ਚੰਡੀਗੜ੍ਹ: ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2233 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 222 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 42 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 36 ਨਵੇਂ ਮਾਮਲਿਆਂ ਵਿੱਚੋਂ 04 ਮੁਹਾਲੀ, 08 ਅੰਮ੍ਰਿਤਸਰ, 05 ਬਠਿੰਡਾ, 02 ਸੰਗਰੂਰ, 02 ਫਾਜ਼ਿਲਕਾ, 01 ਫਤਿਹਗੜ੍ਹ, 01 ਤਰਨ ਤਾਰਨ, 08 ਰੋਪੜ, 02 ਪਟਿਆਲਾ, 08 ਪਠਾਨਕੋਟ, 01 ਗੁਰਦਾਸਪੁਰ ਅਤੇ 02 ਮਾਮਲੇ ਹੋਸ਼ਿਆਰਪੁਰ ਤੋਂ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2233 ਮਰੀਜ਼ਾਂ ਵਿੱਚੋਂ 1967 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 222 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 84,497 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2233 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ ਅਤੇ 1967 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਮਾਤ ਦੇ ਦਿੱਤੀ ਹੈ।