ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਜਵਾਨ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਸਰਕਾਰ: ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ 'ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ… ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ...ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ...'
-
ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…
— Bhagwant Mann (@BhagwantMann) January 19, 2024 " class="align-text-top noRightClick twitterSection" data="
ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ… pic.twitter.com/Mjbt05udGG
">ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…
— Bhagwant Mann (@BhagwantMann) January 19, 2024
ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ… pic.twitter.com/Mjbt05udGGਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ 'ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ...ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…
— Bhagwant Mann (@BhagwantMann) January 19, 2024
ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ… pic.twitter.com/Mjbt05udGG
ਛੇ ਭੈਣਾਂ ਦਾ ਇੱਕਲੋਤਾ ਭਰਾ : ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਇਸ ਜਵਾਨ ਨੇ ਅਤਿ ਦੀ ਗਰੀਬੀ ਵਿੱਚ ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਅਗਨੀਵੀਰ ਨੂੰ ਫਰਵਰੀ 2022 ਵਿੱਚ ਭਰਤੀ ਕਰਵਾਇਆ ਗਿਆ। ਸਿਰਫ਼ 23 ਸਾਲ ਦੇ ਅਜੈ ਸਿੰਘ ਦੇ ਪਰਿਵਾਰ ਵਿੱਚ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਣਯੋਗ ਹੈ ਕਿ ਵੀਰਵਾਰ ਸਵੇਰੇ ਕਰੀਬ 10.30 ਵਜੇ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ‘ਚ ਪੋਖਰਾ ਚੌਕੀ ਨੇੜੇ ਫੌਜ ਦੀ ਇਕ ਟੀਮ ਗਸ਼ਤ ਦੌਰਾਨ ਬਾਰੂਦੀ ਸੁਰੰਗ ਵਿੱਚ ਜ਼ਬਰਦਸਤ ਧਮਾਕਾ ਹੋਇਆ। ਮੌਕੇ ‘ਤੇ ਮੌਜੂਦ ਤਿੰਨ ਸਿਪਾਹੀ ਜ਼ਖਮੀ ਹੋ ਗਏ। ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਪਰ ਅਗਨੀਵੀਰ ਅਜੈ ਸਿੰਘ ਇਲਾਜ ਦੌਰਾਨ ਸ਼ਹੀਦ ਹੋ ਗਿਆ।
- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਵਾਪਰਿਆ ਸੜਕ ਹਾਦਸਾ, ਬਜ਼ੁਰਗ ਔਰਤ ਦੀ ਮੌਤ ਤੇ ਕਈ ਜ਼ਖ਼ਮੀ
- ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਚੋਣ ਲੜਣ ਦੀਆਂ ਕਿਆਸਰਾਈਆਂ 'ਤੇ ਸਿੱਧੂ ਦਾ ਬਿਆਨ, ਆਖੀ ਇਹ ਵੱਡੀ ਗੱਲ
- ਪੰਜਾਬ ਦਾ ਇੱਕ ਹੋਰ ਅਗਨੀਵਾਰ ਹੋਇਆ ਸ਼ਹੀਦ, 6 ਭੈਣਾਂ ਦਾ ਇੱਕਲਾ ਭਰਾ ਸੀ ਸ਼ਹੀਦ ਜਵਾਨ
ਕਦੋਂ ਹੋਵੇਗਾ ਅੰਤਿਮ ਸਸਕਾਰ: ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਸ਼ਹੀਦ ਅਜੇ ਸਿੰਘ ਦੀ ਮ੍ਰਿਤਕ ਦੇਹ ਨੂੰ ਫੌਜ ਸ਼ੁੱਕਰਵਾਰ ਦੁਪਹਿਰ ਤੱਕ ਪਿੰਡ ਲਿਆਂਦੀ ਜਾ ਸਕਦੀ ਹੈ। ਫਿਲਹਾਲ ਪਰਿਵਾਰ ਅਤੇ ਪ੍ਰਸ਼ਾਸਨ ਨੂੰ ਸਮੇਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸੰਭਵ ਹੈ ਕਿ ਸ਼ੁੱਕਰਵਾਰ ਨੂੰ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਅਜੈ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਸਬੰਧਤ ਥਾਣੇ ਦੇ ਐਸਐਚਓ ਦੀ ਅਗਵਾਈ ਵਿੱਚ ਇੱਕ ਟੀਮ ਸ਼ਹੀਦ ਦੇ ਘਰ ਭੇਜੀ। ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ। ਐਸਐਸਪੀ ਨੇ ਦੱਸਿਆ ਕਿ ਸ਼ਹੀਦ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅਤੇ ਅਸੀਂ ਪਰਿਵਾਰ ਦੇ ਨਾਲ ਹਮੇਸ਼ਾ ਖੜੇ ਰਹਾਂਗੇ।