ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Harpal Cheema) ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।
ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਵਚਨਬੱਧਤਾ: ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਸੂਬੇ ਦੇ (Strengthening of financial management) ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉੱਥੇ ਹੀ ਖ਼ਜ਼ਾਨਿਆਂ ਦੇ ਕੰਮ ਵਿੱਚ ਤੇਜ਼ੀ ਆਉਣ ਨਾਲ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।
- China Made Lamps : ਚਾਈਨਾ ਮੇਡ ਦੀਵਿਆਂ ਨੇ ਮਿੱਟੀ ਦੇ ਦੀਵਿਆਂ ਨੂੰ ਪਾਈ ਮਾਰ, ਦੀਵੇ ਬਣਾਉਣ ਵਾਲਿਆਂ ਦਾ ਨਹੀਂ ਵਿਕ ਰਿਹਾ ਸਮਾਨ, ਗੁਜ਼ਾਰਾ ਹੋਇਆ ਮੁਸ਼ਕਿਲ
- Demonstration against BJP leader: ਭਾਜਪਾ ਆਗੂ ਦੇ ਗੁਰੂਘਰਾਂ ਨੂੰ ਉਖਾੜ ਸੁੱਟਣ ਦੇ ਬਿਆਨ ਦਾ ਅਜਨਾਲਾ 'ਚ ਵਿਰੋਧ, ਧਾਰਾ 295ਏ ਤਹਿਤ ਮਾਮਲਾ ਦਰਜ ਕਰਨ ਦੀ ਕੀਤੀ ਮੰਗ
- Hans Raj Hans And Jasbir Jassi: ਗਾਇਕ ਜਸਬੀਰ ਜੱਸੀ ਦੇ ਡੇਰਿਆਂ ਵਾਲੇ ਬਿਆਨ 'ਤੇ ਬੋਲੇ ਹੰਸ ਰਾਜ ਹੰਸ, ਕਿਹਾ-ਪੁੱਤ ਸੋਚ ਕੇ ਬੋਲਿਆ ਕਰੋ...
ਸੈਕਸ਼ਨ ਅਫਸਰਾਂ ਨੂੰ ਵਧਾਈ: ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ (Congratulations to the Section Officers) ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ ਸਿਮਰਜੀਤ ਕੌਰ ਅਤੇ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।