ETV Bharat / state

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਮੰਤਰੀ ਮੰਡਲ ਵਿੱਚ ਹੋਵੇਗਾ ਫੇਰਬਦਲ ! - ਫ਼ੌਜਾ ਸਿੰਘ ਸਰਾਰੀ ਗੁਰਹਰਸਾਏ ਤੋਂ ਆਪ ਦੇ ਵਿਧਾਇਕ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ (Minister Fauja Singh Sarari has resigned) ਦੇ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਫੌਜਾ ਸਿੰਘ ਸਰਾਰੀ ਨਾਲ ਸਬੰਧਿਤ ਕਥਿਤ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਉੱਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗ ਰਹੇ ਸਨ। ਇਸ ਤੋਂ ਮਗਰੋਂ ਫੌਜਾ ਸਿੰਘ ਨੇ ਹੁਣ ਤਮਾਮ ਵਿਵਾਦਾਂ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਪੰਜਾਬ ਕੈਬਨਿਟ ਵਿੱਚ ਤਬਦੀਲੀਆਂ ਵੀ ਅੱਜ ਹੋ ਸਕਦੀਆਂ ਹਨ।

Punjab Cabinet Minister Fauja Singh Sarari has resigned
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ
author img

By

Published : Jan 7, 2023, 12:38 PM IST

Updated : Jan 7, 2023, 1:41 PM IST

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ (Minister Fauja Singh Sarari has resigned) ਦਿੱਤਾ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਰੋਧੀ ਲਗਾਤਾਰ ਘੇਰ ਰਹੇ ਸਨ। ਅਜਿਹੇ ਵਿੱਚ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਨੇ ਪਹਿਲਾਂ ਤੋਂ ਉਨ੍ਹਾਂ ਦੇ ਵਿਰੋਧ ਵਿੱਚ ਚੱਲ ਰਹੀਆਂ ਹਵਾਵਾਂ ਨੂੰ ਹੋਰ ਅੱਗ ਦਿੱਤੀ ਹੈ।

ਕੈਬਨਿਟ ਫੇਰਬਦਲ: ਦੱਸ ਦਈਏ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਨਿਜੀ ਕਾਰਨਾਂ ਦਾ ਹਵਾਲਾ (Resigned citing personal reasons) ਦਿੰਦਿਆਂ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਜੁਝਾਰੂ ਸਿਪਾਹੀ ਹਨ ਅਤੇ ਪਾਰਟੀ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ। ਸਰਾਰੀ ਦੇ ਅਸਤੀਫ਼ੇ ਮਗਰੋਂ ਮੀਡੀਆ ਰਿਪੋਰਟਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ 'ਚ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ (Departments of many ministers can be changed) ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ 'ਚ ਇਕ ਸਾਦੇ ਪ੍ਰੋਗਰਾਮ 'ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।

ਮੰਤਰੀ ਮੰਡਲ ਵਿੱਚ 4 ਮੰਤਰੀਆਂ ਦੀ ਥਾਂ ਖਾਲੀ: ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਵਿੱਚ 4 ਮੰਤਰੀਆਂ ਦੀ ਥਾਂ ਖਾਲੀ ਹੈ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ 13 ਮੰਤਰੀਆਂ ਦੇ ਨਾਲ 1 ਮੁੱਖ ਮੰਤਰੀ ਹੈ। ਮੰਤਰੀ ਮੰਡਲ ਵਿੱਚ ਕਈ ਨਵੇਂ ਚਿਹਰਿਆਂ ਨੂੰ ਥਾਂ ਮਿਲ ਸਕਦੀ ਹੈ ਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ।

ਇਹ ਚਿਹਰੇ ਬਣ ਸਕਦੇ ਹਨ ਨਵੇਂ ਮੰਤਰੀ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਅੱਜ ਕੈਬਨਿਟ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਤੋਂ ਇਲਾਵਾ ਸਰਬਜੀਤ ਕੌਰ ਮਾਣੂੰਕੇ ਦੇ ਨਾਮ ਦੀ ਵੀ ਚਰਚਾ ਚੱਲ ਰਹੀ ਹੈ।

ਸਿਆਸੀ ਸਫ਼ਰ: ਫ਼ੌਜਾ ਸਿੰਘ ਸਰਾਰੀ ਗੁਰਹਰਸਾਏ ਤੋਂ ਆਪ ਦੇ ਵਿਧਾਇਕ (Fauja Singh Sarari AAP MLA from Gurharsaye) ਹਨ, ਜਿਨ੍ਹਾਂ ਨੇ 2022 ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ। ਪੰਜਾਬ ਪੁਲਿਸ ਤੋਂ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਫ਼ੌਜਾ ਸਿੰਘ ਸਰਾਰੀ ਨੇ 2020 ਵਿੱਚ ਸਿਆਸਤ ਵਿੱਚ ਆਉਣ ਦਾ ਫ਼ੈਸਲਾ ਕੀਤਾ। ਸੇਵਾਮੁਕਤੀ ਤੋਂ ਬਾਅਦ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਸਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ।

ਜ਼ਿਕਰਯੋਗ ਹੈ ਕਿ ਸਰਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਦੇਵ ਸਿੰਘ ਨੋਨੀ ਮਾਨ ਨੂੰ ਹਰਾ ਕੇ ਵਿਧਾਨ ਸਭਾ (Minister Fauja Singh Sarari has resigned) ਚੋਣ 10574 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਫ਼ੌਜਾ ਸਿੰਘ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਤੇ ਤਿੰਨ ਧੀਆਂ ਹਨ ਤੇ ਦੋ ਧੀਆਂ ਵਿਆਹੀਆਂ ਹੋਈਆਂ ਹਨ। ਉਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਤੇ ਜਿੱਤ ਹਾਸਲ ਕੀਤੀ। ਉਹ ਗੁਰੂਹਰਸਹਾਏ ਦੇ ਵਸਨੀਕ ਹਨ।

ਇਹ ਵੀ ਪੜੋ: Coronavirus Update: ਭਾਰਤ ਵਿੱਚ ਕੋਰੋਨਾ ਦੇ 228 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ

Last Updated : Jan 7, 2023, 1:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.