ETV Bharat / state

Punjab Budget 2023: ਮੁੱਖ ਮੰਤਰੀ ਵੱਲੋਂ ਬਜਟ ਦੀ ਸ਼ਲਾਘਾ, ਕਿਹਾ- ਪੰਜਾਬ ਦੀ ਤਕਦੀਰ ਬਦਲੇਗਾ "ਆਮ ਲੋਕਾਂ ਦਾ ਬਜਟ" - ਮੰਤਰੀ ਹਰਪਾਲ ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ।

Punjab Budget 2023: Appreciation of the budget by the Chief Minister
ਮੁੱਖ ਮੰਤਰੀ ਵੱਲੋਂ ਬਜਟ ਦੀ ਸ਼ਲਾਘਾ, ਕਿਹਾ- ਪੰਜਾਬ ਦੀ ਤਕਦੀਰ ਬਦਲੇਗਾ "ਆਮ ਲੋਕਾਂ ਦਾ ਬਜਟ"
author img

By

Published : Mar 10, 2023, 7:50 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦੀ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਠੀਕ ਇਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਦਾ ਮਨੋਰਥ ਸੂਬੇ ਦੇ ਵਿਕਾਸ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਜਟ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ।

ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ : ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦੇ ਮੁਤਾਬਕ ਬਜਟ ਵਿਚ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਖਾਕਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਅਗਾਂਹਵਧੂ ਨੀਤੀਆਂ ਦੇ ਸੁਮੇਲ ਨਾਲ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ : Punjab Governments Budget : ਮਾਨ ਸਰਕਾਰ ਦਾ ਪਲੇਠਾ ਬਜਟ ਅੱਜ, ਕੀ ਤੁਹਾਡੀਆਂ ਆਸਾਂ ਨੂੰ ਪਵੇਗਾ ਬੂਰ, ਪੜ੍ਹੋ ਪੂਰੀ ਖ਼ਬਰ..

ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ : ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਰੈਗੂਲਰ ਭਰਤੀ ਅਤੇ ਪੰਜਾਬੀਆਂ ਲਈ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਲਈ ਮਾਹੌਲ ਸਿਰਜਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਰੱਖਿਆ ਗਿਆ ਹੈ, ਜਿਸ ਵਿਚ ਬੀਤੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Punjab Education Budget: ਸਿੱਖਿਆ ਖੇਤਰ ਲਈ ਵੱਡਾ ਐਲਾਨ, ਸਰਕਾਰ ਲਿਆਵੇਗੀ ਇਹ ਸਕੀਮ

ਫ਼ਸਲੀ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਵੀ ਇਤਿਹਾਸਕ ਫੈਸਲਾ : ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਲਿਆਉਣ ਦੀ ਵਿਵਸਥਾ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾ ਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਦੇ ਉਦੇਸ਼ ਦੀ ਪੂਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਂਦੇ ਵਿੱਤੀ ਸਾਲ ਦੌਰਾਨ ਖੇਤੀ ਵੰਨ-ਸੁਵੰਨਤਾ ਲਈ ਵਿਸ਼ੇਸ਼ ਸਕੀਮ ਵਾਸਤੇ 1000 ਕਰੋੜ ਰੁਪਏ ਰੱਖੇ ਗਏ ਹਨ, ਜੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਹਾਈ ਸਿੱਧ ਹੋਣਗੇ। ਕਿਸਾਨਾਂ ਨੂੰ ਮੌਸਮ ਦੇ ਕਹਿਰ ਅਤੇ ਹੋਰ ਆਫ਼ਤਾਂ ਤੋਂ ਬਚਾਉਣ ਲਈ ਫਸਲੀ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਵੀ ਇਤਿਹਾਸਕ ਫੈਸਲਾ ਹੈ ਜੋ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖੇਗਾ।

ਇਹ ਵੀ ਪੜ੍ਹੋ : Doctors refused government witnesses: ਵਿਜੀਲੈਂਸ ਲਈ ਸਰਕਾਰੀ ਗਵਾਹ ਬਣਨ ਤੋਂ ਡਾਕਟਰ ਨੇ ਕੀਤਾ ਇਨਕਾਰ, ਦੱਸਿਆ ਇਹ ਕਾਰਨ...

14,500 ਤੋਂ ਵੱਧ ਯੂਥ ਕਲੱਬ ਮੁੜ-ਸੁਰਜੀਤ ਕਰਨ ਦੀ ਤਜਵੀਜ਼ : ਸੂਬੇ ਵਿੱਚ 14,500 ਤੋਂ ਵੱਧ ਯੂਥ ਕਲੱਬਾਂ ਨੂੰ ਮੁੜ-ਸੁਰਜੀਤ ਕਰਨ ਦੀ ਤਜਵੀਜ਼ ਨਾਲ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵੱਲ ਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਆਖਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਲਈ 1,015 ਕਰੋੜ ਰੁਪਏ ਰੱਖਣ ਨਾਲ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਇਹ ਵੀ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੀਏਯੂ, ਗਡਵਾਸੂ, ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਰਗੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇਨ੍ਹਾਂ ਨਾਲ ਜੁੜੇ ਕਾਲਜਾਂ ਲਈ 990 ਕਰੋੜ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ : ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਸੜਕਾਂ ਦੇ ਨਿਰਮਾਣ ਤੇ ਮੁਰੰਮਤ, ਪੇਂਡੂ ਇਲਾਕਿਆਂ ਦੇ ਵਿਆਪਕ ਵਿਕਾਸ, ਨਹਿਰਾਂ ਦੀ ਸਫ਼ਾਈ ਤੇ ਮਜ਼ਬੂਤੀ, ਸਰਕਾਰੀ ਟਰਾਂਸਪੋਰਟ ਖ਼ੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖ਼ੇਤਰਾਂ ਲਈ ਕਾਫ਼ੀ ਬਜਟ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗਾ, ਜਿਹੜਾ ਹਰੇਕ ਪੰਜਾਬੀ ਲਈ ਲਾਹੇਵੰਦ ਸਾਬਤ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.