ਨਵੀਂ ਦਿੱਲੀ: ਕਾਂਗਰਸ ਦੀ ਪੰਜਾਬ ਇਕਾਈ ਵਿਚ ਮਤਭੇਦ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਆਪਣੀ ਰਿਪੋਰਟ ਸੋਨੀਆ ਨੂੰ ਸੌਂਪੀ ਹੈ।
ਇਹ ਵੀ ਪੜੋ:Punjab Poster war: ਕੈਪਟਨ ਤੇ ਸਿੱਧੂ ਵਿਚਾਲੇ ਪੋਸਟਰ ਜੰਗ, ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ
ਸੂਤਰਾਂ ਮੁਤਾਬਕ “ਕਮੇਟੀ ਨੇ ਆਪਣੀ ਰਿਪੋਰਟ ਸੌਂਪੀ ਹੈ। ਹੁਣ ਕਾਂਗਰਸ ਹਾਈ ਕਮਾਂਡ ਜਲਦੀ ਹੀ ਇੱਕ ਫਾਰਮੂਲਾ ਤੈਅ ਕਰੇਗੀ ਤਾਂ ਜੋ ਪੰਜਾਬ ਵਿੱਚ ਮਤਭੇਦ ਖਤਮ ਹੋ ਸਕਣ।ਉਨ੍ਹਾਂ ਦੀ ਰਾਇ ਲੀਡਰਾਂ ਨਾਲੋਂ ਵਧੇਰੇ ਲਈ ਗਈ।
ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇਪੀ ਅਗਰਵਾਲ ਇਸ ਕਮੇਟੀ ਵਿੱਚ ਸ਼ਾਮਲ ਹਨ।
ਇਹ ਵੀ ਪੜੋ:Punjab Congress controversy:ਪਰਗਟ ਸਿੰਘ ਨੇ ਫੇਰ ਕੀਤਾ ਕੈਪਟਨ ਖ਼ਿਲਾਫ 'ਗੋਲ'
ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਦਰਮਿਆਨ ਗਰਮ ਬਿਆਨਬਾਜ਼ੀ ਹੋਈ ਸੀ। ਵਿਧਾਇਕ ਪਰਗਟ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।