ETV Bharat / state

ਪੰਜਾਬ ਕੈਬਿਨੇਟ ਦੀ ਮੀਟਿੰਗ 18 ਨੂੰ, ਸਿੱਧੂ ਦੇ ਅਸਤੀਫ਼ੇ 'ਤੇ ਚਰਚਾ ਸੰਭਵ - syl issue

ਪੰਜਾਬ ਕੈਬਨਿਟ ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੁੱਖ ਤੌਰ 'ਤੇ SYL ਤੇ ਨਵਜੋਤ ਸਿੱਧੂ 'ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

ਫ਼ੋਟੋ
author img

By

Published : Jul 16, 2019, 2:50 PM IST

ਚੰਡੀਗੜ੍ਹ: 18 ਜੁਲਾਈ ਮੰਗਲਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਇਸ ਕਰਕੇ ਵੀ ਖ਼ਾਸ ਰਹਿਣ ਵਾਲੀ ਹੈ ਕਿਉਂਕਿ ਨਵਜੋਤ ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਮੀਟਿੰਗ ਹੋਏਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੰਤਰੀ ਹੁੰਦੇ ਹੋਏ ਮੀਟਿੰਗ 'ਚ ਨਹੀਂ ਪਹੁੰਚੇ ਸਨ। ਸੂਤਰਾਂ ਮੁਤਾਬਿਕ ਕੈਬਿਨੇਟ ਦੀ ਇਸ ਮੀਟਿੰਗ 'ਚ ਕਈ ਗੰਭੀਰ ਮੁੱਦਿਆਂ 'ਤੇ ਚਰਚਾ ਹੋਣ ਦੇ ਅਸਾਰ ਹਨ।

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ

ਮੀਟਿੰਗ ਵਿੱਚ SYL ਦਾ ਮੁੱਦਾ 'ਤੇ ਚਰਚਾ ਹੋ ਸਕਦੀ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਸਤੰਬਰ ਮਹੀਨੇ 'ਚ ਇਸ ਸਬੰਧੀ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪਣੀ ਹੈ। ਮੀਟਿੰਗ 'ਚ ਵਾਟਰ ਰੈਗੂਲੇਟਰੀ ਅਥਾਰਟੀ, ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਅਤੇ ਵਨ ਟਾਈਮ ਸੈਟਲਮੈਂਟ ਪਾਲਿਸੀ ਰਿਵਾਈਜ਼ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫ਼ਿਲਹਾਲ ਆਪਣੇ ਦਿੱਲੀ ਦੌਰੇ 'ਤੇ ਹਨ। ਦਿੱਲੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉੱਥੇ ਹੀ ਸੰਸਦ ਭਵਨ ਵਿੱਚ ਉਨ੍ਹਾਂ ਨੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।

Intro:ਪੰਜਾਬ ਕੈਬਿਨੇਟ ਦੀ ਮੀਟਿੰਗ 18 ਜੁਲਾਈ ਨੂੰ ਦੁਪਹਿਰ 3 ਵਜੇ ਦੇ ਆਸਪਾਸ ਹੋਣ ਜਾ ਰਹੀ ਹੈ। ਇਹ ਮੀਟਿੰਗ ਬੜੀ ਹੀ ਖਾਸ ਰਹਿਣ ਵਾਲੀ ਹੈ ਕਿਉਂਕਿ ਪੰਜਾਬ ਵਜ਼ੀਰੀ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਦੀ ਇਹ ਪਹਿਲੀ ਮੀਟਿੰਗ ਹੋਏਗੀ। ਇਸ ਤੋਂ ਪਹਿਲਾਂ ਵੀ ਸਿੱਧੂ ਮੰਤਰੀ ਹੰਦੇ ਹੋਏ ਇੱਕ ਮੀਟਿੰਗ ਸਕਿੱਪ ਕਰ ਚੁੱਕੇ ਹਨ।

Body:
ਇਸ ਕੈਬਿਨੇਟ ਦੀ ਮੀਟਿੰਗ 'ਚ ਕਈ ਗੰਭੀਰ ਮੁੱਦਿਆਂ 'ਤੇ ਚਰਚਾ ਹੋਣ ਦੇ ਅਸਾਰ ਹਨ, ਜਿੰਨ੍ਹਾਂ 'ਚ ਐਸ.ਵਾਈ.ਐਲ ਨਹਿਰ ਦਾ ਮੁੱਦਾ, ਕਿਉਂਕਿ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਆਉਂਦੀ ਸਤੰਬਰ ਨੂੰ ਆਪਣਾ ਫੈਸਲਾ ਸੁਪਰੀਮ ਕੋਰਟ ਨੂੰ ਸੁਣਾਉਣਾ ਹੈ। ਮੀਟਿੰਗ 'ਚ ਵਾਟਰ ਰੈਗੂਲੇਟਰੀ ਅਥਾਰਟੀ, ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਅਤੇ ਵਨ ਟਾਈਮ ਸੈਟਲਮੈਂਟ ਪਾਲਿਸੀ ਰਿਵਾਈਜ਼ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.