ETV Bharat / state

Punjab Floods: ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਹੜ੍ਹਾਂ ਦੀ ਮਾਰ, ਮੁੱਖ ਮੰਤਰੀ ਮਾਨ ਨੇ ਕਿਹਾ- ਸਰਕਾਰ ਹਮੇਸ਼ਾ ਲੋਕਾਂ ਦੇ ਨਾਲ - ਮਕੌੜਾ ਪਤਨ

Punjab Floods: ਪੰਜਾਬ ਵਿੱਚ ਮਾਨਸਾ ਤੋਂ ਲੈ ਕੇ ਪਠਾਨਕੋਟ ਤਕ ਹਰ ਪਾਸੇ ਪਾਣੀ ਹੀ ਪਾਣੀ ਹੈ। ਬਹੁਤ ਸਾਰੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਤੇ ਪੰਜਾਬ ਦੇ ਕਈ ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਵੜ੍ਹ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਥਿਤੀ ਨੂੰ ਲੈ ਕੇ ਟਵੀਟ ਕੀਤਾ ਹੈ ਤੇ ਕਿਹਾ ਹੈ ਕਿ ਸਰਕਾਰ ਉਹਨਾਂ ਦੀ ਹਰ ਮਦਦ ਕਰੇਗੀ।

Punjab Floods
Punjab Floods
author img

By

Published : Jul 20, 2023, 10:36 AM IST

Updated : Jul 20, 2023, 12:18 PM IST

ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਲੋਕ ਘੱਗਰ ਦਾ ਕਹਿਰ ਝੱਲ ਰਹੇ ਹਨ। ਘੱਗਰ ਦਾ ਪਾਣੀ ਪਿੰਡਾਂ ਅਤੇ ਖੇਤਾਂ ਵਿੱਚ ਤਬਾਹੀ ਮਚਾ ਰਿਹਾ ਹੈ, ਜਿਸ ਦੇ ਚਲਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ ਤੇ ਉਥੇ ਹੀ ਪਿੰਡਾਂ ਦੇ ਪਿੰਡ ਵੀ ਪਾਣੀ ਵਿੱਚ ਡੁੱਬ ਚੁੱਕੇ ਹਨ। ਲੋਕ ਆਪਣੇ ਘਰ ਛੱਡ ਉੱਚੀਆਂ ਥਾਵਾਂ ਵੱਲ ਜਾ ਰਹੇ ਹਨ। ਸਰਦੂਲਗੜ੍ਹ ਦੇ ਨਾਲ ਲੱਗਦੇ ਇਲਾਕੇ ਵਿੱਚ ਲੋਕ ਘਰਾਂ ਵਿੱਚ ਫਸੇ ਹੋਏ ਹਨ, ਜਿਹਨਾਂ ਨੂੰ ਫੋਰਸ ਕੱਢਣ ਵਿੱਚ ਲੱਗੀ ਹੋਈ ਹੈ। ਪਾਣੀ ਵਿੱਚ ਘੇਰੇ ਕੁਝ ਲੋਕ ਆਪਣਾ ਸਮਾਨ ਲੈ ਕੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਬੈਠੇ ਹਨ। ਉਥੇ ਹੀ ਪਠਾਨਕੋਟ ਤੇ ਗੁਰਦਾਸਪੁਰ ਦੇ ਇਲਾਕੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਇਸੇ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਉਹ ਸਥਿਤੀ ਉੱਤੇ ਖੁਦ ਨਜ਼ਰ ਰੱਖ ਰਹੇ ਹਨ।

ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ, ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ, ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ। - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ

  • ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..

    — Bhagwant Mann (@BhagwantMann) July 20, 2023 " class="align-text-top noRightClick twitterSection" data=" ">

ਹਲਾਤਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ: ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।

ਬਚਾਅ ਕਾਰਜ ਜਾਰੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।

ਸਰਕਾਰ ਭਰਪਾਈ ਕਰੇਗੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਪਾਣੀ ਵਿੱਚ ਡੁੱਬਿਆ ਸਰਦੂਲਗੜ੍ਹ ਸ਼ਹਿਰ: ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ੍ਹ ਸ਼ਹਿਰ ਵੱਲ ਨੂੰ ਵਧੀ ਜਾ ਰਿਹਾ ਹੈ। ਪਾਣੀ ਪੰਜਾਬ-ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ ਅਤੇ ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਦੇ ਵਿੱਚ ਆ ਗਿਆ ਹੈ। ਬਹੁਤ ਸਾਰੇ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਐਨਡੀਆਰਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ।

ਗੁਰਦਾਸਪੁਰ ਤੇ ਪਠਾਨਕੋਟ ਵਿੱਚ ਵੀ ਹੜ੍ਹ: ਉਂਜ ਦਰਿਆ ਤੋਂ 2.60 ਲੱਖ ਕਿਓਸਿਕ ਪਾਣੀ ਛੱਡਣ ਤੋਂ ਬਾਅਦ ਮਕੌੜਾ ਪਤਨ ਰਾਵੀ ਦਰਿਆ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿੱਤੀ ਬਣੀ ਹੋਈ ਹੈ। ਬਹੁਤ ਸਾਰੇ ਪਿੰਡਾਂ ਉੱਤੇ ਡਰੋਨਾਂ ਜ਼ਰੀਏ ਨਜ਼ਰ ਰੱਖੀ ਜਾ ਰਹੀ ਹੈ ਤੇ ਬਹੁਤ ਸਾਰੇ ਪਿੰਡ ਦੇਸ਼ ਨਾਲੋ ਟੁੱਟ ਵੀ ਗਏ ਹਨ। ਪ੍ਰਸ਼ਾਸਨ ਵੱਲੋਂ ਮਕੌੜਾ ਪੱਤਣ ਰਾਵੀ ਦਰਿਆ ਦੇ ਨੇੜੇ ਤੇੜੇ ਦੇ ਪਿੰਡਾਂ ਨੂੰ ਅਲਰਟ ਉੱਤੇ ਰੱਖਿਆ ਗਿਆ ਹੈ ਤੇ ਲੋਕਾਂ ਦੀ ਸਹਾਇਤਾ ਦੇ ਲਈ ਐਨਡੀਆਰਐਫ, ਆਰਮੀ, ਐਸਡੀਆਰਐਫ ਦੇ ਜਵਾਨਾਂ ਦੀਆਂ ਕੁਝ ਟੁਕੜੀਆਂ ਬੁਲਾਈਆਂ ਗਈਆਂ ਹਨ।

ਕਰਤਾਰਪੁਰ ਲਾਂਘੇ ਨੇੜੇ ਕੰਡਿਆਲੀ ਤਾਰ ਪਾਣੀ ਵਿੱਚ ਡੁੱਬੀ: ਡੇਰਾ ਬਾਬਾ ਨਾਨਕ 'ਚ ਬਣੇ ਕਰਤਾਰਪੁਰ ਲਾਂਘੇ ਦੇ ਆਲੇ-ਦੁਆਲੇ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਪਾਣੀ 'ਚ ਡੁੱਬ ਗਈ ਹੈ। ਪਾਕਿਸਤਾਨ ਵਿੱਚ ਬਣੇ ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਸਰਹੱਦ 'ਤੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।

Last Updated : Jul 20, 2023, 12:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.