ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਪੇਸ਼ਕਸ਼ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਬਾਰੇ ਕੋਈ ਇਤਰਾਜ਼ ਨਹੀਂ ਪਰ ਅੰਤਿਮ ਫੈਸਲਾ ਭਾਰਤ ਸਰਕਾਰ ਵੱਲੋਂ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਪਾਸੋਂ ਕੋਈ ਸਲਾਹ ਮੰਗੀ ਜਾਂਦੀ ਹੈ ਤਾਂ ਉਹ ਯਕੀਨੀ ਤੌਰ 'ਤੇ ਕੋਵਿਡ-19 ਦਰਮਿਆਨ ਸਿਹਤ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਕਰਦੇ ਲਾਂਘਾ ਖੋਲ੍ਹਣ ਲਈ ਕਹਿਣਗੇ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ 29 ਜੂਨ ਤੋਂ ਮੁੜ ਖੋਲ੍ਹਣ ਦੇ ਪ੍ਰਸਤਾਵ ਨੂੰ ਭਾਰਤ ਸਰਕਾਰ ਨੇ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਕਿ ਕੋਵਿਡ -19 ਨੂੰ ਫੈਲਣ ਤੋਂ ਰੋਕਣ ਲਈ ਸਰਹੱਦ ਪਾਰ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜੋ: ਲੌਕਡਾਊਨ ਵਧਾਉਣ ਬਾਰੇ ਹਾਲੇ ਕੋਈ ਵਿਚਾਰ ਨਹੀਂ: ਕੈਪਟਨ
ਦੱਸ ਦੇਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਲਾਨ ਕੀਤਾ ਸੀ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਾਂਘਾ ਖੋਲ੍ਹਣ ਲਈ ਤਿਆਰ ਹੈ।