ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਨੇ ਬਹੁਤ ਹੀ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਖੌਲ ਉਡਾਇਆ ਹੈ, ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮਾਫ ਨਹੀਂ ਕਰਨਗੇ। ਜਾਖੜ ਨੇ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਨਾਲ ਧੋਖਾ ਕੀਤਾ ਹੈ ਸਗੋਂ ਜਿੰਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਮੁੱਖ ਮੰਤਰੀ ਬਣਾਇਆ ਸੀ ਉਨ੍ਹਾਂ ਦੇ ਵਿਸਵਾਸ਼ ਨਾਲ ਵੀ ਧ੍ਰੋਹ ਕੀਤਾ ਹੈ ਅਤੇ ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇਸ ਬਹਿਸ ਤੋਂ ਦੂਰ ਰੱਖਣ ਲਈ ਹਰ ਜਾਇਜ਼-ਨਾਜਾਇਜ਼ ਹੀਲਾ ਵਰਤਿਆ ਹੈ।
ਅਹੁਦੇ ਦੀ ਮਰਿਆਦਾ ਭੰਗ: ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਭਾਸ਼ਾ ਦੇ ਨੀਵੇਂ ਮਿਆਰ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਭੰਗ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦਾ ਜਿਕਰ ਕਰਦਿਆਂ ਯਾਦ ਕਰਵਾਇਆ ਕਿ ਕਿਸ ਤਰ੍ਹਾਂ ਮੁੱਖ ਮੰਤਰੀ ਵਿਰੋਧੀ ਧਿਰ ਦੇ ਆਗੂ ਨੂੰ ਤੂੰ ਕਹਿ ਕੇ ਸੰਬੋਧਨ ਹੋ ਰਹੇ ਸਨ। ਜਾਖੜ ਨੇ ਕਿਹਾ ਕਿ 2 ਦਿਨ ਰੁਕੋ, ਅਰਵਿੰਦ ਕੇਜਰੀਵਾਲ (Arvind Kejriwal) ਦੀ ਈਡੀ ਸਨਮੁੱਖ ਪੇਸ਼ੀ ਦੇ ਨਤੀਜੇ ਸਾਹਮਣੇ ਆਉਣ ਦਿਓ ਤਾਂ ਪੰਜਾਬ ਦੇ ਲੋਕ ਤੁਹਾਡੀ ਪਾਰਟੀ ਦੇ ਛਲਾਵੇ ਦਾ ਸੱਚ ਜਾਣ ਜਾਣਗੇ।
'ਕੇਜਰੀਵਾਲ ਦੀ ਬੋਲੀ ਬੋਲੇ ਸੀਐੱਮ': ਜਾਖੜ ਨੇ ਕਿਹਾ ਕਿ ਇੱਥੇ ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ ਸਗੋਂ ਹੰਕਾਰ ਗ੍ਰਸਤ ਮੁੱਖ ਮੰਤਰੀ ਬੋਲ ਰਿਹਾ ਸੀ, ਜਿਸ ਨੇ ਪਹਿਲਾਂ ਚਰਚਾ ਲਈ ਸਭ ਨੂੰ ਸੱਦਾ ਦਿੱਤਾ ਪਰ ਬਾਅਦ ਵਿਚ ਬੂਹੇ ਬੰਦ ਕਰ ਲਏ। ਜਾਖੜ ਨੇ ਕਿਹਾ ਕਿ ਜਿੱਥੇ ਆਮ ਪੰਜਾਬੀਆਂ ਨੂੰ ਜਾਣ ਨਹੀਂ ਦਿੱਤਾ ਗਿਆ ਉਹ ਸਮਾਗਮ ਦਾ ਕੀ ਮਹੱਤਵ ਰਹਿ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦੇ ਘੇਰੇ ਵਿਚ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਕੇਜਰੀਵਾਲ ਦੀ ਬੋਲੀ ਬੋਲ ਕੇ ਸਮਾਗਮ ਕਰਕੇ ਚਲੇ ਗਏ।
- CM Maan Maha Debate of Punjab : ਸੂਬੇ ਦੀ ਮਹਾਂ ਬਹਿਸ ਖਤਮ, ਆਹ ਕਹੀਆਂ ਮੁੱਖ ਮੰਤਰੀ ਮਾਨ ਨੇ ਵੱਡੀਆਂ ਗੱਲਾਂ, ਇਸ ਗੱਲੋਂ ਵਿਰੋਧੀਆਂ ਨੇ ਕੀਤਾ ਬਾਈਕਾਟ...
- SAD ON Warring: ਸਿੱਖ ਨਸਲਕੁਸ਼ੀ ਦੇ ਮੁਲਜ਼ਮ ਕਮਲਨਾਥ ਨੂੰ ਪੰਜਾਬ ਕਾਂਗਰਸ ਪ੍ਰਧਾਨ ਨੇ ਦੱਸਿਆ ਨਿਰਦੋਸ਼, SAD ਨੇ ਕਿਹਾ ਸਿੱਖ ਕੌਮ ਤੋਂ ਮੁਆਫੀ ਮੰਗੇ ਰਾਜਾ ਵੜਿੰਗ
- Notice to the school of Pathankot: ਸੜਕ ਦੀ ਖ਼ਸਤਾ ਹਾਲਤ ਕਾਰਣ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਮਿਲ ਲਾਇਆ ਧਰਨਾ, ਡੀਓ ਨੇ ਸਕੂਲਾਂ ਨੂੰ ਭੇਜਿਆ ਨੋਟਿਸ, ਜਾਣੋ ਮਾਮਲਾ
ਇੱਕ ਵੀਡੀਓ ਸੁਨੇਹੇ ਵਿੱਚ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਜਾਂ ਤਾਂ ਮਾਫੀ ਮੰਗਣ ਜਾਂ ਉਨ੍ਹਾਂ ਦੇ ਪਿਤਾ ਚੌਧਰੀ ਬਲਰਾਮ ਜਾਖੜ ਦੀ ਨਹਿਰ ਪੁੱਟਣ ਮੌਕੇ ਦੀ ਕੋਈ ਤਸਵੀਰ ਜਾਰੀ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇੱਕ ਵਾਰ ਪਹਿਲਾਂ ਵੀ ਤੁਸੀਂ ਮੇਰੇ ਪਿਤਾ ਬਾਰੇ ਝੂਠੀ ਬਿਆਨਬਾਜ਼ੀ ਕਰ ਚੁੱਕੇ ਹੋ, ਜਿਸ ਨੂੰ ਆਪ ਦੀ ਬੇਧਿਆਨੀ ਸਮਝ ਕੇ ਅਣਗੋਲਿਆ ਕਰ ਦਿੱਤਾ ਸੀ ਪਰ ਅੱਜ ਤੁਸੀਂ ਮੁੜ ਉਹੀ ਗੱਲ ਦੁਹਰਾਈ ਹੈ, ਇਸ ਲਈ ਤੁਸੀਂ ਮਾਫੀ ਮੰਗੋ ਜਾਂ ਫਿਰ ਮੈਨੂੰ ਕੋਰਟ ਵਿੱਚ ਜਾਣਾ ਪਵੇਗਾ।