ਚੰਡੀਗੜ੍ਹ: ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਨੇ ਪੇਂਡੂ ਭਾਰਤ ਬੰਦ ਕਰਨ ਦਾ ਸੱਦਾ ਹੈ। ਕਿਸਾਨ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ 8 ਜਨਵਰੀ ਨੂੰ ਭਾਰਤ ਪੱਧਰ 'ਤੇ ਪਿੰਡ ਬੰਦ ਰਹਿਣਗੇ।
ਕਿਸਾਨ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੂੰ 250 ਜਥੇਬੰਦੀਆਂ ਦਾ ਸਾਥ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੇ ਮਸਲਿਆਂ ਸਬੰਧੀ 3 ਜਨਵਰੀ ਨੂੰ ਜ਼ਿਲ੍ਹਿਆਂ ਦੇ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਚਿੱਠੀ ਭੇਜਾਂਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਦੋ ਮੁਖ ਮੰਗਾਂ ਹਨ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ। ਇਸ ਦੇ ਨਾਲ ਉਨ੍ਹਾਂ ਨੇ ਹੋਰ ਮੰਗਾਂ ਬਾਰੇ ਕਿਹਾ ਕਿ 60 ਸਾਲ ਤੋਂ ਵੱਧ ਦੀ ਉਮਰ ਵਾਲੇ ਕਿਸਾਨਾਂ ਨੂੰ ਸਰਕਾਰ 10 ਹਜ਼ਾਰ ਰੁਪਏ ਪੈਨਸ਼ਨ ਦੇਵੇ, ਕਿਉਂਕਿ ਕਿਸਾਨ ਵੀ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਬੰਦ ਦੇ ਦੌਰਾਨ ਪਿੰਡਾਂ ਤੋਂ ਸ਼ਹਿਰ ਅਤੇ ਸ਼ਹਿਰ ਤੋਂ ਪਿੰਡਾਂ 'ਚ ਕੋਈ ਵੀ ਚੀਜ਼ ਅੰਦਰ ਬਾਹਰ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜੋ: ਮਹਾਰਾਸ਼ਟਰ: ਅਜੀਤ ਪਵਾਰ ਸਮੇਤ 36 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ
ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡਾਂ ਦੇ ਸਪੋਰਟਸ ਤੇ ਯੂਥ ਕਲੱਬ ਸਮੇਤ ਮਿੰਨੀ ਬੱਸ ਅਪਰੇਟਰ, ਟਰਾਂਸਪੋਟਰ ਦੋਧੀ ਯੂਨੀਅਨ ਅਤੇ ਚਾਲੀ ਕਾਲਜ ਤੇ ਯੂਨੀਵਰਸਿਟੀਆਂ ਦੀ ਜੱਥੇਬੰਦੀਆਂ ਨੇ ਵੀ ਉਨ੍ਹਾਂ ਨਾਲ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਦੁੱਧ ਘਰ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ ਤੇ ਨਾਲ ਕਿਸਾਨ ਆਗੂਆਂ ਨੇ ਪਿਛਲੀ ਵਾਰ ਸੜਕਾਂ 'ਤੇ ਰੋੜ੍ਹੇ ਗਏ ਦੁੱਧ ਤੇ ਸੂਬੇ 'ਚ ਕਈ ਥਾਵਾਂ 'ਤੇ ਹੋਈਆਂ ਝੜਪਾਂ ਲਈ ਮੁਆਫੀ ਵੀ ਮੰਗੀ।