੰਧਿਤ ਉਮੀਦਵਾਰ ਪ੍ਰੀਖਿਆ ਦੀ ਅਪਡੇਟ ਜਾਣਕਾਰੀ ਲਈ ਸਮੇਂ-ਸਮੇਂ ਉਤੇ ਵਿਭਾਗ ਦੀ ਵੈੱਬਸਾਈਟ www.ssapunjab.org ਜਾਂਚਦੇ ਰਹਿਣ।
ਪ੍ਰੀਖਿਆ ਰੱਦ ਹੋਣ ਉਤੇ ਸਿੱਖਿਆ ਮੰਤਰੀ ਨੇ ਅਧਿਆਪਕ ਕੀਤੇ ਮੁਅੱਤਲ: ਦੱਸ ਦਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੀਐੱਸਟੀਈਟੀ ਦੀ ਪ੍ਰੀਖਿਆ ਰੱਦ ਕਰਵਾ ਦਿੱਤੀ ਸੀ। ਨਾਲ ਹੀ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਅੰਮ੍ਰਿਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਅਤੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋ. ਡਾ. ਰਵਿੰਦਰ ਸਿੰਘ ਸਾਹਨੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜਦਕਿ ਸੀਐਮ ਮਾਨ ਨੇ ਲਾਪ੍ਰਵਾਹੀ ਅਤੇ ਕੁਤਾਹੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਜ਼ਿੰਮੇਵਾਰਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ। ਪ੍ਰੀਖਿਆ ਦੀ ਜ਼ਿੰਮੇਵਾਰੀ ਜੀਐਨਡੀ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ।
ਇਹ ਵੀ ਪੜ੍ਹੋ : Attack On People Offering Namaz: ਨਮਾਜ਼ ਅਦਾ ਕਰ ਰਹੇ ਲੋਕਾਂ 'ਤੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਹਮਲਾ, ਕਈ ਜ਼ਖ਼ਮੀ
ਚਾਰ ਵਿਕਲਪਾਂ ਵਿੱਚੋਂ ਸਹੀ ਉੱਤਰ ਨੂੰ ਕੀਤਾ ਉਜਾਗਰ : ਪੀਐਸਟੀਈਟੀ ਪ੍ਰੀਖਿਆ-2 ਦੀ ਸੋਸ਼ਲ ਸਟੱਡੀਜ਼ ਵਿਸ਼ੇ ਦੀ ਪ੍ਰੀਖਿਆ ਲਈ ਲਗਭਗ ਇੱਕ ਲੱਖ ਉਮੀਦਵਾਰਾਂ ਨੇ ਅਪੀਅਰ ਕੀਤਾ ਸੀ, ਪਰ ਪੇਪਰ ਵਿੱਚ 60 ਵਿੱਚੋਂ 57 ਪ੍ਰਸ਼ਨਾਂ ਲਈ, ਚਾਰ ਵਿਕਲਪਾਂ ਵਿੱਚੋਂ ਇੱਕ ਨੂੰ ਹਾਈਲਾਈਟ ਕੀਤਾ ਗਿਆ ਸੀ। ਟੈਸਟ ਵਿੱਚ, ਹਾਈਲਾਈਟ ਕੀਤੇ ਵਿਕਲਪਾਂ ਵਿੱਚੋਂ 60 ਪ੍ਰਤੀਸ਼ਤ ਸਹੀ ਪਾਏ ਗਏ। ਇਸ ਤੋਂ ਇਲਾਵਾ ਪੇਪਰ ਵਿੱਚ ਕਈ ਸ਼ਬਦ ਅਤੇ ਹੋਰ ਗਲਤੀਆਂ ਸਨ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵੱਲੋਂ ਜੀਐਨਡੀਯੂ ਨੂੰ ਪ੍ਰੀਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਹੋ ਸਕਦੀ ਐ ਚਰਚਾ
ਦੋ ਸ਼ਿਫਟਾਂ ਵਿੱਚ ਲਈ ਗਈ ਸੀ ਪ੍ਰੀਖਿਆ : PSTET ਦੀ ਪ੍ਰੀਖਿਆ 12 ਮਾਰਚ ਨੂੰ ਹੋਈ ਸੀ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਲਈ ਗਈ ਸੀ ਕਿਉਂਕਿ ਦੋ ਵੱਖ-ਵੱਖ ਪੇਪਰ ਸਨ। ਪਹਿਲੀ ਸ਼ਿਫਟ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਜੀ ਸ਼ਿਫਟ ਦਾ ਸਮਾਂ ਦੁਪਹਿਰ 2:30 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਇਸ ਪ੍ਰੀਖਿਆ ਤਹਿਤ ਪ੍ਰਾਇਮਰੀ ਟੀਚਰ ਲਈ ਪੇਪਰ-1 ਅਤੇ ਅੱਪਰ ਪ੍ਰਾਇਮਰੀ ਟੀਚਰ ਲਈ ਪੇਪਰ-2 ਕਰਵਾਇਆ ਜਾਂਦਾ ਹੈ। ਦੋਵਾਂ ਪੇਪਰਾਂ ਵਿੱਚ 150 ਨੰਬਰਾਂ ਦੇ MCQ ਪ੍ਰਸ਼ਨ ਸ਼ਾਮਲ ਕੀਤੇ ਗਏ ਸਨ। ਹਰੇਕ ਜਵਾਬ ਨੂੰ ਇੱਕ ਨਿਸ਼ਾਨ ਦਿੱਤਾ ਗਿਆ ਸੀ। ਪ੍ਰੀਖਿਆ ਵਿੱਚ ਨੈਗੇਟਿਵ ਮਾਰਕਿੰਗ ਲਾਗੂ ਨਹੀਂ ਕੀਤੀ ਗਈ ਸੀ।