ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 131 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3118 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 673 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 63 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 131 ਨਵੇਂ ਮਾਮਲਿਆਂ ਵਿੱਚੋਂ 44 ਲੁਧਿਆਣਾ, 63 ਅੰਮ੍ਰਿਤਸਰ, 03 ਜਲੰਧਰ, 05 ਸੰਗਰੂਰ, 02 ਐਸਬੀਐਸ ਨਗਰ, 02 ਹੁਸ਼ਿਆਰਪੁਰ, 05 ਰੋਪੜ, 02 ਫ਼ਾਜ਼ਿਲਕਾ, 01 ਬਰਨਾਲਾ, 01 ਫ਼ਿਰੋਜ਼ਪੁਰ ਅਤੇ 03 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3118 ਮਰੀਜ਼ਾਂ ਵਿੱਚੋਂ 2282 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 673 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,65,548 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3118 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।