ETV Bharat / state

ਕੈਪਟਨ ਵੱਲੋਂ ਝੋਨੇ ਦੀ ਲੁਆਈ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ - Chief Minister Capt. Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਹੈ।

paddy sowing
ਝੋਨੇ ਦੀ ਲੁਆਈ
author img

By

Published : Jun 9, 2020, 9:53 PM IST

Updated : Jun 9, 2020, 10:38 PM IST

ਚੰਡੀਗੜ੍ਹ: ਭਲਕ ਤੋਂ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।

  • Paddy transplantation commences tomorrow. I am sure our farmers will give the nation yet another bumper paddy crop, as we did for wheat. 8 hours of electricity will be supplied to tubewells. Request you to take full #Covid19 precautions to check the spread of the disease. pic.twitter.com/Pp79qSSi7Q

    — Capt.Amarinder Singh (@capt_amarinder) June 9, 2020 " class="align-text-top noRightClick twitterSection" data=" ">

ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਸਾਉਣੀ ਦੀ ਇੱਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨ੍ਹਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ।

ਕੋਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿੱਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕੋਰੋਨਾਂ ਦਾ ਇੱਕ ਵੀ ਕੇਸ ਰਿਪੋਰਟ ਹੋਣ ਤੋਂ ਬਿਨ੍ਹਾਂ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪਿਆ, ਜਿਸ ਨੂੰ ਕਿਸਾਨਾਂ ਵੱਲੋਂ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ।

ਇਹ ਵੀ ਪੜੋ:ਬੈਂਸ ਨੇ ਬੀਜ ਘੁਟਾਲੇ ਦੀਆਂ ਤਾਰਾਂ ਅਕਾਲੀਆਂ ਨਾਲ ਜੋੜੀਆਂ, ਕੈਪਟਨ 'ਤੇ ਘੁਟਾਲੇ ਨੂੰ ਦਬਾਉਣ ਦੇ ਲਗਾਏ ਇਲਜ਼ਾਮ

ਕੈਪਟਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ, ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆਂ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।

Last Updated : Jun 9, 2020, 10:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.