ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਦੀਆਂ ਵੱਖ-ਵੱਖ ਕਾਡਰ ਦੀਆਂ 3186 ਅਸਾਮੀਆਂ ਭਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆਂਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਗਿਆ।
-
In the cabinet meeting today we have decided to fill 3,186 posts in teaching & non-teaching staffs in schools. Also, we will further revise the school curriculum to include more vocational courses from the point of making students job ready. pic.twitter.com/1BDHPYvgHl
— Capt.Amarinder Singh (@capt_amarinder) January 14, 2020 " class="align-text-top noRightClick twitterSection" data="
">In the cabinet meeting today we have decided to fill 3,186 posts in teaching & non-teaching staffs in schools. Also, we will further revise the school curriculum to include more vocational courses from the point of making students job ready. pic.twitter.com/1BDHPYvgHl
— Capt.Amarinder Singh (@capt_amarinder) January 14, 2020In the cabinet meeting today we have decided to fill 3,186 posts in teaching & non-teaching staffs in schools. Also, we will further revise the school curriculum to include more vocational courses from the point of making students job ready. pic.twitter.com/1BDHPYvgHl
— Capt.Amarinder Singh (@capt_amarinder) January 14, 2020
ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਇਸ ਫ਼ੈਸਲੇ ਨਾਲ ਸਕੂਲਾਂ ਵਿੱਚ ਸਟਾਫ਼ ਦੀ ਘਾਟ ਪੂਰੀ ਹੋਵੇਗੀ। ਜਿਸ ਨਾਲ ਸਿੱਖਿਆ ਦੇ ਮਿਆਰਾਂ ਵਿੱਚ ਹੋਰ ਸੁਧਾਰ ਹੋਵੇਗਾ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਦੇ ਸੰਦਰਭ ਵਿੱਚ ਸਕੂਲਾਂ ਦੇ ਪਾਠਕ੍ਰਮ ਨੂੰ ਗੰਭੀਰਤਾ ਨਾਲ ਘੋਖਣ ਦੀ ਲੋੜ ਉਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਕਿੱਤਾਮੁਖੀ ਸਿੱਖਿਆ ਦੀ ਅਹਿਮੀਅਤ ਨੂੰ ਮਹੱਤਤਾ ਦਿੰਦਿਆਂ ਕਿਹਾ ਕਿ ਸੀਨੀਅਰ ਕਲਾਸਾਂ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਪ੍ਰਾਹੁਣਚਾਰੀ, ਮੋਬਾਈਲ ਰਿਪੇਅਰ ਆਦਿ ਦੇ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ।
ਸਕੂਲ ਸਿੱਖਿਆ ਵਿਭਾਗ ਦੀ ਤਜਵੀਜ਼ ਜਿਸ ਨੂੰ ਅੱਜ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ, ਦੇ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ 132 ਅਸਾਮੀਆਂ, ਮੁੱਖ ਅਧਿਆਪਕ, ਮੁੱਖ ਅਧਿਆਪਕਾਵਾਂ ਦੀਆਂ 311, ਵੱਖ-ਵੱਖ ਵਿਸ਼ਿਆਂ ਦੇ ਮਾਸਟਰਾਂ ਤੇ ਮਿਸਟ੍ਰੈਸ ਦੀਆਂ 2182 ਅਸਾਮੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 32 ਅਸਾਮੀਆਂ, ਈ.ਟੀ.ਟੀ. ਦੀਆਂ 500, ਲਾਅ ਅਫ਼ਸਰਾਂ ਦੀਆਂ 4 ਤੇ ਕਾਨੂੰਨੀ ਸਹਾਇਕਾਂ ਦੀਆਂ 25 ਅਸਾਮੀਆਂ ਭਰੀਆਂ ਜਾਣਗੀਆਂ।
ਇਸ ਫ਼ੈਸਲੇ ਨਾਲ ਪਰਖ ਕਾਲ ਦੇ ਪਹਿਲੇ ਤਿੰਨ ਸਾਲ ਸਰਕਾਰੀ ਖ਼ਜ਼ਾਨੇ 'ਤੇ 42 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਭਾਰ ਪਵੇਗਾ। ਹਾਲਾਂਕਿ, ਪਰਖਕਾਲ ਸਮਾਂ ਪੂਰਾ ਹੋ ਜਾਣ ਉਪਰੰਤ ਮੁਲਾਜ਼ਮਾਂ ਨੂੰ ਪੂਰਾ ਸਕੇਲ ਮਿਲੇਗਾ ਜਿਸ ਨਾਲ ਖਜ਼ਾਨੇ 'ਤੇ ਸਾਲਾਨਾ 197 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ।
ਦੱਸਣਯੋਗ ਹੈ ਕਿ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀ.ਪੀ.ਈ.ਓਜ਼ ਨੂੰ ਛੱਡ ਕੇ ਸਾਰੀਆਂ ਅਸਾਮੀਆਂ ਨੂੰ ਡਾਇਰੈਕਟੋਰੇਟ ਆਫ਼ ਰਿਕਰੂਟਮੈਂਟ ਰਾਹੀਂ ਭਰਿਆ ਜਾਵੇਗਾ। ਇਸ ਡਾਇਰੈਕਟੋਰੇਟ ਦੀ ਸਥਾਪਨਾ 12 ਅਕਤਬੂਰ, 2015 ਨੂੰ ਕੀਤੀ ਗਈ ਸੀ। ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀ.ਪੀ.ਈ.ਓਜ਼ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਕੀਤੀ ਜਾਵੇਗੀ।