ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2376 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 300 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 47 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 34 ਨਵੇਂ ਮਾਮਲਿਆਂ ਵਿੱਚੋਂ 02 ਅੰਮ੍ਰਿਤਸਰ, 01 ਨਵਾਂ ਸ਼ਹਿਰ, 07 ਮੋਹਾਲੀ, 07 ਪਠਾਨਕੋਟ, 02 ਮੁਕਤਸ਼ਰ, 02 ਪਟਿਆਲਾ, 03 ਗੁਰਦਾਸਪੁਰ, 03 ਫ਼ਰੀਦਕੋਟ, 01 ਬਠਿੰਡਾ, 03 ਜਲੰਧਰ ਅਤੇ 03 ਮਾਮਲੇ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2376 ਮਰੀਜ਼ਾਂ ਵਿੱਚੋਂ 2029 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 300 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,01,036 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2376 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ।