ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਐਸਪੀ ਬਲਜੀਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬਲਜੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਨੂੰ ਹੋਵੇਗੀ।
ਦੱਸ ਦੇਈਏ ਕਿ ਬੀਤੇ ਮੰਗਲਵਾਰ ਨੂੰ ਬਲਜੀਤ ਸਿੰਘ ਸਿੱਧੂ ਦੇ ਫ਼ਰੀਦਕੋਟ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਇਸ ਫੈਸਲੇ ਨੂੰ ਬਲਜੀਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਫੈਸਲਾ ਸੁਣਾਉਂਦਿਆਂ ਐਸਪੀ ਬਲਜੀਤ ਸਿੰਘ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਜਾਂਚ ਵਿੱਚ ਸਾਥ ਨਾ ਦੇਣ ਦੇ ਚੱਲਦਿਆਂ ਸਿੱਟ ਦੁਆਰਾ ਫ਼ਰੀਦਕੋਟ ਅਦਾਲਤ ਵਿੱਚ ਅਰਜ਼ੀ ਦੇ ਕੇ ਗ੍ਰਿਫ਼ਤਾਰੀ ਲਈ ਇਜਾਜ਼ਤ ਮੰਗੀ ਗਈ ਸੀ, ਜਿਸ 'ਤੇ ਅਦਾਲਤ ਵੱਲੋਂ ਸਿੱਟ ਦੀਆਂ ਦਲੀਲਾਂ ਤੋਂ ਬਾਅਦ ਐਸਪੀ ਬਲਜੀਤ ਸਿੰਘ ਸਿੱਧੂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕਰ ਦਿੱਤੇ ਗਏ ਸਨ ਪਰ ਹੁਣ ਹਾਈ ਕੋਰਟ ਨੇ ਐਸਪੀ ਬਲਜੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜੋ: ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਲੈਂਡ ਪੂਲਿੰਗ ਨੀਤੀ ਸਬੰਧੀ ਹੋਵੇਗੀ ਚਰਚਾ