ETV Bharat / state

ਪੰਜਾਬ ਵਜ਼ਾਰਤ ਦਾ ਫੈਸਲਾ, PCS ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੀ ਪ੍ਰਵਾਨਗੀ - ਪੰਜਾਬ ਰਾਜ ਸਿਵਲ ਸੇਵਾਵਾਂ

ਪੰਜਾਬ ਕੈਬਿਨੇਟ ਨੇ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ। ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਦਿੱਤੇ ਜਾਂਦੇ ਮੌਕਿਆਂ ਦੇ ਪੈਟਰਨ ਅਨੁਸਾਰ ਕਰ ਦਿੱਤਾ ਹੈ।

ਪੰਜਾਬ ਵਜ਼ਾਰਤ ਨੇ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਦਿੱਤੀ ਪ੍ਰਵਾਨਗੀ

author img

By

Published : Jul 8, 2020, 5:13 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਹਫਤੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਕੈਬਿਨੇਟ ਨੇ ਬੁੱਧਵਾਰ ਨੂੰ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ।

ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਦਿੱਤੇ ਜਾਂਦੇ ਮੌਕਿਆਂ ਦੇ ਪੈਟਰਨ ਅਨੁਸਾਰ ਕਰ ਦਿੱਤਾ।

  • Punjab Cabinet gives formal approval to decision of CM @capt_amarinder to increase the number of attempts for candidates belonging to ex-servicemen category in the Punjab State Civil Services Combined Competitive Examination. pic.twitter.com/0IPmQUm3nM

    — Raveen Thukral (@RT_MediaAdvPbCM) July 8, 2020 " class="align-text-top noRightClick twitterSection" data=" ">

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਇਸ ਸਬੰਧੀ ਸਾਬਕਾ ਸੈਨਿਕਾਂ ਲਈ ਭਰਤੀ ਦੇ ਕਾਨੂੰਨ 'ਪੰਜਾਬ ਰਿਕੂਰਟਮੈਂਟ ਆਫ ਐਕਸ ਸਰਵਿਸਮੈਨ ਰੂਲਜ਼, 1982 ਦੇ ਰੂਲ 5 ਦੀ ਕਲਾਜ (1) ਵਿੱਚ ਮੌਜੂਦਾ ਉਪਬੰਧ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਪ੍ਰਵਾਨਗੀ ਨਾਲ ਜਨਰਲ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਮੌਜੂਦਾ ਸਮੇਂ ਮਿਲਦੇ ਚਾਰ ਦੀ ਬਜਾਏ ਹੁਣ ਛੇ ਮੌਕੇ ਮਿਲਣਗੇ। ਇਸੇ ਤਰ੍ਹਾਂ ਪਛੜੀ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਲਈ ਚਾਰ ਮੌਕਿਆਂ ਤੋਂ ਵਧਾ ਕੇ 9 ਮੌਕੇ ਕਰ ਦਿੱਤੇ ਹਨ ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਾਬਕਾ ਸੈਨਿਕਾਂ ਲਈ ਅਣਗਿਣਤ ਮੌਕੇ ਕਰ ਦਿੱਤੇ ਗਏ ਹਨ।

ਇਹ ਫੈਸਲਾ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਯੂ.ਪੀ.ਐਸ.ਸੀ. ਦੇ ਪੈਟਰਨ 'ਤੇ ਕੀਤਾ ਗਿਆ ਹੈ, ਜਿਸ ਨਾਲ ਸਾਬਕਾ ਸੈਨਿਕਾਂ ਦੀ ਭਰਤੀ ਦੇ 1982 ਦੇ ਨਿਯਮਾਂ ਦੇ ਰੂਲ 5 ਵਿਚਲੀ ਤਰੁਟੀ ਦੂਰ ਹੋ ਜਾਵੇਗੀ। ਮੌਜੂਦਾ ਨਿਯਮਾਂ ਤਹਿਤ ਪੀ.ਸੀ.ਐਸ. ਦੀ ਪ੍ਰੀਖਿਆ ਲਈ ਸਾਰੇ ਵਰਗਾਂ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਚਾਰ ਹੀ ਮੌਕੇ ਮਿਲਦੇ ਸਨ।

ਇਹ ਵੀ ਪੜੋ: H-1B ਵੀਜ਼ਾ 'ਤੇ ਰੋਕ ਤੋਂ ਬਾਅਦ ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਦੇ ਭਵਿੱਖ 'ਤੇ ਲਟਕੀ ਤਲਵਾਰ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪਹਿਲਾਂ ਵੀ ਮੁੱਖ ਸਕੱਤਰ ਨੂੰ ਦੱਸਿਆ ਸੀ ਕਿ ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਲਈ ਸਾਬਕਾ ਸੈਨਿਕਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਨਿਰਧਾਰਤ ਕੀਤੇ ਮੌਕਿਆਂ ਦੀ ਤਰੁਟੀ ਨੂੰ ਦੂਰ ਕਰਕੇ ਮੌਕੇ ਵਧਾਉਣ ਲਈ ਉਨ੍ਹਾਂ ਕੋਲ ਕਈ ਮੰਗ ਪੱਤਰ ਪਹੁੰਚੇ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.