ETV Bharat / state

Heroin Seized : ਪੰਜਾਬ ਪੁਲਿਸ ਨੇ 8 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ, ਪੰਜਾਬ ਡੀਜੀਪੀ ਨੇ ਕੀਤਾ ਟਵੀਟ - ਜਲੰਧਰ ਦਿਹਾਤੀ ਪੁਲਿਸ

ਪੰਜਾਬ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 8 ਕਿੱਲੋ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਫੜਿਆ ਗਿਆ ਤਸਕਰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

PUNJAB DGP TWEET, Punjab Police arrests smuggler with 8 kg of heroin
ਪੰਜਾਬ ਪੁਲਿਸ ਨੇ 8 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ, ਪੁਲਿਸ ਮੁਖੀ ਨੇ ਕੀਤਾ ਟਵੀਟ
author img

By

Published : Aug 17, 2023, 10:11 PM IST

Updated : Aug 18, 2023, 9:21 AM IST

ਚੰਡੀਗੜ੍ਹ ਡੈਸਕ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਕੇ ਪਾਕਿਸਤਾਨ ਤੋਂ ਸਰਹੱਦ ਪਾਰ ਨੈਟਵਰਕ ਤੋਂ ਤਸਕਰੀ ਕੀਤੀ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਜੋਗਾ ਸਿੰਘ ਦੇ ਖਿਲਾਫ NDPS ਨਾਲ ਸਬੰਧਤ ਕਈ ਮਾਮਲੇ ਦਰਜ ਹਨ ਅਤੇ ਇਹ ਲੋੜੀਂਦਾ ਸੀ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਵੀ ਕੀਤਾ ਹੈ।

  • Big blow to narcotic smuggling networks, Jalandhar Rural Police has arrested an international drug smuggler Joga Singh and recovered 8 Kgs Heroin smuggled from trans-border networks from #Pakistan

    Joga Singh is wanted in multiple cases related to #NDPS. (1/2) pic.twitter.com/3H8nzPlSZU

    — DGP Punjab Police (@DGPPunjabPolice) August 17, 2023 " class="align-text-top noRightClick twitterSection" data=" ">

ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ। (ਪ੍ਰੈੱਸ ਨੋਟ)

Last Updated : Aug 18, 2023, 9:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.