ਚੰਡੀਗੜ੍ਹ: ਦਿੱਲੀ ਵਾਲੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਨੂੰ ਕਾਂਗਰਸ ਹਾਈਕਮਾਂਡ ਦਾ ਤਾਂ ਸਮਰਥਨ ਮਿਲ ਗਿਆ ਪਰ ਪੰਜਾਬ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਨਾਲ ਸਮਝੋਤੇ ਲਈ ਰਾਜ਼ੀ ਨਹੀਂ ਹੈ। ਅੱਜ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਇਸ ਮੁੱਦੇ ਸਬੰਧੀ ਮੀਟਿੰਗ ਹੋਈ। ਪੰਜਾਬ ਕਾਂਗਰਸ ਦਫ਼ਤਰ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।
ਰਾਜਾ ਵੜਿੰਗ ਨੇ ਦਿੱਤਾ ਸਾਫ ਸ਼ਬਦਾਂ 'ਚ ਬਿਆਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਨਾਲ ਰਾਸ਼ਟਰੀ ਪੱਧਰ 'ਤੇ ਸਮਝੌਤਾ ਹੋ ਚੁੱਕਾ ਹੈ ਪਰ ਪੰਜਾਬ 'ਚ ਉਹ ਲਗਾਤਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਾਂ, ਇੱਥੇ ਕਾਂਗਰਸ ਮੁੱਖ ਵਿਰੋਧੀ ਪਾਰਟੀ ਹੈ ਅਤੇ ਇੱਥੇ ਕਿਸੇ ਵੀ ਸਮਝੌਤੇ ਦਾ ਵਿਰੋਧ ਕਰਦੇ ਰਹਾਂਗੇ। ਇਸ ਮਾਮਲੇ ਵਿੱਚ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਉਂਦੀ ਹੈ ਤਾਂ ਉਹ ਜ਼ਰੂਰ ਗੱਲ ਕਰਾਨਗੇ। ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਵਿਰੁੱਧ ਲੜਾਈ ਹੈ, ਇਸ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਹੋਈਆਂ ਹਨ ਪਰ ਫਿਲਹਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦਾ ਕੋਈ ਸਮਝੌਤਾ ਨਹੀਂ ਹੈ। ਆਰਡੀਨੈਂਸ ਦੇ ਮਾਮਲੇ 'ਚ ਕਾਂਗਰਸ ਬੀ.ਜੇ.ਪੀ. ਨਾਲ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਤੋਂ ਮਦਦ ਮੰਗੀ ਜਾਂ ਨਹੀਂ, ਫਿਰ ਵੀ ਕਾਂਗਰਸ ਇਸ ਮਾਮਲੇ 'ਚ ਭਾਜਪਾ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਹਾਂ ਅਤੇ ਇਸ ਲਈ ਉਹ ਆਮ ਆਦਮੀ ਪਾਰਟੀ ਨਾਲ ਲੜ ਰਹੇ ਹਨ,ਪਰ ਜਦੋਂ ਦੇਸ਼ ਦੀ ਗੱਲ ਆਉਂਦੀ ਹੈ ਤਾਂ ਦੇਸ਼ ਸਭ ਤੋਂ ਪਹਿਲਾਂ ਆਉਂਦਾ ਹੈ।
- ਰਾਵੀ ਦਰਿਆ 'ਚ ਛੱਡਿਆ 2.5 ਲੱਖ ਕਿਉਸਿਕ ਪਾਣੀ, ਦਰਿਆ ਨੇੜਲੇ ਪਿੰਡਾਂ 'ਚ ਅਲਰਟ
- ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
- Punjab Flood: ਸਰਦੂਲਗੜ੍ਹ ਦੇ ਕਈ ਹਿੱਸੇ ਪਾਣੀ 'ਚ ਡੁੱਬੇ, ਹੁਣ ਰਿਹਾਇਸ਼ੀ ਇਲਾਕਿਆਂ 'ਚ ਦਾਖਿਲ ਹੋ ਰਿਹਾ ਪਾਣੀ
ਵਿਰੋਧੀਆਂ ਉੱਤੇ ਵਾਰ: ਵੜਿੰਗ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਪਾਰਟੀ ਦਾ ਭਾਜਪਾ ਨਾਲ ਪਹਿਲਾਂ ਹੀ ਅੰਦਰੂਨੀ ਗਠਜੋੜ ਹੋ ਚੁੱਕਾ ਹੈ। ਸਿਰਫ ਪ੍ਰਧਾਨ ਬਦਲਣ ਦੀ ਗੱਲ ਚੱਲ ਰਹੀ ਹੈ, ਸੀਟ ਵੰਡ 'ਤੇ ਵੀ ਚਰਚਾ ਹੋਈ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਰਾਜਪਾਲ ਹੁਣ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦੇ ਰਹੇ ਹਨ, ਉਨ੍ਹਾਂ ਨੇ ਉਸ ਸਮੇਂ ਅਜਿਹਾ ਕਿਉਂ ਨਹੀਂ ਕਿਹਾ, ਹੁਣ ਸਰਕਾਰ ਨੂੰ 1 ਕਰੋੜ 40 ਲੱਖ ਰੁਪਏ ਜਮ੍ਹਾਂ ਕਰਵਾਉਣੇ ਚਾਹੀਦੇ ਹਨ ਜੋ ਕਿ ਜਨਤਾ ਦੇ ਬਰਬਾਦ ਹੋ ਚੁੱਕੇ ਹਨ।