ETV Bharat / state

ਮੁੱਖ ਮੰਤਰੀ ਕੈਪਟਨ ਨੇ ਪੰਜਾਬ 'ਚ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਦਿੱਤੀ ਪ੍ਰਵਾਨਗੀ - punjab coronavirus news

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਪਲਾਜ਼ਮਾ ਥਰੈਪੀ ਦੇ ਇਲਾਜ ਦੀ ਸਹੂਲਤ ਲਈ ਪਲਾਜ਼ਮ ਬੈਂਕ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਨੇ ਪੰਜਾਬ 'ਚ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਦਿੱਤੀ ਪ੍ਰਵਾਨਗੀ

author img

By

Published : Jul 9, 2020, 7:38 PM IST

ਚੰਡੀਗੜ੍ਹ: ਸੂਬਾ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਪਲਾਜ਼ਮਾ ਥਰੈਪੀ ਦੇ ਇਲਾਜ ਦੀ ਸਹੂਲਤ ਲਈ ਪਲਾਜ਼ਮ ਬੈਂਕ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਆਈ.ਸੀ.ਐਮ.ਆਰ ਦੇ ਟਰਾਇਲ ਪ੍ਰਾਜੈਕਟ ਦੇ ਤੌਰ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥਰੈਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ।

ਸੂਬੇ ਵਿੱਚ ਕੋਵਿਡ ਸਥਿਤੀ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਾ. ਮਰਵਾਹਾ ਪਹਿਲਾਂ ਹੀ ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹਨ ਅਤੇ ਪਲਾਜ਼ਮਾ ਥਰੈਪੀ ਟਰਾਇਲ ਬਾਰੇ ਸੇਧ ਦੇ ਰਹੇ ਹਨ। ਪਲਾਜ਼ਮਾ ਬੈਂਕ ਗੰਭੀਰ ਬਿਮਾਰ ਰੋਗੀਆਂ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਤਿਆਰ ਸਪਲਾਈ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕੋਰੋਨਾ ਤੋਂ ਸਿਹਤਯਾਬ ਹੋਏ ਲੋਕਾਂ ਦੇ ਪਲਾਜ਼ਮੇ ਨਾਲ ਮਰੀਜ਼ਾਂ ਦਾ ਵੱਡੇ ਪੈਮਾਨੇ 'ਤੇ ਇਲਾਜ ਕੀਤਾ ਜਾ ਸਕੇਗਾ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਟਰਾਇਲ ਲਈ ਕੁੱਲ 15 ਮਰੀਜ਼ ਭਰਤੀ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਅੱਠ ਨੂੰ ਪਲਾਜ਼ਮਾ ਦਿੱਤਾ ਗਿਆ ਹੈ ਜਦਕਿ ਬਾਕੀ 7 ਨੂੰ ਆਈ.ਸੀ.ਐਮ.ਆਰ. ਦੀ ਬੇਤਰਤੀਬੀ (ਰੈਂਡਮ) ਵਿਧੀ ਮੁਤਾਬਕ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੰਜ ਮਰੀਜ਼ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ, ਜਿਨ੍ਹਾਂ ਨੂੰ ਛੇਤੀ ਹੀ ਘਰ ਭੇਜ ਦਿੱਤਾ ਜਾਵੇਗਾ। ਠੀਕ ਹੋਏ 300 ਮਰੀਜ਼ਾਂ ਵਿੱਚੋਂ ਹੁਣ ਤੱਕ 11 ਵਿਅਕਤੀਆਂ ਨੇ ਪਲਾਜ਼ਮਾ ਦਾਨ ਕੀਤਾ ਹੈ।

ਸੂਬੇ ਵਿੱਚ ਸੁਰੱਖਿਆ ਨੇਮਾਂ ਦੀ ਵਧ ਰਹੀ ਉਲੰਘਣਾ ਜਿਨ੍ਹਾਂ ਵਿੱਚੋਂ ਬਹੁਤੇ ਸਿਆਸੀ ਪਾਰਟੀਆਂ ਤੋਂ ਹਨ, 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਲਈ ਉਨ੍ਹਾਂ ਦਾ ਸਹਿਯੋਗ ਮੰਗਣਗੇ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਵੀ ਅਪੀਲ ਕਰਨਗੇ। ਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਨੇ ਕੋਵਿਡ ਤੋਂ ਬਚਾਅ ਲਈ ਨਿਰਧਾਰਤ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ 'ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਅਤੇ ਉਨ੍ਹਾਂ ਦਾ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।

ਇਸ ਤੋਂ ਪਹਿਲਾਂ, ਕੋਵਿਡ-19 ਬਿਮਾਰੀ ਦੇ ਪ੍ਰਬੰਧਨ ਅਤੇ ਜਲਦੀ ਪਤਾ ਲਾਉਣ ਲਈ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ ਰੈਪਿਡ ਐਂਟੀਜੈਨ ਟੈਸਟਿੰਗ ਬਾਰੇ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਬਾਰੇ ਸਲਾਹਕਾਰ ਡਾ. ਕੇ.ਕੇ.ਤਲਵਾੜ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਪਾਇਲਟ ਦੇ ਤੌਰ 'ਤੇ ਸ਼ਨਾਖਤ ਕੀਤੀ ਗਈ ਹੈ। ਇਸ ਟੈਸਟ ਰਾਹੀਂ ਨਤੀਜੇ ਕੇਵਲ 30 ਮਿੰਟ ਸਮੇਂ ਦੌਰਾਨ ਹੀ ਪ੍ਰਾਪਤ ਹੋ ਜਾਂਦੇ ਹਨ। ਨਿੱਜੀ ਹਸਪਤਾਲਾਂ ਵਿੱਚ ਰੇਟ ਤੈਅ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਹਸਪਤਾਲਾਂ ਨਾਲ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਅਗਲੀ ਮੀਟਿੰਗ ਸੋਮਵਾਰ ਕੀਤੀ ਜਾਣੀ ਹੈ ਜਿਸ ਉਪਰੰਤ ਰੇਟ ਤੈਅ ਕੀਤੇ ਜਾ ਸਕਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.