ETV Bharat / state

Announcement of Harpal Cheema: 'ਪੰਜਾਬ ਵਨ ਟਾਈਮ ਸੈਟਲਮੈਂਟ' ਸਕੀਮ ਸੂਬੇ ਵਿੱਚ ਹੋਈ ਲਾਗੂ, ਉਦਯੋਗਪਤੀਆਂ ਅਤੇ ਕਰਦਾਤਾਵਾਂ ਨੂੰ ਮਿਲੇਗਾ ਖ਼ਾਸ ਲਾਭ - Full waiver of interest and penalties

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Minister Harpal Singh Cheema) ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ 2023 ਨੂੰ ਲਾਗੂ ਕੀਤਾ ਗਿਆ ਹੈ। ਇਸ ਸਕੀਮ ਰਾਹੀਂ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚੇਗਾ।

Punjab Finance Minister Harpal Cheema said that industrialists in the state will get benefit through one time settlement scheme.
Announcement of Harpal Cheema: 'ਪੰਜਾਬ ਵਨ ਟਾਈਮ ਸੈਟਲਮੈਂਟ' ਸਕੀਮ ਸੂਬੇ ਵਿੱਚ ਹੋਈ ਲਾਗੂ,ਉਦਯੋਗਪਤੀਆਂ ਅਤੇ ਕਰਦਾਤਾਵਾਂ ਨੂੰ ਮਿਲੇਗਾ ਖ਼ਾਸ ਲਾਭ
author img

By ETV Bharat Punjabi Team

Published : Nov 15, 2023, 6:20 PM IST

ਚੰਡੀਗੜ੍ਹ: ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (Punjab One Time Settlement Scheme 2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ।

ਕਰਦਾਤਾਵਾਂ ਨੂੰ ਲਾਭ: ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ (Benefit to taxpayers) ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ।

ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ (Appraisal of doers) ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ।

ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ: ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ (Full waiver of interest and penalties) ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ।

ਮੌਕੇ ਦਾ ਲਾਭ ਉਠਾਉਣ ਦੀ ਅਪੀਲ: ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.