ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਵਿੱਚ ਬਾਗੀ ਸੁਰਾਂ ਬਖੇਰਨ ਵਾਲੇ ਵਿਧਾਇਕ ਪਰਗਟ ਸਿੰਘ ਨੇ ਅੱਜ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਸਿੰਘ ਉਤੇ ਤਿੱਖੇ ਨਿਸ਼ਾਨੇ ਲਾਏ । ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਕੋਲ ਸਪਸ਼ਟ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਹੀਂ ਲੜਵਾਈਆਂ ਜਾਣੀਆਂ ਚਾਹੀਦੀਆਂ । ਕਿਉਂਕਿ ਜੋ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਜਿਸ ਕਾਰਨ ਕਾਂਗਰਸ ਦੇ ਉਮੀਦਵਾਰਾਂ ਦਾ ਲੋਕਾਂ ਵਿੱਚ ਜਾਣਾ ਮੁਸ਼ਕਲ ਹੋ ਜਾਵੇਗਾ। ਪਰਗਟ ਸਿੰਘ ਦਾ ਕਹਿਣਾ ਸੀ ਕਿ ਜੇਕਰ ਪੰਜਾਬ ਦਾ ਸਿੱਖਿਆ ਵਿਭਾਗ ਉੱਪਰਲੇ ਪੱਧਰ 'ਤੇ ਆ ਸਕਦਾ ਹੈ ਤਾਂ ਹੋਰ ਵਿਭਾਗਾਂ ਵੱਲ ਕਿਉਂ ਧਿਆਨ ਨਹੀਂ ਦਿੱਤਾ ਜਾ ਰਿਹਾ।
ਪਰਗਟ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀ ਕੀ ਬੋਲੇ ਜਾਨਣ ਲਈ ਹੇਠਾ ਦਿੱਤੇ ਲਿੰਕ ਉਤੇ ਕਲਿੱਕ ਕਰੋਂ
https://react.etvbharat.com/punjabi/punjab/live-streaming/pargat-singh-live-from-chandigarh/pb20210610154117351
ਉਨ੍ਹਾਂ ਕਿਹਾ ਕਿ ਜੇਕਰ ਕੁਝ ਕਰਨਾ ਚਾਹੁਣ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰ ਸਕਦੇ ਹਨ ਪਰ ਉਨ੍ਹਾਂ ਦੇ ਨੇੜਲੇ ਤਾਂ ਆਪ ਭ੍ਰਿਸ਼ਟਾਚਾਰ ਨਾਲ ਮੋਟੀ ਕਮਾਈ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇੱਕ ਪੀ ਏ ਤਾਂ ਵੱਡੇ ਤਸਕਰ ਸਰਪੰਚ ਨਾਲ ਮਿਲਿਆ ਹੋਇਆ ਹੈ ਅਤੇ ਉਸ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 7 ਸਟਾਰ ਹੋਟਲ ਅਤੇ ਮੈਰਿਜ ਪੈਲੇਸ ਉਸਾਰ ਲਏ ਹਨ। ਪਰਗਟ ਸਿੰਘ ਨੇ ਕਿਹਾ ਕਿ ਪਾਰਟੀਆਂ ਮਾੜੀਆਂ ਨਹੀਂ ਹੁੰਦੀਆਂ ਅਤੇ ਪਾਰਟੀਆਂ ਨੂੰ ਚਲਾਉਣ ਵਾਲੇ ਮਾੜੇ ਹੁੰਦੇ ਹਨ ।
ਇਹ ਵੀ ਪੜੋ:Punjab Congress controversy: ਕਮੇਟੀ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ
ਸੁਖਪਾਲ ਸਿੰਘ ਖਹਿਰਾ ਦੀ ਕਾਂਗਰਸ ਹੋਈ ਐਂਟਰੀ ਬਾਰੇ ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪੰਜਾਬ ਦੇ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ ਪਰ ਉਨ੍ਹਾਂ ਜੋ ਇਹ ਹੁਣ ਸਟੈਂਡ ਲਿਆ ਹੈ ਇਹ ਠੀਕ ਨਹੀਂ। ਜੇਕਰ ਉਨ੍ਹਾਂ ਦੀ ਗੱਲ ਲੋਕ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਘਰ ਬੈਠ ਜਾਣਾ ਚਾਹੀਦਾ ਸੀ ।