ETV Bharat / state

ਕੀ ਹੈ ਮਜੀਠੀਆ ਪਰਿਵਾਰ ਨਾਲ ਅਰਬੀ ਘੋੜਿਆਂ ਦਾ ਰੌਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਉਂ ਦਿੱਤਾ ਮਜੀਠੀਆ ਨੂੰ 5 ਤਰੀਕ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ - ਅਕਾਲੀ ਦਲ ਤੇ ਮੁੱਖ ਮੰਤਰੀ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਮਿਊਂਸੀਪਲ ਭਵਨ ਵਿੱਚ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਉੱਤੇ ਬਿਆਨ ਦਿੱਤਾ ਹੈ। (Punjab Chief Minister Bhagwant Mann)

Punjab Chief Minister Bhagwant Mann's statement on Akali Dal
ਕੀ ਹੈ ਮਜੀਠੀਆ ਪਰਿਵਾਰ ਨਾਲ ਅਰਬੀ ਘੋੜਿਆਂ ਦਾ ਰੌਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਉਂ ਦਿੱਤਾ ਮਜੀਠੀਆ ਨੂੰ 5 ਤਰੀਕ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
author img

By ETV Bharat Punjabi Team

Published : Dec 1, 2023, 4:14 PM IST

Updated : Dec 1, 2023, 6:00 PM IST

ਚੰਡੀਗੜ੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਚੰਡੀਗੜ੍ਹ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਇਕ ਪੁਰਾਣੀ ਕਹਾਣੀ ਦਾ ਹਵਾਲਾ ਦਿੱਤਾ ਹੈ ਅਤੇ ਇਸ ਕਹਾਣੀ ਨਾਲ ਮਜੀਠੀਆ ਪਰਿਵਾਰ ਨੂੰ ਘੇਰਿਆ ਹੈ। ਉਹ ਚੰਡੀਗੜ੍ਹ ਵਿੱਚ ਮਿਊਂਸੀਪਲ ਭਵਨ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਮਜੀਠੀਆ ਨੂੰ 5 ਦਸੰਬਰ ਤੱਕ ਦਾ ਦਿੱਤਾ ਸਮਾਂ : ਮੁੱਖ ਮੰਤਰੀ ਮਾਨ ਨੇ ਕਿਹਾ ਕਿ 1959 ਵਿੱਚ ਤਤਕਾਲੀ ਉਪ ਰੱਖਿਆ ਮੰਤਰੀ ਮਜੀਠੀਆ ਪਰਿਵਾਰ ਦੇ ਪੁਰਖੇ ਸਨ। ਉਨ੍ਹਾਂ ਨੂੰ ਫੌਜ ਵਿੱਚ ਸ਼ਾਮਲ ਕਰਨ ਲਈ ਅਰਬ ਦੇਸ਼ ਤੋਂ ਅਰਬੀ ਘੋੜੇ ਦਿੱਤੇ ਗਏ ਸਨ। ਹਾਲਾਂਕਿ ਇਹ ਮੇਰਠ ਪਹੁੰਚਣੇ ਸਨ ਪਰ ਇਸ ਨੂੰ ਫੌਜ ਵਿਚ ਸਿਖਲਾਈ ਵਿਚ ਸ਼ਾਮਲ ਨਹੀਂ ਕੀਤਾ ਗਿਆ ਅਤੇ ਕਿਤੇ ਹੋਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਨੇ ਉਪ ਰੱਖਿਆ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਇਸ ਸਬੰਧੀ ਮੁੱਖ ਮੰਤਰੀ ਨੇ ਬਿਕਰਮ ਮਜੀਠੀਆ ਨੂੰ ਜਵਾਬ ਦੇਣ ਲਈ 5 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਮਾਨ ਨੇ ਕਿਹਾ ਕਿ ਜੇਕਰ ਮਜੀਠੀਆ ਜਵਾਬ ਨਹੀਂ ਦਿੰਦੇ ਤਾਂ ਉਹ ਖੁਲਾਸਾ ਕਰਨਗੇ ਕਿ ਉਹ ਅਰਬੀ ਘੋੜੇ ਕਿੱਥੇ ਗਏ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ, ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ।

CM ਮਾਨ ਨੇ ਕੀਤਾ ਦਾਅਵਾ : ਇਸ ਮੌਕੇ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹੁਣ ਮਾਨ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਧੀਆਂ ਪੁੱਤਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਇਸ ਤੋਂ ਵੱਡੀ ਖੁਸ਼ੀ ਵਾਲੀ ਕੀ ਗੱਲ ਹੈ।

Last Updated : Dec 1, 2023, 6:00 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.