ETV Bharat / state

Punjab Cabinet meeting: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਤੇ ਪੀੜਤ ਲੋਕਾਂ ਲਈ ਕੀਤੇ ਵੱਡੇ ਐਲਾਨ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਜਿਸ ਵਿਚ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਮੀਟਿੰਗ 'ਚ ਲਏ ਫ਼ੈਸਲਿਆਂ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਜ਼ਮੀਨ ਦੀ ਖ਼ਰਾਬ ਹੋਈ ਫਸਲ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖ਼ਰਾਬ ਫਸਲਾਂ ਦੀ ਗਰਦਾਵਰੀ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ।

Punjab cabinet meeting held
Punjab Cabinet meeting: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਤੇ ਪੀੜਤ ਲੋਕਾਂ ਲਈ ਕੀਤੇ ਵੱਡੇ ਐਲਾਨ
author img

By

Published : Mar 31, 2023, 11:04 AM IST

Updated : Mar 31, 2023, 6:19 PM IST

Punjab Cabinet meeting: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਤੇ ਪੀੜਤ ਲੋਕਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ: ਮਾਰਚ ਮਹੀਨੇ ਦੇ ਆਖਰੀ ਦਿਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਜਿਸ ਦੇ ਵਿੱਚ ਕਈ ਫ਼ੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਕੈਬਨਿਟ ਮੀਟਿੰਗ ਵਿੱਚ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੈਅ ਕੀਤਾ ਗਿਆ ਜਿਨ੍ਹਾਂ ਕਿਸਾਨਾਂ ਦੀ ਸਾਰੀ ਫ਼ਸਲ ਖਰਾਬ ਹੋਈ ਉਹਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਅਤੇ ਬਾਕੀਆਂ ਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਕਲੀ ਦਵਾਈਆਂ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦਾ ਫ਼ੈਸਲਾ ਲਿਆ ਗਿਆ। ਕਿਸਾਨਾਂ ਨੂੰ ਨਰਮੇ ਦੇ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ ਅਤੇ ਨਹਿਰੀ ਪਾਣੀ ਰਾਹੀਂ ਖੇਤੀ ਦੇ ਸ੍ਰੋਤ ਪੈਦਾ ਕਰਨ ਦਾ ਫ਼ੈਸਲਾ ਲਿਆ ਗਿਆ।

ਮੁਆਵਜ਼ੇ ਨੁਕਸਾਨ ਮੁਤਾਬਿਕ ਤੈਅ: ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੇ ਕਿਸਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ। ਜਿਨ੍ਹਾਂ ਦਾ ਨੁਕਸਾਨ ਹੋਇਆ ਉਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ । ਜਿਹੜੇ ਕਿਸਾਨਾਂ ਦੀ ਪੂਰੀ ਫਸਲ ਤਬਾਹ ਹੋਈ ਹੈ ਉਨ੍ਹਾਂ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਬਾਕੀਆਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨ੍ਹਾਂ ਦਾ 33 ਤੋਂ 75 ਫੀਸਦੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ, ਜਿਨ੍ਹਾਂ ਘਰਾਂ ਦਾ ਵੀ ਨੁਕਸਾਨ ਹੋਇਆ ਉਨ੍ਹਾਂ ਨੂੰ ਨੁਕਸਾਨ ਦੇ ਮੁਤਾਬਿਕ 5200 ਰੁਪਏ ਦਿੱਤਾ ਜਾਣਗੇ ਅਤੇ ਜਿਨ੍ਹਾਂ ਘਰਾਂ ਦਾ ਨੁਕਸਾਨ ਜ਼ਿਆਦਾ ਹੋਇਆ ਹੈ ਉਹਨਾਂ ਨੂੰ 120000 ਰੁਪਏ ਦਿੱਤੇ ਜਾਣਗੇ। ਧਾਲੀਵਾਲ ਨੇ ਐਲਾਨ ਕੀਤਾ ਕਿ ਵਿਸਾਖੀ ਵਾਲੇ ਦਿਨ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਪੰਜਾਬ ਵਿੱਚ ਨਕਲੀ ਦਵਾਈਆਂ ਬਣਾਉਣ ਵਾਲਿਆਂ ਦੀ ਵੀ ਹੁਣ ਖੈਰ ਨਹੀਂ। ਪੰਜਾਬ ਵਿੱਚ ਜੋ ਵੀ ਨਕਲੀ ਦਵਾਈਆਂ ਬਣਾਵੇਗਾ। ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪੰਜਾਬ ਦੀ ਹੱਦ ਅੰਦਰ ਫ਼ੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇ ਬਾਹਰ ਦੀ ਹੋਈ ਤਾਂ ਪੰਜਾਬ ਵਿੱਚ ਦਵਾਈ ਨਹੀਂ ਵੇਚਣ ਦਿੱਤੀ ਜਾਵੇਗੇ।

ਸਰਕਾਰ ਦੀ ਨੀਤੀ ਦਾ ਜ਼ਿਕਰ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਸਰਕਾਰ ਦੀ ਨੀਤੀ ਦਾ ਜ਼ਿਕਰ ਕੀਤਾ। ਉਹਨਾਂ ਆਖਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਖੇਤੀ ਪਾਣੀ ਬਿਨਾਂ ਸੰਭਵ ਨਹੀਂ ਹੈ, ਲੋਕਾਂ ਦੀ ਨਹਿਰੀ ਪਾਣੀ 'ਤੇ ਨਿਰਭਰਤਾ ਖਤਮ ਹੁੰਦੀ ਜਾ ਰਹੀ ਸੀ ਧਰਤੀ ਹੇਠਲੇ ਪਾਣੀ ਦੀ ਵਰਤੋ ਹੋਣ ਲੱਗ ਗਈ ਸੀ । ਇਸੇ ਲਈ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵਰਤੋਂ ਕਰਨ ਦੀ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪਾਣੀ ਵਰਤਣ ਦੇ ਸ੍ਰੋਤਾਂ ਨੂੰ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਨੇ ਰਜਿਸਟਰੀਆਂ ਦੇ ਰੇਟ ਵਿੱਚ ਜੋ ਕਟੌਤੀ ਕੀਤੀ ਸੀ ਉਸ ਦਾ ਫਾਇਦਾ ਕਈ ਹਜ਼ਾਰ ਲੋਕਾਂ ਨੇ ਲਿਆ। ਹੁਣ ਰਜਿਸਟਰੀਆਂ 'ਤੇ ਇਹ ਛੋਟ ਤੇ 1 ਮਹੀਨਾ ਹੋਰ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਰਾਹਤ ਦਿੰਦਿਆਂ ਹੁਣ 30 ਅਪ੍ਰੈਲ ਤੱਕ 2 ਫੀਸਦੀ ਘੱਟ ਰੇਟਾਂ ਉੱਤੇ ਰਜਿਸਟਰੀਆਂ ਦਾ ਵਿਕਲਪ ਖੋਲ੍ਹਿਆ ਹੈ।

ਇਹ ਵੀ ਪੜ੍ਹੋ: Cyber crime team: ਸਾਈਬਰ ਕਰਾਈਮ ਟੀਮ ਨੇ ਬਰਾਮਦ ਕੀਤੇ 60 ਤੋਂ ਜ਼ਿਆਦਾ ਚੋਰੀ ਹੋਏ ਫੋਨ, ਪੁਲਿਸ ਨੇ ਫੋਨ ਕੀਤੇ ਮਾਲਕਾਂ ਦੇ ਹਵਾਲੇ

Last Updated : Mar 31, 2023, 6:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.