ETV Bharat / state

ਕੈਪਟਨ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ - #Captain Amrinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ। ਰਸਮੀ ਮਨਜ਼ੂਰੀ ਲਈ ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ।

ਫ਼ੋਟੋ
author img

By

Published : Jul 20, 2019, 12:06 PM IST

ਚੰਡੀਗੜ੍ਹ: ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ੇ ਨੂੰ ਸ਼ਨੀਵਾਰ ਨੂੰ ਮਨਜ਼ੂਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜਿਆ ਹੈ।

ਵੇਖੋ ਵੀਡੀਓ

ਕੈਬਿਨੇਟ 'ਚ ਕੀਤੇ ਗਏ ਫੇਰਬਦਲ ਤੋਂ ਬਾਅਦ ਉਨ੍ਹਾਂ ਨੂੰ ਇੱਕ ਖਾਸ ਪੋਰਟਫੋਲੀਓ ਦਿੱਤਾ ਗਿਆ ਸੀ। ਇਸ ਦੇ ਅਧੀਨ ਉਨ੍ਹਾਂ ਨੂੰ ਸੈਰ ਸਪਾਟਾ ਵਿਭਾਗ ਤੋਂ ਹਟਾ ਕੇ ਬਿਜਲੀ ਵਿਭਾਗ ਦਿੱਤਾ ਸੀ। ਇਸ ਤੋਂ ਨਵਜੋਤ ਸਿੱਧੂ ਕਾਫ਼ੀ ਨਾਰਾਜ਼ ਚੱਲ ਰਹੇ ਸਨ। ਹਾਲਾਂਕਿ ਕੈਪਟਨ ਤੇ ਸਿੱਧੂ ਵਿਚਾਲੇ ਕੋਲਡ ਵਾਰ ਕਾਫ਼ੀ ਸਮੇਂ ਤੋਂ ਚਲ ਰਹੀ ਸੀ।

  • Today I have sent my resignation to the Chief Minister Punjab, has been delivered at his official residence...

    — Navjot Singh Sidhu (@sherryontopp) July 15, 2019 " class="align-text-top noRightClick twitterSection" data=" ">

ਸਿਧੂ ਨੇ ਆਪਣਾ ਅਸਤੀਫ਼ਾ 15 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਸੀ। 14 ਜੁਲਾਈ ਨੂੰ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਜਨਤਕ ਕਰਦਿਆਂ ਟਵਿੱਟਰ ਉੱਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਹਾਲਾਂਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ 10 ਜੂਨ ਨੂੰ ਹੀ ਭੇਜ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਸਨ ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਕੈਪਟਨ ਅਤੇ ਸਿੱਧੂ ਦਾ ਮਾਮਲਾ ਠੰਡਾ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਨੂੰ ਜਿੰਮੇਵਾਰੀ ਸੌਂਪੀ ਸੀ। ਬਾਵਜੂਦ ਇਸ ਦੇ ਸਿੱਧੂ ਦਾ ਰੁਸੇਵਾਂ ਘੱਟ ਨਹੀਂ ਹੋ ਸਕਿਆ ਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ: ਸੋਨਭੱਦਰ ਗੋਲੀਕਾਂਡ: ਪ੍ਰਿਅੰਕਾ ਗਾਂਧੀ ਨੇ ਕਿਹਾ- ਮੇਰਾ ਫ਼ੈਸਲਾ ਨਹੀਂ ਬਦਲੇਗਾ

Intro:edited video ..
ਪੰਜਾਬ ਦੇ ਮੁਖਮੰਤਰੀ ਅਮਰਿੰਦਰ ਸਿੰਘ ਵਲੋਂ ਆਪਣੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ । ਕਾਬਲੇਗੌਰ ਹੈ ਲੋਕ ਸਭਾ ਚੋਣਾਂ ਤੋਂ ਬਾਅਦ ਅਮਰਿੰਦਰ ਵਲੋਂ ਸਿੱਧੂ ਦਾ।ਮਹਿਕਮਾ ਬਦਲ ਉਨ੍ਹਾਂ ਨੂੰ ਬਿਜਲੀ ਮਹਿਕਮੇ ਦੀ ਜਿੰਮੇਵਾਰੀ ਦਿਤੀ ਸੀ ਪਰ ਸਿੱਧੂ ਨੇ ਮਹਿਕਮਾ ਨਹੀਂ ਸੰਬਾਲਿਆ ਸੀ । ਜਿਸਤੋ ਬਾਅਦ ਸਿੱਧੂ ਵਲੋਂ ਸੋਸ਼ਲ ਮੀਡੀਆ ਤੇ ਰਾਹੁਲ ਗਾਂਧੀ ਨੂੰ ਆਪਣਾ ਲਿਖਤੀ ਅਸਤੀਫਾ ਦਿਤਾ ਸੀ ਜਿਸਤੇ ਕਾਫੀ ਰਾਜਨੈਤਿਕ ਬਿਆਨ ਬਾਜ਼ੀ ਵੀ ਹੋਈ ਸੀ ਕਿ ਸਿੱਧੂ ਅਸਤੀਫਾ ਮੁਖਮੰਤਰੀ ਨੂੰ ਦਵੇ । ਜਿਸਤੋ ਬਾਅਦ ਸਿੱਧੂ ਵਲੋਂ ਅਸਤੀਫਾ ਅਮਰਿੰਦਰ ਸਿੰਘ ਨੂੰ ਦੇ ਦਿਤਾ ਗਿਆ ਸੀ ਜੋ ਅੱਜ ਮਨਜ਼ੂਰ ਕਰ ਲਿਆ ਗਿਆ । ਇਸ ਅਸਤੀਫੇ ਤੋਂ ਬਾਅਦ ਹੁਣ ਨਵਜੋਤ ਸਿੱਧੂ ਦਾ ਸਿਆਸੀ ਭਵਿੱਖ ਕੀ ਹੋਏਗਾ ਇਹ ਇਕ ਅਹਿਮ ਸਵਾਲ ਖੜਾ ਹੋ ਗਿਆ ਹੈ ।
walkthrough Devinder Garcha reporter

Body:edited video ..

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.