ਚੰਡੀਗੜ੍ਹ: ਸਨਿੱਚਰਵਾਰ ਨੂੰ ਸੁਪਰੀਮ ਕੋਰਟ ਅਯੁੱਧਿਆ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਵਿੱਚ ਆਪਣੇ ਫ਼ੈਸਲਾ ਸੁਣਾਉਣ ਜਾ ਰਿਹਾ ਹੈ। ਇਸ ਤੋਂ ਕੁੱਝ ਘੱਟੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।
-
Reviewed law & order with DGP & other senior officials in view of impending SC verdict in Ayodhya case. We’ll maintain peace at all costs. Appeal to all to remain calm and not do anything to disturb the state’s harmony.#AyodhyaVerdict #AyodhyaHearing
— Capt.Amarinder Singh (@capt_amarinder) November 9, 2019 " class="align-text-top noRightClick twitterSection" data="
">Reviewed law & order with DGP & other senior officials in view of impending SC verdict in Ayodhya case. We’ll maintain peace at all costs. Appeal to all to remain calm and not do anything to disturb the state’s harmony.#AyodhyaVerdict #AyodhyaHearing
— Capt.Amarinder Singh (@capt_amarinder) November 9, 2019Reviewed law & order with DGP & other senior officials in view of impending SC verdict in Ayodhya case. We’ll maintain peace at all costs. Appeal to all to remain calm and not do anything to disturb the state’s harmony.#AyodhyaVerdict #AyodhyaHearing
— Capt.Amarinder Singh (@capt_amarinder) November 9, 2019
ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਫੈਸਲਾ ਹੋਵੇ ਉਹ ਹਰ ਹਾਲ ਵਿੱਚ ਸ਼ਾਂਤੀ ਬਣਾਈ ਰੱਖਣ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਸਥਿਤੀ ਬਾਰੇ ਗੱਲਬਾਤ ਕੀਤੀ।
ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਾਈ ਅਲਰਟ ਉੱਤੇ ਰਹਿਣ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਕਿਸੇ ਵੀ ਕੀਮਤ ਉੱਤੇ ਵਿਗੜਣ ਦੀ ਸਥਿਤੀ ਵਿਚ ਇਹ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਣ ਦੀ ਹਦਾਇਤ ਕੀਤੀ।
ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕਿਹਾ ਹੈ ਕਿ ਉਹ ਸ਼ੱਕੀ ਅਤੇ ਪਰੇਸ਼ਾਨ ਕਰਨ ਵਾਲਿਆਂ ਦੀ ਨਿਗਰਾਨੀ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ।