ETV Bharat / state

ਨਵੇਂ ਸਾਲ ਮੌਕੇ ਪੰਜਾਬ ਪੁਲਿਸ ਆਨ ਡਿਊਟੀ, ਸੁਰੱਖਿਆ ਦੇ ਸਖ਼ਤ ਪ੍ਰਬੰਧ - Security in Chandigarh

ਨਵੇਂ ਵਰ੍ਹੇ ਦੀ ਆਮਦ ਮੌਕੇ ਪੰਜਾਬ ਤੇ ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਫਿਰੋਜ਼ਪੁਰ ਤੇ ਮੋਹਾਲੀ ਵਿਖੇ ਪੁਲਿਸ ਵੱਲੋਂ ਨਾਕੇ ਲਾਏ ਗਏ ਅਤੇ ਹਰ (Punjab and Chandigarh Police) ਵਾਹਨ ਦੀ ਚੈਕਿੰਗ ਕੀਤੀ ਗਈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Punjab and Chandigarh Police On Duty, Security in Punjab
ਨਵੇਂ ਸਾਲ ਮੌਕੇ ਪੰਜਾਬ ਪੁਲਿਸ ਆਨ ਡਿਊਟੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
author img

By

Published : Jan 1, 2023, 7:54 AM IST

Updated : Jan 1, 2023, 10:08 AM IST

ਚੰਡੀਗੜ੍ਹ 'ਚ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ

ਚੰਡੀਗੜ੍ਹ/ ਅੰਮ੍ਰਿਤਸਰ/ਹੁਸ਼ਿਆਰਪੁਰ/ਬਠਿੰਡਾ/ਫਿਰੋਜ਼ਪੁਰ/ਮੋਹਾਲੀ:
ਨਵੇਂ ਸਾਲ ਦੀ ਆਮਦ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੁਸਤੈਦ ਵਿਖਾਈ ਦਿੱਤੀ। ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਕਦਮ ਚੁੱਕੇ ਗਏ ਹਨ। ਆਉਣ-ਜਾਣ ਵਾਲੇ ਹਰ ਵਾਹਨ ਦੀ ਜਾਂਚ ਕੀਤੀ ਗਈ ਤੇ ਲੋੜੀਂਦੀਆਂ ਥਾਵਾਂ ਉੱਤੇ ਪੁਲਿਸ ਫੋਰਸ ਤੈਨਾਤ ਕੀਤੀ ਗਈ। ਚੰਡੀਗੜ੍ਹ ਵਿਖੇ ਵੀ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ। ਨਵੇਂ ਸਾਲ ਦੇ ਮੱਦੇਨਜ਼ਰ ਸ਼ਹਿਰ (Police On Duty For Security Of people) ਦੇ ਵੱਖ-ਵਖ ਚੌਂਕਾਂ ਅਤੇ ਰਸਤਿਆਂ ਵਿੱਚ ਨਾਕੇ ਵੀ ਲਗਾਏ ਗਏ, ਤਾਂ ਜੋ ਆਉਣ ਜਾਣ ਵਾਲਿਆਂ ਦੀ ਪੂਰੀ ਨਿਗਰਾਨੀ ਰੱਖੀ ਜਾ ਸਕੇ।

2000 ਤੋਂ ਵੱਧ ਮੁਲਾਜ਼ਮ ਸੁਰੱਖਿਆ ਲਈ ਸ਼ਹਿਰ ਤੈਨਾਤ : ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਮੁਲਾਜ਼ਮ ਸੁਰੱਖਿਆ ਲਈ ਸ਼ਹਿਰ ਵਿਚ ਤੈਨਾਤ ਕੀਤੇ ਗਏ ਹਨ। ਸ਼ਹਿਰ ਦੇ ਵੱਖ-ਵਖ ਚੌਂਕਾਂ ਅਤੇ ਰਸਤਿਆਂ ਵਿਚ ਨਾਕੇ ਵੀ ਲਗਾਏ ਗਏ ਹਨ, ਤਾਂ ਜੋ ਆਉਣ ਜਾਣ ਵਾਲਿਆਂ ਦੀ ਪੂਰੀ ਨਿਗਰਾਨੀ ਰੱਖੀ ਜਾ ਸਕੇ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ (Police Security in Amritsar) ਕਿ ਨਵੇਂ ਸਾਲ ਦੇ ਮੱਦੇਨਜ਼ਰ ਕਈ ਚੌਂਕਾਂ ਤੇ ਰਾਤ 10 ਵਜੇ ਤੋਂ 2 ਵਜੇ ਤੱਕ ਆਵਾਜਾਈ ਉੱਤੇ ਪਾਬੰਦੀ ਰਹੇਗੀ।

ਅੰਮ੍ਰਿਤਸਰ 'ਚ ਪੰਜਾਬ ਪੁਲਿਸ ਆਨ ਡਿਊਟੀ

ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ:
ਨਵੇਂ ਸਾਲ ਦੀ ਆਮਦ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਦੀ ਕਮਾਨ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਸੰਭਾਲੀ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਕਿਹਾ ਨਵਾਂ ਸਾਲ ਸ਼ਹਿਰ ਵਾਸੀਆਂ ਲਈ ਚੰਗਾ ਰਹੇ। ਉਨ੍ਹਾਂ ਕਿਹਾ ਸਾਰੇ ਸ਼ਹਿਰ ਭਰ ਵਿੱਚ ਥਾਂ-ਥਾਂ ਪੁਲਿਸ ਪੈਟ੍ਰੋਲਿੰਗ ਤੇ ਨਾਕਾਬੰਦੀ ਕੀਤੀ ਗਈ ਹੈ। ਡੀਸੀਪੀ ਨੇ ਕਿਹਾ ਕਿ ਸਾਰੇ ਸ਼ਹਿਰ ਨੂੰ ਅਸੀਂ ਕਵਰ ਕੀਤਾ ਹੋਇਆ ਹੈ, ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਨਾਜਾਇਜ਼ ਵੀਆਈਪੀ ਸਟਿੱਕਰ ਮਿਟਾਏ: ਅੰਮ੍ਰਿਤਸਰ 'ਚ ਨਵੇਂ ਸਾਲ ਨੂੰ ਲੈ ਕੇ ਹੋ ਰਹੀ ਗੁੰਡਾਗਰਦੀ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ, ਇਸੇ ਦੌਰਾਨ ਪੁਲਿਸ ਵੱਲੋਂ ਇੱਕ ਵਾਹਨ ਨੂੰ ਰੋਕਿਆ ਜਿਸ 'ਤੇ ਪੁਲਿਸ ਦਾ ਸਟਿੱਕਰ ਲੱਗਾ ਹੋਇਆ ਸੀ। ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਸੜਕਾਂ 'ਤੇ ਨਾਕੇ ਲਗਾ ਕੇ ਹਰੇਕ ਗੱਡੀ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਆਨ ਡਿਊਟੀ

ਅੰਮ੍ਰਿਤਸਰ ਗੋਲਡਨ ਗੇਟ 'ਤੇ ਪੁਲਿਸ ਵੱਲੋਂ ਨਾਕਾਬੰਦੀ:
ਪੁਲਿਸ ਅਧਿਕਾਰੀ ਰੌਬਿਨ ਹੰਸ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਵੇਂ ਸਾਲ ਨੂੰ ਲੈਕੇ ਅੰਮ੍ਰਿਤਸਰ ਦੇ ਗੋਲਡਨ ਗੇਟ, ਜਿੱਥੇ ਸ਼ਹਿਰ ਦੇ ਅੰਦਰ ਦੀ ਮੁੱਖ ਐਂਟਰੀ ਹੈ, ਉੱਥੇ ਹਰ ਵਾਹਨ ਦੀ ਚੈਕਿੰਗ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਦਰ ਹਰ ਆਉਣ ਜਾਣ ਵਾਲੇ ਹਰ ਵਹੀਕਲ ਤੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕੋਈ ਵੀ ਸ਼ਕੀ ਵਿਅਕਤੀ (Police Security in Golden Gate) ਨਜ਼ਰ ਆਉਂਦਾ ਹੈ, ਤਾਂ ਉਸ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂਕਿ ਲੋਕ ਨਵਾਂ ਸਾਲ ਖ਼ੁਸ਼ੀ ਨਾਲ ਮਨਾ ਸਕਣ।

ਹੁਸ਼ਿਆਰਪੁਰ 'ਚ ਵੀ ਪੁਲਿਸ ਵੱਲੋਂ ਚੌਕਸੀ ਨਾਲ ਚੈਕਿੰਗ: ਨਵੇਂ ਸਾਲ ਦੇ ਸਬੰਧ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਹੁਸ਼ਿਆਰਪੁਰ ਪੁਲਿਸ ਵਲੋਂ ਵੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆ ਦਿਨ ਰਾਤ ਲਗਾਤਾਰ ਚੌਕਸੀ ਵਰਤਦਿਆਂ ਹੋਇਆਂ ਚੈਕਿੰਗ ਕੀਤੀ ਜਾ ਰਹੀ ਹੈ। ਆਉਣ ਜਾਣ ਵਾਲੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕਰਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਬਾਬਤ ਜਦੋਂ ਸ਼ਹਿਰ ਵਿੱਚ ਫਲੈਗ ਮਾਰਚ (Police Security in Hoshiarpur) ਕੱਢ ਰਹੇ ਐਸਪੀ ਮਨਜੀਤ ਕੌਰ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਕੁੱਲ 2 ਐਸਪੀ, 12 ਡੀਐਸਪੀ ਤੇ 600 ਦੇ ਕਰੀਬ ਮੁਲਾਜ਼ਮ ਚੈਕਿੰਗ ਉੱਤੇ ਲੱਗੇ ਹੋਏ ਹਨ।

ਹੁਸ਼ਿਆਰਪੁਰ 'ਚ ਵੀ ਪੁਲਿਸ ਵੱਲੋਂ ਚੌਕਸੀ

ਦੂਜੇ ਪਾਸੇ, ਡੀਐਸਪੀ ਸਿਟੀ ਪਲਵਿੰਦਰ ਸਿੰਘ ਦੀ ਅਗਵਾਈ ਵਿੱਚ ਰਾਤ ਸਮੇਂ ਵੀ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਤੇ ਆਉਣ ਜਾਣ ਵਾਲੇ ਲੋਕਾਂ ਅਤੇ ਵਾਹਨਾਂ ਦੀ ਵੀ ਵਿਸ਼ੇਸ਼ ਤੌਰ ਉੱਤੇ ਚੈਕਿੰਗ ਕੀਤੀ ਗਈ। ਗੱਲਬਾਤ ਦੌਰਾਨ ਡੀਐਸਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਸਰਤਾਜ ਸਿੰਘ ਚਾਹਲ ਵਲੋਂ ਸਖਤ ਹਦਾਇਤਾਂ ਹਨ ਕਿ ਨਵੇਂ ਸਾਲ ਦੀ ਆਮਦ ਦੇ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜਾਮ ਕੀਤੇ ਜਾਣ, ਤਾਂ ਜੋ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਬਠਿੰਡਾ ਵਿੱਚ ਸੁਰੱਖਿਆ ਵਜੋਂ 800 ਪੁਲਿਸ ਕਰਮਚਾਰੀ ਤੈਨਾਤ: ਨਵੇਂ ਸਾਲ ਦੀ ਆਮਦ ਨੂੰ ਵੇਖਦੇ ਹੋਏ ਜ਼ਿਲ੍ਹਾ ਪੁਲਿਸ ਬਠਿੰਡਾ ਵੱਲੋਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ, ਜਿਨ੍ਹਾਂ ਦੀ ਦੇਖ-ਰੇਖ ਖੁਦ ਐਸਐਸਪੀ ਬਠਿੰਡਾ ਨੇ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਬਠਿੰਡਾ, ਜੇ ਇਲੇਨਚੀਅਨ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਖੁਸ਼ੀ ਦੇ ਮੌਕੇ ਉਪਰ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਤੈਨਾਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਹੁੱਲੜਬਾਜ਼ੀ ਨਾ ਕਰਨ ਅਤੇ ਨਾ ਸ਼ਰਾਬ ਦਾ ਸੇਵਨ ਕਰ ਕੇ ਗੱਡੀ ਚਲਾਉਣ, ਜੇਕਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ (Police Security in Bathinda) ਕਾਰਵਾਈ ਕੀਤੀ ਜਾਵੇਗੀ।

ਬਠਿੰਡਾ 'ਚ ਪੰਜਾਬ ਪੁਲਿਸ ਵੱਲੋਂ ਨਾਕੇਬੰਦੀ

ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸੁਰੱਖਿਆ ਵਜੋਂ 800 ਪੁਲਿਸ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਉਹ ਖੁਦ ਜਗਾ-ਜਗਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

ਫਿਰੋਜ਼ਪੁਰ ਪੁਲਿਸ ਵੱਲੋਂ ਮੁਸਤੈਦੀ

ਫਿਰੋਜ਼ਪੁਰ 'ਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ:
ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਨਵੇਂ ਸਾਲ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਹੰਗਾਮਾ ਕਰਨ (Police Security in Ferozepur) ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੋਹਾਲੀ 'ਚ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ

ਮੋਹਾਲੀ 'ਚ ਟਰੈਫਿਕ ਪੁਲਿਸ ਨੇ ਵੀ ਖਿੱਚੀ ਤਿਆਰੀ:
ਨਵੇਂ ਸਾਲ ਦੇ ਆਗਮਨ ਨੂੰ ਲੈ ਕੇ ਟਰੈਫਿਕ ਪੁਲਿਸ ਦੇ ਐਸਪੀ ਜਗਜੀਤ ਸਿੰਘ ਜੱਲ੍ਹਾ ਵੱਲੋਂ ਵੀ ਜ਼ਿਲ੍ਹਾ ਮੋਹਾਲੀ ਵਿਖੇ ਤੈਨਾਤ ਟਰੈਫਿਕ ਪੁਲਿਸ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਹੁੱਲੜਬਾਜ਼ਾਂ ਉੱਤੇ ਨਕੇਲ ਕੱਸਣ ਲਈ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਢੰਗ ਐਂਡ ਡਰਾਈਵ ਦੇ ਨਾਕੇ ਲਗਾਏ ਗਏ ਅਤੇ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਨਾਲ ਮਾਰਕੀਟਾਂ ਅਤੇ ਪੱਬਾਂ ਦੇ ਬਾਹਰ ਵਿਸ਼ੇਸ਼ ਨਾਕਾਬੰਦੀਆਂ (Police Security in Mohali) ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ

Last Updated : Jan 1, 2023, 10:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.