ETV Bharat / state

Punjab Budget Session : ਪ੍ਰਿੰਸੀਪਲ ਦੇ ਮੁੱਦੇ ਉੱਤੇ ਸਦਨ 'ਚ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ - ਵਿਧਾਇਕ ਤੇ ਮੰਤਰੀ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ ਹੋ ਚੁੱਕੀ ਹੈ। ਸੱਤਾ ਧਿਰ ਦੇ ਸਮੂਹ ਵਿਧਾਇਕ ਤੇ ਮੰਤਰੀ ਵਿਧਾਨ ਸਭਾ ਪਹੁੰਚੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ। ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

The beginning of the assembly session, the governor will address in a short time
ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ, ਕੁਝ ਹੀ ਸਮੇਂ ਵਿਚ ਰਾਜਪਾਲ ਕਰਨਗੇ ਸੰਬੋਧਨ...
author img

By

Published : Mar 3, 2023, 10:12 AM IST

Updated : Mar 3, 2023, 2:31 PM IST

ਵਿਧਾਨਸਭਾ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਬਾਜਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁਰੂ ਹੋ ਗਿਆ ਹੈ। ਸੱਤਾ ਧਿਰ ਦੇ ਸਮੂਹ ਵਿਧਾਇਕ ਤੇ ਮੰਤਰੀ ਵਿਧਾਨ ਸਭਾ ਪਹੁੰਚ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਨਾਲ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਸੀ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਰਾਜਪਾਲ ਦੇ ਸੰਬੋਧਨ ਵਿਚ ਸਰਕਾਰ ਕੋਲੋਂ ਕਈ ਸਵਾਲ ਪੁੱਛੇ ਗਏ ਹਨ। ਰਾਜਪਾਲ ਵੱਲੋਂ ਮੇਰੀ ਸਰਕਾਰ ਕਹੇ ਜਾਣ ਉਤੇ ਹੋਏ ਵਿਵਾਦ ਨੂੰ ਲੈ ਕੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਇਹ ਸਰਕਾਰ ਤਾਂ ਰਾਜਪਾਲ ਨੂੰ ਰਾਜਪਾਲ ਹੀ ਨਹੀਂ ਮੰਨਦੀ। ਸੁਪਰੀਮ ਕੋਰਟ ਵੱਲੋਂ ਮਿਲੀ ਮਨਜ਼ੂਰੀ ਉਤੇ ਵੀ ਅਦਾਲਤ ਨੇ ਸਰਕਾਰ ਦੇ ਕੰਨ ਪੁੱਟੇ ਹਨ, ਕਿ 167 ਦੇ ਅਧੀਨ ਤੁਹਾਨੂੰ ਰਾਜਪਾਲ ਦੀ ਹਰ ਗੱਲ ਦਾ ਜਵਾਬ ਦੇਣਾ ਪਵੇਗਾ।

ਰਾਜਪਾਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ : 1 ਜੁਲਾਈ 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਰਾਜਪਾਲ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ। 16 ਮਾਰਚ, 2022 ਤੋਂ 28 ਫਰਵਰੀ, 2023 ਤੱਕ ਭ੍ਰਿਸ਼ਟਾਚਾਰ ਟੈਕਸ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ 6 ਗਜ਼ਟਿਡ ਅਫਸਰਾਂ, 79 ਗੈਰ-ਗਜ਼ਟਿਡ ਅਫਸਰਾਂ, 22 ਨਿੱਜੀ ਵਿਅਕਤੀਆਂ ਖਿਲਾਫ 83 ਟਰੈਪ ਕੇਸ ਦਰਜ ਕੀਤੇ ਗਏ, 50 ਵਿਜੀਲੈਂਸ ਪੁੱਛਗਿੱਛਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਤੱਕ 26797 ਲਾਭਪਾਤਰੀਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਸਰਕਾਰ ਉਪ-ਕੇਂਦਰਾਂ ਅਤੇ ਪੀਐਚਸੀ ਨੂੰ 'ਸਿਹਤ ਅਤੇ ਤੰਦਰੁਸਤੀ ਕੇਂਦਰਾਂ' ਵਜੋਂ ਅਪਗ੍ਰੇਡ ਕਰ ਰਹੀ ਹੈ। 117 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਚੁਣਿਆ ਗਿਆ ਹੈ। ਮੇਰੀ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਮੁਤਾਬਕ ਆਮ ਆਦਮੀ ਕਲੀਨਿਕ ਸ਼ੁਰੂ ਕੀਤਾ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੁੱਲ 504 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੇਂਦਰੀ ਕੋਲਾ ਖਾਣ ਨੂੰ ਚਾਲੂ ਕਰ ਦਿੱਤਾ ਗਿਆ ਹੈ। ਝੋਨੇ ਦੇ ਸੀਜ਼ਨ ਵਿੱਚ 14311 ਮੈਗਾਵਾਟ ਬਿਜਲੀ ਦੀ ਆਪਣੀ ਹਰ ਸਮੇਂ ਦੀ ਮੰਗ ਨੂੰ ਪੂਰਾ ਕਰਦਾ ਹੈ ਜੋ ਪਿਛਲੇ ਸਾਲ ਨਾਲੋਂ 13% ਵੱਧ ਸੀ।ਰਾਜਪਾਲ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਨਾਲ ਸਬੰਧਤ ਮੁੱਦੇ ਅੱਧ ਵਿਚਕਾਰ ਉਠਾਏ ਤਾਂ ਰਾਜਪਾਲ ਨੇ ਕਿਹਾ ਕਿ ਤੁਸੀਂ ਮੇਰੇ ਭਾਸ਼ਣ ਤੋਂ ਬਾਅਦ ਇਸ 'ਤੇ ਚਰਚਾ ਕਰੋ।

ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿੱਚ ਹੰਗਾਮਾ : ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿੱਚ ਹੰਗਾਮਾ ਹੋਇਆ। ਰਾਜਪਾਲ ਵੱਲੋਂ ਸਰਕਾਰ 'ਤੇ ਉਠਾਏ ਗਏ ਮੁੱਦੇ 'ਤੇ ਹੰਗਾਮਾ ਹੋ ਰਿਹਾ ਹੈ। ਰਾਜਪਾਲ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਕਿਹਾ ਕਿ ਤੁਸੀਂ ਇਨ੍ਹਾਂ ਸਾਰੇ ਮੁੱਦਿਆਂ 'ਤੇ ਦੇਰ ਰਾਤ ਤੱਕ ਸਦਨ ​​'ਚ ਚਰਚਾ ਕਰ ਸਕਦੇ ਹੋ। ਦਰਅਸਲ ਵਿਧਾਨ ਸਭਾ 'ਚ ਬਜਟ ਪੜ੍ਹਦੇ ਹੋਏ ਰਾਜਪਾਲ ਨੇ ਕਿਹਾ ਕਿ ਵਿਰੋਧੀ ਧਿਰ ਨੇ "ਮੇਰੀ ਸਰਕਾਰ", ਇਸ ਸ਼ਬਦ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ।

ਬਜਟ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਆਪ ਸਰਕਾਰ ਉੱਤੇ ਸਾਧੇ ਨਿਸ਼ਾਨੇ

ਪੰਜਾਬ ਵਿਚ ਕਾਨੂੰਨ ਪ੍ਰਬੰਧ ਡਾਵਾਂਡੋਲ :
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸ਼ਭਾ ਸੈਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੈਸ਼ਨ ਉਸ ਸਮੇਂ ਸ਼ੁਰੂ ਹੋ ਰਿਹਾ ਹੈ, ਜਦੋਂ ਪੰਜਾਬ ਵਿਚ ਕਾਨੂੰਨ ਪ੍ਰਬੰਧ ਡਾਵਾਂਡੋਲ ਹਨ। ਪੰਜਾਬ ਵਿਚ ਗੈਂਗਸਟਰਾਂ, ਸੂਬਾ ਨੇ ਤੋੜਨ ਵਾਲੀਆਂ ਤਾਕਤਾਂ ਦਾ ਰਾਜ ਹੈ। ਇਨ੍ਹਾਂ ਅੱਗੇ ਪੰਜਾਬ ਸਰਕਾਰ ਨੇ ਗੋਡੇ ਟੇਕੇ ਹੋਏ ਹਨ। ਕਾਨੂੰਨ ਦੇ ਵਿਸ਼ੇ ਉਤੇ ਪੰਜਾਬ ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਆਮ ਆਦਮੀ ਆਪਣੇ ਆਪ ਨੂੰ ਕਦੋਂ ਸੁਰੱਖਿਅਤ ਸਮਝੇਗਾ।

ਬਜਟ ਸ਼ੁਰੂ ਹੋਣ ਤੋਂ ਪਹਿਲਾਂ ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਤੇ ਅਕਾਲੀ ਦਲ ਆਗੂ ਮਨਪ੍ਰੀਤ ਇਆਲੀ

ਪੰਜਾਬ ਵਿਚ ਸਰਕਾਰ ਚੰਗੇ ਤਰੀਕੇ ਨਾਲ ਕੰਮ ਕਰ ਰਹੀ :
ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਅਜਨਾਲਾ ਕਾਂਡ ਜਾਂ ਕਿਤੇ ਵੀ ਇਹੋ ਜਿਹੀ ਘਟਨਾ ਵਾਪਰਦੀ ਹੈ ਤਾਂ ਇਨ੍ਹਾਂ ਦੀ ਜ਼ਿੰਮੇਵਾਰ ਸਰਕਾਰ ਨਹੀਂ ਹੈ। ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਮੰਤਰੀਆਂ ਨੂੰ ਵੀ ਭ੍ਰਿਸ਼ਟਾਚਾਰ ਲਈ ਬਖਸ਼ਿਆ ਨਹੀਂ ਹੈ। ਕੇਂਦਰ ਸਰਕਾਰ ਚਾਹੁੰਦੀ ਹੈ ਕਿ ਸੂਬਿਆਂ ਦੇ ਅਧਿਕਾਰ ਉਸ ਕੋਲ ਜਾਵੇ। ਪੰਜਾਬ ਵਿਚ ਸਰਕਾਰ ਚੰਗੇ ਤਰੀਕੇ ਨਾਲ ਕੰਮ ਕਰ ਰਹੀ ਹੈ ਜੋ ਕੇਂਦਰ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ ।

ਪੰਜਾਬ ਸਰਕਾਰ ਹਰ ਪਾਸਿਓਂ ਫੇਲ੍ਹ : ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਕ ਸਾਲ ਦੇ ਵਿਚ ਹਰ ਪਾਸਿਓਂ ਫੇਲ੍ਹ ਹੈ। ਕਾਨੂੰਨ ਪ੍ਰਬੰਧਾਂ ਦੀ ਹਾਲਤ ਬਹੁਤ ਮਾੜੀ ਹੈ। ਇਨ੍ਹਾਂ ਦਾ ਮੰਡੀ ਬੋਰਡ, ਪਾਵਰਕਾਮ ਦੀ ਹਾਲਤ ਕਾਫੀ ਖਸਤਾ ਹੈ। ਜੋ ਵਾਅਦੇ ਸਰਕਾਰ ਕਰ ਕੇ ਆਈ ਸੀ ਉਹ ਪੂਰੇ ਨਹੀਂ ਹੋਏ। ਬਜਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਬਜਟ ਤੋਂ ਕੋਈ ਵੀ ਉਮੀਦ ਨਹੀਂ ਹੈ। ਇਹ ਸਰਕਾਰ ਪੰਜਾਬ ਵਿਚ ਹੋ ਰਹੇ ਗੈਂਗਸਟਰਵਾਦ ਨੂੰ ਕੰਟਰੋਲ ਨਹੀਂ ਕਰ ਪਾ ਰਹੀ।

ਵਿਧਾਨਸਭਾ ਇਜਲਾਸ ਦੌਰਾਨ ਕਾਂਗਰਸੀ ਆਗੂ ਸੁਖਪਾਲ ਖਹਿਰਾ

ਸੱਤਾ ਧਿਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਵੱਖਵਾਦ ਕੀਤਾ ਜਾਂਦਾ :
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸੱਤਾ ਧਿਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਵੱਖਵਾਦ ਕੀਤਾ ਜਾਂਦਾ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਕੈਮਰੇ ਵਿਚ ਫੇਸ ਨਹੀਂ ਕੀਤਾ ਜਾਂਦਾ। ਪ੍ਰਾਈਵੇਟ ਮੈਂਬਰ ਬਿਲ ਉਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਅਸੀਂ ਬਿੱਲ ਪੇਸ਼ ਕੀਤਾ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਕਿਸੇ ਵੀ ਗੈਰ ਪੰਜਾਬੀ ਵੱਲੋਂ ਪੰਜਾਬ ਵਿਚ ਜ਼ਮੀਨ ਲੈਣ ਉਤੇ ਸ਼ਰਤਾਂ ਲਾਈਆਂ ਜਾਣ, ਪਰ ਵਿਧਾਨ ਸਭਾ ਵਿਚ ਇਸ ਬਿੱਲ ਦਾ ਕੋਈ ਨਾਂ ਨਹੀਂ।

ਮੈਂ ਸਭ ਤੋਂ ਤਜਰਬੇਕਾਰ ਹਾਂ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਸਦਨ ਨੂੰ ਸੰਬੋਧਨ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਅਜੇ ਤਕ ਟਕਰਾਅ ਬਣਿਆ ਹੋਇਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਦਨ ਵਿੱਚ ਆਪਣਾ ਭਾਸ਼ਣ ਸ਼ੁਰੂ ਕਰਨ ਤੋਂ ਪਹਿਲਾਂ ਕਿਹਾ ਕਿ ਮੈਂ ਪੰਜਾਬ ਦੇ ਰਾਜਪਾਲ ਤੋਂ ਪਹਿਲਾਂ ਅਸਾਮ, ਮੇਘਾਲਿਆ, ਤਾਮਿਲਨਾਡੂ ਦਾ ਰਾਜਪਾਲ ਰਿਹਾ ਹਾਂ, ਮੈਂ ਸਭ ਤੋਂ ਤਜਰਬੇਕਾਰ ਹਾਂ, ਮੇਰੇ ਵੱਲੋਂ ਜੋ ਵੀ ਪੁੱਛਿਆ ਗਿਆ ਹੈ, ਉਸੇ ਦਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Punjab Principals Singapore Tour : ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ, ਸੀਐਮ ਮਾਨ ਨੇ ਕਿਹਾ- ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ

ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ :
ਸਦਨ ਦੀ ਕਾਰਵਾਈ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਅੰਮ੍ਰਿਤਪਾਲ ਵਰਗੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ, ਇਸ ਲਈ ਪੰਜਾਬ ਤੋਂ ਫੰਡ ਨਹੀਂ ਆ ਰਿਹਾ। ਪਾਕਿਸਤਾਨ, ਪਰ ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨ 'ਚ ਪੂਰੀ ਤਰ੍ਹਾਂ ਲੱਗਾ ਹੋਇਆ ਹੈ, ਅਜਿਹੇ 'ਚ ਪੰਜਾਬ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਕੇਂਦਰ ਨਾਲ ਟਕਰਾਅ ਵਰਗੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ।

ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਇਕ ਪਾਸੇ ਜਿੱਥੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਟੁੱਟ ਚੁੱਕੀ ਹੈ, ਉਥੇ ਹੀ ਇਸ ਸਥਿਤੀ ਵਿਚ ਪੰਜਾਬ ਵਿਚ ਇਜਲਾਸ ਬੁਲਾਇਆ ਗਿਆ ਹੈ ਪਰ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਬਚੀ। ਕੇਂਦਰ ਤੋਂ ਹਰ ਸਹਿਯੋਗ ਦਿੱਤਾ ਜਾਵੇ ਪਰ ਸਰਕਾਰ ਪੰਜਾਬ 'ਚ ਸ਼ਾਂਤੀ ਬਣਾਈ ਰੱਖਣ 'ਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ : Clash in Marriage Function: ਵਿਆਹ ਸਮਾਗਮ 'ਚ ਡੀਜੇ ਲਈ ਭਿੜੇ ਬਰਾਤੀ ਤੇ ਕੁੜੀ ਵਾਲੇ; ਚੱਲੀਆਂ ਕੁਰਸੀਆਂ, ਵੀਡੀਓ ਵਾਇਰਲ

Last Updated : Mar 3, 2023, 2:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.