ETV Bharat / state

ਪੰਜਾਬ ਤੋਂ ਹੁਣ ਤੱਕ 2081 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 128 - punjab corona cases toll reaches to 2081

ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੋਵਿਡ ਬੁਲੇਟਿਨ ਮੁਤਾਬਕ ਸੂਬੇ ਤੋਂ ਅੱਜ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 2081 ਹੋ ਗਈ ਹੈ। ਪਰ ਪੰਜਾਬ ਲਈ ਰਾਹਤ ਭਰੀ ਗੱਲ ਇਹ ਹੈ ਕਿ ਬੀਤੇ ਕੁੱਝ ਦਿਨਾਂ ਵਿੱਚ ਸੂਬਾ ਬੜੀ ਤੇਜ਼ੀ ਨਾਲ ਰਿਕਵਰ ਕਰ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 1913 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਿਸ ਦੇ ਨਾਲ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਮਹਿਜ਼ 128 ਰਹਿ ਗਈ ਹੈ। ਕੋਰੋਨਾ ਕਾਰਨ ਸੂਬੇ ਵਿੱਚ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਤੋਂ ਹੁਣ ਤੱਕ 2081 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 128

author img

By

Published : May 25, 2020, 8:49 PM IST

Updated : May 26, 2020, 10:32 AM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ ਮੁਤਾਬਕ ਐਤਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਸੂਬੇ ਤੋਂ ਕੋਰੋਨਾ ਦੇ ਸਾਹਮਣੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2081 ਹੋ ਗਈ ਹੈ। ਕੋਵਿਡ-19 ਦੇ ਪ੍ਰਕੋਪ ਨਾਲ ਸੂਬੇ ਭਰ ਵਿੱਚ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਕੁੱਝ ਦਿਨਾਂ ਵਿੱਚ ਪੰਜਾਬ ਦੇ ਕਈ ਮਰੀਜ਼ ਠੀਕ ਹੋਏ, ਜਿਸ ਨਾਲ ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਤੱਕ ਪਹੁੰਚ ਗਿਆ ਹੈ। ਕੋਰੋਨਾ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ 6 ਜ਼ਿਲ੍ਹੇ ਮੁੜ ਤੋਂ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ।

ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ
ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ

ਕੋਰੋਨਾ ਰਿਕਵਰੀ ਰੇਟ 'ਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ਤੇ ਬਰਕਰਾਰ

ਪੰਜਾਬ ਲਈ ਰਾਹਤ ਭਰੀ ਗੱਲ ਇਹ ਹੈ ਕਿ ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਜ਼ਬਰਦਸਤ ਇਜ਼ਾਫ਼ਾ ਹੋਇਆ ਹੈ। ਪੰਜਾਬ 'ਚ ਕੋਰੋਨਾ ਰਿਕਵਰੀ ਰੇਟ 90 ਫੀਸਦੀ ਹੋਣ ਕਾਰਨ ਸੂਬਾ ਪੂਰੇ ਭਾਰਤ ਵਿੱਚ ਪਹਿਲੇ ਨੰਬਰ 'ਤੇ ਚੱਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 1913 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਹੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖੂਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਮੀਡੀਆ ਬੁਲੇਟਿਨ ਮੁਤਾਬਕ ਅੱਜ 7 ਜ਼ਿਲ੍ਹਿਆਂ ਤੋਂ ਕੋਰੋਨਾ ਵਾਇਰਸ ਦੇ 21 ਨਵੇਂ ਮਾਮਲੇ ਆਏ ਹਨ ਜੋ ਕੁੱਝ ਇਸ ਪ੍ਰਕਾਰ ਹਨ-

  1. ਅੰਮ੍ਰਿਤਸਰ ਤੋਂ ਦੱਸ ਨਵੇਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 329
  2. ਜਲੰਧਰ ਤੋਂ 6 ਨਵੇਂ ਮਾਮਲੇ ਆਏ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 220
  3. ਤਰਨ ਤਾਰਨ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 154
  4. ਕਪੁਰਥਾਲਾ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 36
  5. ਮੁਹਾਲੀ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 103
  6. ਪਟਿਆਲਾ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 108
  7. ਸੰਗਰੂਰ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 89
    ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ
    ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ

128 ਮਰੀਜ਼ਾਂ ਦੀ ਕੋਰੋਨਾ ਜੰਗ ਅਜੇ ਵੀ ਬਾਕੀ

ਜੇਕਰ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਉਹ ਮਹੀਜ਼ 128 ਰਹਿ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 67,213 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 62,686 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਉਥੇ ਹੀ 2446 ਲੋਕਾਂ ਦੇ ਨਮੁਨਿਆਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਪੰਜਾਬ ਦੇ 6 ਜ਼ਿਲ੍ਹੇ ਹੋਏ ਮੁੜ ਤੋਂ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ!

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 16 ਜ਼ਿਲ੍ਹੇ ਅਜੇ ਵੀ ਕੋਰੋਨਾ ਦੀ ਮਾਰ ਹੇਠ ਹਨ। ਕੋਰੋਨਾ ਨੂੰ ਮਾਤ ਦੇਣ ਵਾਲੇ 6 ਜ਼ਿਲ੍ਹਿਆਂ ਵਿੱਚ ਰੋਪੜ, ਮੋਗਾ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਤੇ ਮਾਨਸਾ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਚੁੱਕੇ ਹਨ।

ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ
ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ

ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਹੁਣ ਤੱਕ ਆਏ ਮਾਮਲਿਆਂ ਦੀ ਗਿਣਤੀ ਕੁੱਝ ਇਸ ਤਰ੍ਹਾਂ ਹੈ-

ਅੰਮ੍ਰਿਤਸਰ ਵਿੱਚ 329, ਜਲੰਧਰ ਵਿੱਚ 220, ਤਰਨ ਤਾਰਨ ਵਿੱਚ 154, ਲੁਧਿਆਣਾ ਵਿੱਚ 173, ਗੁਰਦਾਸਪੁਰ ਵਿੱਚ 132, ਨਵਾਂਸ਼ਹਿਰ ਵਿੱਚ 105, ਮੋਹਾਲੀ ਵਿੱਚ 103, ਪਟਿਆਲਾ ਵਿੱਚ 108, ਹੁਸ਼ਿਆਰਪੁਰ ਵਿੱਚ 106, ਸੰਗਰੂਰ ਵਿੱਚ 89, ਮੁਕਤਸਰ ਸਾਹਿਬ ਵਿੱਚ 66, ਫ਼ਰੀਦਕੋਟ ਵਿੱਚ 61, ਰੋਪੜ ਵਿੱਚ 60, ਮੋਗਾ ਵਿੱਚ 59, ਫ਼ਤਿਹਗੜ੍ਹ ਸਾਹਿਬ ਵਿੱਚ 57, ਫ਼ਿਰੋਜ਼ਪੁਰ ਵਿੱਚ 44, ਫਾਜ਼ਿਲਕਾ ਵਿੱਚ 44, ਬਠਿੰਡਾ ਵਿੱਚ 42, ਮਾਨਸਾ ਵਿੱਚ 32, ਕਪੂਰਥਲਾ ਵਿੱਚ 35, ਪਠਾਨਕੋਟ ਵਿੱਚ 39 ਅਤੇ ਬਰਨਾਲਾ ਵਿੱਚ 22 ਕੋਰੋਨਾ ਪੌਜ਼ੀਟਿਵ ਕੇਸ ਆਏ ਹਨ।

Last Updated : May 26, 2020, 10:32 AM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.