ਚੰਡੀਗੜ੍ਹ : ਮੋਦੀ ਸਰਕਾਰ ਖਿਲਾਫ ਅੱਜ ਪੰਜਾਬ ਕਾਂਗਰਸ ਦਾ ਹੱਲਾ ਬੋਲ। ਪੰਜਾਬ ਕਾਂਗਰਸ ਮੋਦੀ ਸਰਕਾਰ ਖਿਲਾਫ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਰਾਜ ਭਵਨ ਦਾ ਘਿਰਾਓ ਕੀਤਾ ਗਿਆ ਹੈ। ਕਾਂਗਰਸ ਨੇ ਅਡਾਨੀ ਮਸਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਪੁਲਿਸ ਸੁਰੱਖਿਆ ਬਲਾਂ ਵੱਲੋਂ ਕਾਂਗਰਸੀਆਂ ਉਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਤੇ ਪਾਣੀ ਦੀਆਂ ਬੁਛਾੜਾ ਸੁੱਟੀਆਂ ਗਈਆਂ। ਇਸ ਦੌਰਾਨ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਹੈ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ‘ਚਲੋ ਰਾਜ ਭਵਨ’ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ 'ਤੇ ਅਡਾਨੀ ਦਾ ਸਮਰਥਨ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਉਂਦੀ ਰਹੀ ਹੈ।ਅਡਾਨੀ ਗਰੁੱਪ ਅਤੇ ਮੋਦੀ ਸਰਕਾਰ ਦੇ ਵਿਰੋਧ 'ਚ ਪੁਲਿਸ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਈ। ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸੀ ਵਰਕਰਾਂ ਨੂੰ ਰੋਕਣ ਲਈ ਬੈਰੀਕੇਡਿੰਗ ਲਗਾਈ ਗਈ।
ਵਰਕਰ ਉਨ੍ਹਾਂ ਬੈਰੀਕੇਡਾਂ ਨੂੰ ਪਾਰ ਕਰ ਰਹੇ ਸਨ। ਇਸ ’ਤੇ ਪੁਲੀਸ ਨੇ ਉਨ੍ਹਾਂ ’ਤੇ ਲਾਠੀਚਾਰਜ ਵੀ ਕੀਤਾ। ਕਾਂਗਰਸ ਨੇ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕਰ ਦਿੱਤੇ ਸਨ।
ਇਹ ਵੀ ਪੜ੍ਹੋ : Drug Racket case: ਜਗਦੀਸ਼ ਭੋਲਾ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ
ਮੁਰਦਾਬਾਦ ਦੇ ਲੱਗੇ ਨਾਅਰੇ: ਕੁਝ ਕਾਂਗਰਸੀ ਵਰਕਰ ਬੈਰੀਕੇਡਾਂ 'ਤੇ ਚੜ੍ਹਦੇ ਦੇਖੇ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।
ਇਹ ਵੀ ਪੜ੍ਹੋ: Farmers march Parliament: ਅੱਜ ਸੰਸਦ ਵੱਲ ਕੂਚ ਕਰਨਗੇ ਕਿਸਾਨ, ਬੰਗਲਾ ਸਾਹਿਬ ਹੋਇਆ ਵੱਡਾ ਇਕੱਠ
ਮਹਿਲਾ ਵਰਕਰਾਂ ਵੀ ਸ਼ਾਮਲ : ਇਸ ਪ੍ਰਦਰਸ਼ਨ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ । ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਸਮੇਤ ਦੇਸ਼ ਦਾ ਹਰ ਆਮ ਨਾਗਰਿਕ ਵੱਧ ਰਹੀ ਮਹਿੰਗਾਈ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਲਈ ਕਾਂਗਰਸ ਦੀ ਇਹ ਲੜਾਈ ਨਿਰੰਤਰ ਜਾਰੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪੇਡ ਪਾਰਕਿੰਗ ਘੁਟਾਲੇ ਸਮੇਤ ਪਾਣੀ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟਾਂ ਵਿੱਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਘੇਰਿਆ।