ETV Bharat / state

ਸੰਗਰੂਰ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੇ ਸਕੂਲੀ ਵੈਨਾਂ ਦੀ ਸੂਬਾ ਪੱਧਰੀ ਜਾਂਚ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਵੈਨ ਹਾਦਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਸੂਬਾ ਪੱਧਰੀ ਚੈਕਿੰਗ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Feb 15, 2020, 11:19 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਵੈਨ ਹਾਦਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਸੂਬਾ ਪੱਧਰੀ ਚੈਕਿੰਗ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖ਼ਰਾਬ ਵਾਹਨਾਂ ਦੀ ਵਰਤੋਂ ਕਰਨ 'ਤੇ ਸਕੂਲ ਪ੍ਰਬੰਧਕਾਂ 'ਤੇ ਵੀ ਨਜ਼ਰ ਰੱਖਣ ਲਈ ਆਖਿਆ ਹੈ।

  • ....CM also directed District Child Protection Officers of Social Security Department to keep a strict vigil on schools vehicles violating provisions of the Motor Vehicles Act and also the school managements that are using worn out vehicles for transportation of students.
    (2/2)

    — Government of Punjab (@PunjabGovtIndia) February 15, 2020 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਸੰਗਰੂਰ ਵੈਨ ਹਾਦਸਾ: ਪ੍ਰਿੰਸੀਪਲ ਅਤੇ ਡਰਾਈਵਰ ਸਣੇ 3 ਗ੍ਰਿਫ਼ਤਾਰ

ਦੱਸ ਦਈਏ ਕਿ ਸ਼ਨੀਵਾਰ ਦੁਪਹਿਰ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਇੱਕ ਸਕੂਲ ਵੈਨ ਨੂੰ ਅਚਾਨਕ ਅੱਗ ਲੱਗ ਗਈ। ਵੈਨ ਨੂੰ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਇਹ ਵੈਨ ਲੌਂਗੋਵਾਲ ਦੇ ਸਿਮਰਨ ਪਬਲਿਕ ਸਕੂਲ 'ਚ ਪੜ੍ਹਦੇ ਬੱਚਿਆਂ ਨੂੰ ਘਰ ਛੱਡਣ ਲਈ ਜਾ ਰਹੀ ਸੀ ਜਿਸ ਸਮੇਂ ਪਿੰਡ ਕੇਹਰ ਸਿੰਘ ਵਾਲੀ ਨੇੜੇ ਤਨਕੀਨੀ ਖ਼ਰਾਬੀ ਕਾਰਨ ਵੈਨ ਨੂੰ ਅੱਗ ਲੱਗ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.