ETV Bharat / state

ਰੇਲਵੇ ਲਾਈਨਾਂ 'ਤੇ ਬੈਠੇ ਕਿਸਾਨਾਂ ਨੂੰ ਕੈਪਟਨ ਦੀ ਮੁੜ ਅਪੀਲ, ਕੇਂਦਰ ਨੂੰ ਦੱਸਿਆ ਹੰਕਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਕਿ ਕੇਂਦਰ ਦੇ ਹੰਕਾਰ ਕਰਕੇ ਸੂਬੇ ਵਿੱਚ ਬਿਜਲੀ ਸੰਕਟ ਪੈਦਾ ਹੋਇਆ ਹੈ।

punjab cm captain amarinder singh apeal to farmer
ਰੇਲਵੇ ਲਾਈਨਾਂ 'ਤੇ ਬੈਠੇ ਕਿਸਾਨਾਂ ਨੂੰ ਕੈਪਟਨ ਦੀ ਮੁੜ ਅਪੀਲ, ਕੇਂਦਰ ਨੂੰ ਵੀ ਦੱਸਿਆ ਹੰਕਾਰੀ
author img

By

Published : Oct 15, 2020, 10:10 PM IST

ਚੰਡੀਗੜ੍ਹ: ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਆਪਣੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਅਤੇ ਘਮੰਡੀ ਰਵੱਈਆ ਅਪਣਾਉਣ ਕਰਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਤਿੰਨ ਕੈਬਨਿਟ ਸਾਥੀ ਰੇਲ ਆਵਾਜਾਈ ਲਈ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ ਕਿਉਂ ਜੋ ਇਸ ਨਾਲ ਸੂਬੇ ਵਿੱਚ ਕੋਲੇ ਦੇ ਵੱਡੀ ਘਾਟ ਪੈਦਾ ਹੋ ਗਈ ਹੈ, ਜਿਸ ਕਰਕੇ ਇਹ ਕੇਂਦਰ ਸਰਕਾਰ ਦਾ ਵੀ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੀ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿੱਚ ਜੀ.ਵੀ.ਕੇ. ਦਾ ਇੱਕ ਯੂਨਿਟ ਬੰਦ ਹੋ ਚੁੱਕੇ ਹਨ ਅਤੇ ਸੂਬਾ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।

ਕੈਪਟਨ ਨੇ ਕਿਹਾ ਕਿ ਸੂਬਾ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੁਦਾਮਾਂ ਤੋਂ ਅਨਾਜ ਨੂੰ ਫੌਰੀ ਚੁੱਕਣ ਦੀ ਲੋੜ ਹੈ। ਜਿਸ ਵਿੱਚ ਰੇਲ ਰੋਕੋ ਅੰਦੋਲਨ ਕਰਕੇ ਵਿਘਨ ਪਿਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸੁਝਾਅ ਮਿਲਿਆ ਕਿ ਸੂਬੇ ਨੂੰ ਕੇਂਦਰੀ ਗਰਿੱਡ ਤੋਂ ਬਿਜਲੀ ਖਰੀਦ ਲੈਣੀ ਚਾਹੀਦੀ ਹੈ ਤਾਂ ਉਨ੍ਹਾਂ ਕਿਹਾ,''ਪਰ ਇਸ ਲਈ ਪੈਸਾ ਕਿੱਥੇ ਹੈ?'' ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਡੀਜ਼ਲ ਦੀ ਵੱਡੀ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ,''ਸਾਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।'' ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਆਵਾਜਾਈ ਦੀ ਆਗਿਆ ਦੇਣ ਲਈ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.