ETV Bharat / state

Punjab Flood Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਹਤ, ਕਈ ਥਾਂ ਅਜੇ ਵੀ ਮੰਡਰਾ ਰਿਹੈ ਹੜ੍ਹਾਂ ਦਾ ਖ਼ਤਰਾ, ਹੁਣ ਤੱਕ 11 ਮੌਤਾਂ - ਮੌਸਮ ਵਿਭਾਗ

Punjab Flood Update: ਪੰਜਾਬ ਵਿੱਚ ਹੜ੍ਹਾਂ ਨਾਲ ਮਾੜੇ ਹਾਲਾਤ ਹੋ ਗਏ ਹਨ ਤੇ ਲੋਕ ਘਰਾਂ ਤੋਂ ਬੇ-ਘਰ ਹੋ ਗਏ ਹਨ। ਅੱਜ ਬੁੱਧਵਾਰ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਹੜ੍ਹਾਂ ਕਾਰਨ ਪੰਜਾਬ ਵਿੱਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjab Flood Update
Punjab Flood Update
author img

By

Published : Jul 12, 2023, 1:09 PM IST

Updated : Jul 12, 2023, 4:05 PM IST

ਪੰਜਾਬ 'ਚ ਹੜ੍ਹ ਵਰਗੇ ਹਾਲਾਤ

ਹੈਦਰਾਬਾਦ ਡੈਸਕ: ਪੰਜਾਬ ਵਿੱਚ ਪਿਛਲੀ ਦਿਨੀਂ ਪਏ ਮੀਂਹ ਕਾਰਨ ਮਾਲਵਾ ਅਤੇ ਦੁਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ (Punjab Flood Update) ਬਣ ਗਏ ਹਨ। ਲੋਕਾਂ ਘਰਾਂ ਦੇ ਅੰਦਰ ਬੰਦ ਹੋ ਕੇ ਰਹਿ ਗਏ। ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਆਪੋ ਅਪਣੇ ਹਲਕਿਆਂ ਵਿੱਚ ਖੁਦ ਲੋਕਾਂ ਦੀ ਮਦਦ ਕਰਨ ਲਈ ਪਹੁੰਚੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜ਼ਮੀਨੀ ਪੱਧਰ ਉੱਤੇ ਜਾ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇੱਥੋ ਤੱਕ ਕਿ ਆਪ ਦੇ ਹੋਰ ਮੰਤਰੀਆਂ ਸਣੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਇੰਨ੍ਹਾਂ ਹਾਲਾਤਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਖੜੇ ਦਿਖਾਈ ਦਿੱਤੇ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿੱਚ 5 ਲੋਕ ਲਾਪਤਾ ਹਨ, 12 ਹੋਰ ਜਖ਼ਮੀ ਹਨ। ਫ਼ਰੀਦਕੋਟ ਵਿੱਚ 3 ਮੌਤਾਂ, ਰੋਪੜ, ਫਤਿਹਗੜ੍ਹ ਸਾਹਿਬ ਤੇ ਮੋਹਾਲੀ ਵਿੱਚ 2-2-2 ਮੌਤਾਂ ਹੋ ਚੁੱਕੀਆਂ ਹਨ।

ਵੀਰਵਾਰ ਨੂੰ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ : ਮੌਸਮ ਵਿਭਾਗ ਨੇ ਅੱਜ ਪੱਛਮੀ ਮਾਲਵੇ ਵਿੱਚ ਆਮ ਮੀਂਹ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਆਮ ਨਾਲੋਂ ਵੱਧ ਬਾਰਿਸ਼ ਹੁੰਦੀ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਜਾਰੀ ਚੇਤਾਵਨੀ ਅਨੁਸਾਰ ਪੌਂਗ ਡੈਮ ਤੋਂ ਅੱਜ ਸਵੇਰੇ 10 ਵਜੇ 20 ਹਜ਼ਾਰ ਕਿਊਸਿਕ ਅਤੇ ਭਾਖੜਾ ਡੈਮ ਤੋਂ ਵੀਰਵਾਰ ਨੂੰ ਸਵੇਰੇ 10 ਵਜੇ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ।

ਸੀਐਮ ਭਗਵੰਤ ਮਾਨ ਲੈ ਰਹੇ ਹਰ ਪਲ ਦੀ ਰਿਪੋਰਟ: ਪੰਜਾਬ ਦੇ ਹਾਲਾਤਾਂ ਤੋ ਜਾਣੂ ਸੀਐਮ ਭਗਵੰਤ ਮਾਨ ਪ੍ਰਸ਼ਾਸਨ ਕੋਲੋਂ ਹਰ ਪਲ ਦੀ ਅਪਡੇਟਸ ਲੈ ਰਹੇ ਹਨ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ-

ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜੇਗੀ.. - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

  • ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ…

    — Bhagwant Mann (@BhagwantMann) July 12, 2023 " class="align-text-top noRightClick twitterSection" data=" ">

ਸੀਐਮ ਵਲੋਂ ਰਾਹਤ ਫੰਡ ਜਾਰੀ, ਕੇਂਦਰ 'ਤੇ ਵੀ ਮਦਦ ਦਾ ਭਰੋਸਾ: ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ, "ਲਗਾਤਾਰ ਮੀਂਹ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਫ਼ੀ ਨੁਕਸਾਨ ਕੀਤਾ ਹੈ। ਇੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ, ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਅਚਾਨਕ ਹੜ੍ਹਾਂ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਬਾਗਵੰਤ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.5 ਕਰੋੜ ਰੁਪਏ ਦਾ ਰਾਹਤ ਫੰਡ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ 2 ਕਰੋੜ ਰੁਪਏ ਦਾ ਰਾਹਤ ਫੰਡ ਮੁਹੱਈਆ ਕਰਵਾਇਆ ਗਿਆ ਹੈ। ਇਸ ਸਥਿਤੀ ਵਿੱਚ ਮੈਨੂੰ ਭਰੋਸਾ ਹੈ ਕਿ ਕੇਂਦਰ ਸਰਕਾਰ ਮਦਦ ਕਰੇਗੀ।

ਸੰਗਰੂਰ ਦਾ ਹਾਲ- ਘੱਗਰ ਨਦੀ ਦਾ 2 ਥਾਂ ਤੋਂ ਟੁੱਟਾ ਬੰਨ੍ਹ: ਸੰਗਰੂਰ ਦੇ ਮੂਨਕ ਇਲਾਕੇ 'ਚ ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ 'ਤੇ ਟੁੱਟ ਗਿਆ। ਬੀਤੀ ਰਾਤ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਸੀ। ਪਰ, ਬੰਨ੍ਹ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕੇ 'ਚ ਪਾਣੀ ਤੇਜ਼ੀ ਨਾਲ ਵਧ ਰਿਹਾ ਹੈ। ਦੋ ਦਿਨਾਂ ਤੋਂ ਦਿਨ-ਰਾਤ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨ ਘੱਗਰ ਦੇ ਕੰਢੇ ਡਟੀਆਂ ਰਹੀਆਂ।

ਦਿਨ-ਰਾਤ ਪ੍ਰਸ਼ਾਸਨ ਤੇ ਪਿੰਡ ਵਾਸੀ ਡਟੇ ਹੋਏ

ਫ਼ਰੀਦਕੋਟ ਦਾ ਹਾਲ- ਕੋਟਕਪੂਰਾ 'ਚ ਘਰ ਢਹਿ ਜਾਣ ਕਾਰਨ ਪਤੀ-ਪਤਨੀ ਤੇ ਬੱਚੇ ਦੀ ਮੌਤ: ਕੋਟਕਪੂਰਾ ਵਿੱਚ ਬਰਸਾਤ ਕਾਰਨ ਮਕਾਨ ਢੇਹਿ ਢੇਰੀ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਪਤੀ, ਪਤਨੀ ਅਤੇ ਬੱਚੇ ਦੀ ਮਲਬੇ ਹੇਠ ਦੱਬਣ ਕਾਰਨ ਮੌਤ ਹੋ ਗਈ ਹੈ।

ਲੁਧਿਆਣਾ ਦਾ ਹਾਲ- ਬੁੱਢੇ ਦਰਿਆ ਦਾ ਬੰਨ੍ਹ ਟੁੱਟਿਆ: ਲੁਧਿਆਣਾ ਵਿੱਚ ਬੁੱਢਾ ਦਰਿਆ ਦਾ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਤਾਜਪੁਰਾ ਰੋਡ ’ਤੇ ਕਈ ਡੇਅਰੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਪ੍ਰਸ਼ਾਸਨ ਵੀ ਪਸ਼ੂਆਂ ਨੂੰ ਬਾਹਰ ਕੱਢਣ ਲਈ ਜੁਟ ਗਿਆ ਹੈ।

Punjab Flood Update
ਹੜ੍ਹ ਪ੍ਰਭਾਵਿਤ ਜ਼ਿਲ੍ਹੇ

ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿੱਚ 16 ਸਾਲਾ ਨੌਵੀਂ ਜਮਾਤ ਦਾ ਵਿਦਿਆਰਥੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਵਿਦਿਆਰਥੀ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਚੱਕੀ ਵਜੋਂ ਹੋਈ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ’ਤੇ ਉਸ ਦੀ ਭਾਲ ਕਰ ਰਹੀਆਂ ਹਨ ਪਰ ਫਿਲਹਾਲ ਉਸ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਜਲੰਧਰ ਦਾ ਹਾਲ: ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮੰਡਾਲਾ ਵਿੱਚ ਸਤਲੁਜ ਦਰਿਆ ਦੇ ਵਹਾਅ ਨੂੰ ਰੋਕਣ ਲਈ ਬਣਾਏ ਗਏ ਧੁੱਸੀ ਬੰਨ੍ਹ ਨੂੰ ਪਾੜ ਦਿੱਤਾ ਗਿਆ। ਇੱਥੇ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ। ਲੋਕਾਂ ਦੇ ਨਾਲ-ਨਾਲ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਖੁਦ ਰਾਤ ਭਰ ਧੁੱਸੀ ਬੰਨ੍ਹ ਨੂੰ ਹੋਰ ਟੁੱਟਣ ਤੋਂ ਰੋਕਣ ਲਈ ਲੱਗੇ ਰਹੇ। ਬਚਾਅ ਕਾਰਜ ਦੌਰਾਨ ਸੰਸਦ ਮੈਂਬਰ ਰਿੰਕੂ ਨੇ ਖੁਦ ਮਿੱਟੀ ਨਾਲ ਭਰੀਆਂ ਬੋਰੀਆਂ ਚੁੱਕੀਆਂ।

ਵੈਸੇ ਲੋਕਾਂ ਨੂੰ ਹੁਣ ਨਦੀ ਤੋਂ ਕੁਝ ਰਾਹਤ ਮਿਲੀ ਹੈ। ਬੀਤੇ ਦਿਨ ਤੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ। ਜੇਕਰ ਪਹਾੜਾਂ ਪਿੱਛੇ ਮੀਂਹ ਨਾ ਰੁਕਿਆ ਅਤੇ ਪਾਣੀ ਦਾ ਵਹਾਅ ਲਗਾਤਾਰ ਜਾਰੀ ਰਿਹਾ, ਤਾਂ ਭਾਖੜਾ ਡੈਮ ਤੋਂ ਭਲਕੇ ਯਾਨੀ 13 ਜੁਲਾਈ ਨੂੰ 35 ਹਜ਼ਾਰ ਕਿਊਸਿਕ ਪਾਣੀ ਛੱਡਣ ਦੀ ਯੋਜਨਾ ਹੈ। ਫਿਲਹਾਲ ਨਹਿਰਾਂ 'ਚ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਸਥਿਤੀ 'ਤੇ ਕਾਬੂ ਪਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਜਲੰਧਰ ਸ਼ਹਿਰ ਦੇ ਅੰਦਰ ਕਾਲੀਆ ਕਾਲੋਨੀ 'ਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਤ ਭਰ ਇੱਥੇ ਨਹਿਰ ਦੀਆਂ ਕੰਧਾਂ ਨੂੰ ਮਜ਼ਬੂਤ ​​ਕਰਨ ਦਾ ਕੰਮ ਚੱਲਦਾ ਰਿਹਾ। ਜੇਕਰ ਇੱਥੇ ਪਾਣੀ ਆਉਂਦਾ ਹੈ ਤਾਂ ਕਾਲੀਆ ਕਲੋਨੀ ਦੇ ਨਾਲ-ਨਾਲ ਗੁਰੂ ਅਮਰਦਾਸ ਕਲੋਨੀ ਅਤੇ ਵੇਰਕਾ ਮਿਲਕ ਪਲਾਂਟ ਦਾ ਇਲਾਕਾ ਵੀ ਪ੍ਰਭਾਵਿਤ ਹੋਵੇਗਾ।

ਲੋਕਾਂ ਨੂੰ ਪਹੁੰਚਾਇਆ ਖਾਣਾ: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਧੀ ਰਾਤ ਨੂੰ ਪਾਣੀ ਵਿੱਚ ਫਸੇ ਲੋਕਾਂ ਨੂੰ ਖਾਣ-ਪੀਣ ਦਾ ਪ੍ਰਬੰਧ ਕਰਨ ਦੀ ਮੁਹਿੰਮ ਸ਼ੁਰੂ ਕੀਤੀ। ਇਹ ਸਮੁੱਚੀ ਮੁਹਿੰਮ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਦੇਖ-ਰੇਖ ਹੇਠ ਚਲਾਈ ਗਈ।

Punjab Flood Update
ਹੜ੍ਹ ਸਬੰਧਤ ਅਪਡੇਟ

ਰਾਹਤ ਕਰਮਚਾਰੀ ਕਿਸ਼ਤੀਆਂ ਵਿੱਚ ਲੋਕਾਂ ਤੱਕ ਪਹੁੰਚੇ ਅਤੇ ਉਨ੍ਹਾਂ ਨੂੰ ਖਾਣੇ ਦੇ ਪੈਕੇਟ, ਪਾਣੀ ਦੀਆਂ ਬੋਤਲਾਂ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰੇਸ਼ਾਨ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਨਵਾਂ ਸ਼ਹਿਰ ਦਾ ਹਾਲ: ਨਵਾਂਸ਼ਹਿਰ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਲਈ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਅਗਾਊਂ ਰਾਸ਼ੀ ਜਾਰੀ ਕੀਤੀ ਗਈ ਹੈ। ਜੇਕਰ ਲੋੜ ਪਈ ਤਾਂ ਇਸ ਰਕਮ ਨੂੰ ਲੋੜ ਅਨੁਸਾਰ ਵਧਾਇਆ ਵੀ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪੈਸਾ ਬਰਸਾਤ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਰਤਿਆ ਜਾਵੇਗਾ।

ਨਵਾਂਸ਼ਹਿਰ ਦੇ ਪਿੰਡ ਲਾਲੇਵਾਲਾ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਇੱਕ ਬੰਨ੍ਹ ਵੀ ਟੁੱਟ ਗਿਆ ਹੈ। ਇਸ ਥਾਂ ਤੋਂ ਪਾਣੀ ਦੀ ਨਿਕਾਸੀ ਲਈ ਮਾਈਨਿੰਗ ਵਿਭਾਗ ਨੇ ਸਤਲੁਜ ਦਰਿਆ ਨੂੰ ਜਾਣ ਵਾਲੀਆਂ ਪਾਈਪਾਂ ਨੂੰ ਖੋਲ੍ਹ ਦਿੱਤਾ ਹੈ, ਜੋ ਕਿ ਕੁਝ ਜਾਮ ਲੱਗਣ ਕਾਰਨ ਬੰਦ ਹੋ ਗਿਆ ਸੀ। ਇਸ ਨਾਲ ਜਲਦੀ ਹੀ ਇੱਥੋਂ ਇਕੱਠਾ ਹੋਇਆ ਪਾਣੀ ਨਦੀ ਰਾਹੀਂ ਬਾਹਰ ਚਲਾ ਜਾਵੇਗਾ।

ਕਪੂਰਥਲਾ ਦਾ ਹਾਲ: ਇੱਥੇ, NDRF ਦੇ 18 ਜਵਾਨ ਬਚਾਅ ਕਾਰਜ ਚਲਾ ਰਹੇ ਹਨ। ਐਸਐਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੇ 18-18 ਮੁਲਾਜ਼ਮਾਂ ਦੀਆਂ ਦੋ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਰਹੀਆਂ ਹਨ। ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਠ ਰਾਹਤ ਕੇਂਦਰ ਬਣਾਏ ਗਏ ਹਨ, ਜਿੱਥੇ ਰਾਸ਼ਨ, ਪੀਣ ਵਾਲਾ ਪਾਣੀ, ਦਵਾਈ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਹਨ। ਕਪੂਰਥਲਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕੱਢਣ ਲਈ NDRF, ਸਿਵਲ ਅਤੇ ਪੁਲਸ ਪ੍ਰਸ਼ਾਸਨ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਪਾਣੀ ਵਿੱਚ ਘਿਰੀ ਇੱਕ ਗਰਭਵਤੀ ਔਰਤ ਅਤੇ ਇੱਕ ਬੱਚੇ ਨੂੰ NDRF ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕੇ ਪਿੰਡ ਤਕੀਆ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੱਲੋਂ ਔਰਤ ਦੀ ਸਿਹਤ ਦੀ ਜਾਂਚ ਵੀ ਕੀਤੀ ਗਈ। ਲੋੜ ਅਨੁਸਾਰ ਡਾਕਟਰੀ ਸਹਾਇਤਾ ਦਿੱਤੀ ਗਈ। ਮਾਂ ਅਤੇ ਬੱਚਾ ਬਿਲਕੁਲ ਠੀਕ ਹਨ।

ਘਰਾਂ 'ਚ ਵੜਿਆ ਪਾਣੀ, ਲੋਕ ਹੋ ਰਹੇ ਪ੍ਰੇਸ਼ਾਨ

ਪਟਿਆਲਾ ਦਾ ਹਾਲ: ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ਵਿੱਚ 5 ਫੁੱਟ ਤੱਕ ਪਾਣੀ ਘਰਾਂ ਵਿੱਚ ਵੜ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਲਈ ਬਣਾਈ ਗਈ ਟੀਮ ਨਹੀਂ ਪਹੁੰਚ ਸਕੀ। ਲੋਕਾਂ ਨੂੰ ਆਪ ਹੀ ਆਪਣੇ ਘਰ ਛੱਡਣੇ ਪਏ। ਪਟਿਆਲਾ ਵਿੱਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਪਟਿਆਲਾ ਸ਼ਹਿਰ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਨੀਵੇਂ ਇਲਾਕਿਆਂ ਵਿੱਚ 5-5 ਫੁੱਟ ਤੱਕ ਪਾਣੀ ਚੜ੍ਹ ਗਿਆ ਹੈ।

ਰੋਪੜ ਦਾ ਹਾਲ: ਭਾਖੜਾ ਡੈਮ ਵਿੱਚ ਇਸ ਵੇਲੇ ਸਿਰਫ਼ 20 ਫੁੱਟ ਦੀ ਸਮਰੱਥਾ ਬਚੀ ਹੈ। ਜੇਕਰ ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਚਿੰਤਾਜਨਕ ਬਣ ਜਾਵੇਗਾ। ਇਸ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੜ੍ਹ ਦੀ ਸਥਿਤੀ ਬਣੀ ਰਹੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਖੜਾ ਡੈਮ ਇਸ ਸਮੇਂ 1621 ਫੁੱਟ 'ਤੇ ਹੈ। ਪਿਛਲੇ ਦੋ ਦਿਨਾਂ ਵਿੱਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵੱਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ। ਹੁਣ ਇੱਥੇ 20 ਫੁੱਟ ਹੋਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ। ਜੇਕਰ ਇਸ ਵਿੱਚ ਪਾਣੀ ਛੱਡਿਆ ਗਿਆ ਤਾਂ ਲੁਧਿਆਣਾ ਦੀ ਸਤਲੁਜ ਪੱਟੀ ਅਤੇ ਆਨੰਦਪੁਰ ਸਾਹਿਬ ਅਤੇ ਰੋਪੜ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਜਾਨ-ਮਾਲ ਨੂੰ ਖਤਰਾ ਪੈਦਾ ਹੋ ਸਕਦਾ ਹੈ।

Punjab Flood Update
ਸੀਐਮ ਵਲੋਂ ਰਾਹਤ ਫੰਡ ਜਾਰੀ

ਪੰਜਾਬ ਦੇ 14 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ: ਪੰਜਾਬ ਵਿੱਚ ਹੜ੍ਹਾਂ ਕਾਰਨ ਤਬਾਹੀ ਦਾ ਮੰਜਰ ਅਜੇ ਵੀ ਜਾਰੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ 10,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਹੜ੍ਹ ਪੰਜਾਬ ਦੇ 14 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਜਿਸ ਵਿੱਚ 479 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਹ ਪਿੰਡ ਦਰਿਆ ਦੇ ਕੰਢੇ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੈ। ਰਾਹਤ ਅਤੇ ਬਚਾਅ ਲਈ ਫੌਜ ਅਤੇ NDRF ਦੀ ਮਦਦ ਲਈ ਜਾ ਰਹੀ ਹੈ।

ਮਦਦ ਲਈ ਅੱਗੇ ਆਈ SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨਾਲ ਸਬੰਧਤ ਗੁਰਦੁਆਰਿਆਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਅਤੇ ਜ਼ਰੂਰੀ ਵਸਤਾਂ ਪਹੁੰਚਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸੰਦੇਸ਼ ਦਿੰਦੇ ਹੋਏ ਸਾਰਿਆਂ ਨੂੰ ਅੱਗੇ ਆਉਣ ਅਤੇ ਮਦਦ ਕਰਨ ਦੀ ਅਪੀਲ ਕੀਤੀ ਹੈ।

Last Updated : Jul 12, 2023, 4:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.