ETV Bharat / state

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਦਾ ਕਰੇਗੀ ਹੱਲ - ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਪੰਜਾਬ ਦੀ ਕਿਸਾਨੀ ਨੂੰ ਲੀਹ ਉੱਤੇ ਲਿਆਉਣ ਅਤੇ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ।

Punjab Agriculture Minister Kuldeep Dhaliwal said that the new agricultural policy will solve the problems of farmers
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਦਾ ਕਰੇਗੀ ਹੱਲ
author img

By

Published : May 25, 2023, 10:26 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

4 ਘੰਟੇ ਚੱਲੀ ਮੀਟਿੰਗ: ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੁੱਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਸ਼ਹੀਦ ਕਿਸਾਨ ਪਰਿਵਾਰ: ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

  1. ਪੰਜਾਬ ਪੁਲਿਸ ਨੇ ਫਰਜ਼ੀ ਸਿੰਮ ਕਾਰਡ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਕੱਸਿਆ ਸ਼ਿਕੰਜਾ, ਲੱਖਾਂ ਦੀ ਗਿਣਤੀ 'ਚ ਸਿੰਮ ਕਾਰਡ ਕੀਤੇ ਬਲਾਕ
  2. ਪੰਜਾਬ ਭਾਜਪਾ ਪ੍ਰਧਾਨ ਦਾ ਸੂਬਾ ਸਰਕਾਰ 'ਤੇ ਵਾਰ, ਕਿਹਾ-ਪੰਜਾਬ 'ਚ ਸਰਕਾਰ ਨਹੀਂ ਗੈਂਗਸਟਰਾਂ ਦਾ ਰਾਜ
  3. 97.60 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਪਰਬਲ ਨੇ ਵਧਾਇਆ ਮਾਪਿਆਂ ਦਾ ਮਾਣ, ਕਪੂਰਥਲਾ ਜ਼ਿਲ੍ਹੇ 'ਚ ਹਾਸਿਲ ਕੀਤਾ ਦੂਜਾ ਸਥਾਨ

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.