ETV Bharat / state

Martyrdom Of Chhote Sahibzade: ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਨਹੀਂ ਮਨਾਵੇਗੀ ਕੋਈ ਖੁਸ਼ੀ ਵਾਲਾ ਸਮਾਗਮ, ਕੀਤਾ ਇਹ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੌਰਾਨ ਕਿਹਾ ਕਿ ਸਮੁੱਚੀ ਮਨੁੱਖਤਾ ਲਈ ਦਸੰਬਰ ਮਹੀਨਾ ਸੋਗ ਦਾ ਹੁੰਦਾ ਹੈ। ਇਸ ਲਈ 20 ਦਸਬੰਰ ਤੋਂ 30 ਦਸੰਬਰ ਤੱਕ ਸੂਬਾ ਸਰਕਾਰ ਕੋਈ ਵੀ ਖੁਸ਼ੀ ਜਾਂ ਜਸ਼ਨ ਵਾਲਾ ਸਰਕਾਰੀ ਸਮਾਗਮ (Martyrdom Of chhote Sahibzade) ਨਹੀਂ ਮਨਾਏਗੀ।

Martyrdom Of Chhote Sahibzade
Martyrdom Of Chhote Sahibzade
author img

By ETV Bharat Punjabi Team

Published : Oct 20, 2023, 8:20 PM IST

ਚੰਡੀਗੜ੍ਹ: ਨਾ ਸਿਰਫ਼ ਸਿੱਖਾਂ ਲਈ, ਬਲਕਿ ਹਰ ਇੱਕ ਪੰਜਾਬੀ ਲਈ, ਚਾਹੇ ਉਹ ਹਿੰਦੂ ਹੋਵੇ ਜਾਂ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਦਸੰਬਰ ਮਹੀਨੇ ਦੇ ਆਖਰੀ ਦਿਨਾਂ ਵਿੱਚ ਹਰ ਕੋਈ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦਾ ਹੈ। ਹਰ ਕੋਈ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਹੁੰਦਾ ਹੈ। ਪੂਰੇ ਪੰਜਾਬ ਵਿੱਚ ਇਸ ਦਿਨ ਸਮਾਗਮ ਕਰਵਾਏ ਜਾਂਦੇ ਹਨ, ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੀਆਂ ਧਰਮ ਬਦਲੇ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਨ੍ਹਾਂ ਦਿਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਖਾਸ ਐਲਾਨ ਕੀਤਾ ਹੈ।

ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ : ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿੱਚ ਕੋਈ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ।

  • ਦਸੰਬਰ ਮਹੀਨਾ ਪੂਰੇ ਪੰਜਾਬ ਲਈ ਸੋਗ ਦਾ ਮਹੀਨਾ ਹੁੰਦਾ ਹੈ..ਅਸੀਂ ਸਰਕਾਰ ਵੱਲੋਂ ਫ਼ੈਸਲਾ ਕਰਦੇ ਹਾਂ ਕਿ 21 ਤੋਂ 30 ਦਸੰਬਰ ਤੱਕ ਕੋਈ ਵੀ ਖ਼ੁਸ਼ੀ ਵਾਲਾ ਸਮਾਗਮ ਪੰਜਾਬ ਸਰਕਾਰ ਨਹੀਂ ਕਰੇਗੀ..ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਇਹਨਾਂ 10 ਦਿਨਾਂ ਦੌਰਾਨ ਸ਼ਹੀਦ ਹੋ ਗਿਆ..ਇਹ ਦਿਨ ਉਹਨਾਂ ਦੀ ਯਾਦ ‘ਚ ਮਨਾਏ ਜਾਣ.. pic.twitter.com/mapWJ6XcpA

    — Bhagwant Mann (@BhagwantMann) October 20, 2023 " class="align-text-top noRightClick twitterSection" data=" ">

ਉਨ੍ਹਾਂ ਕਿਹਾ 21 ਦਸੰਬਰ ਤੋਂ 28 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ। ਪੂਰੇ ਹਫ਼ਤੇ ਵਿੱਚ ਪਹਿਲਾਂ ਕਿਲ੍ਹਾ ਛੱਡਣਾ ਪਿਆ, ਫਿਰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਫਿਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਹੋਈ। ਉਨ੍ਹਾਂ ਕਿਹਾ ਮੈਂ ਦੇਖਿਆ ਕਿ ਇਨ੍ਹਾਂ ਦਿਨਾਂ ਵਿੱਚ ਸੋਗ ਮਨਾਉਂਦੇ ਹੋਏ ਦਾਦਾ-ਦਾਦੀ ਵੀ ਜ਼ਮੀਨ ਉੱਤੇ ਸੌਂਦੇ ਸੀ।

ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਲਈ ਐਲਾਨ: ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.