ਚੰਡੀਗੜ੍ਹ: ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 41 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2308 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 279 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 46 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 41 ਨਵੇਂ ਮਾਮਲਿਆਂ ਵਿੱਚੋਂ 04 ਲੁਧਿਆਣਾ, 02 ਅੰਮ੍ਰਿਤਸਰ, 01 ਨਵਾਂ ਸ਼ਹਿਰ, 08 ਪਠਾਨਕੋਟ, 01 ਪਟਿਆਲਾ, 01 ਫ਼ਤਿਹਗੜ੍ਹ ਸਾਹਿਬ, 02 ਮੋਗਾ, 02 ਕਪੂਰਥਾਲਾ, 02 ਗੁਰਦਾਸਪੁਰ, 01 ਫ਼ਰੀਦਕੋਟ 11 ਜਲੰਧਰ ਅਤੇ 06 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2342 ਮਰੀਜ਼ਾਂ ਵਿੱਚੋਂ 2017 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 279 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 96,329 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2342 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ।