ETV Bharat / state

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ, ਖਜ਼ਾਨਾ ਮੰਤਰੀ ਚੀਮਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ - Big news of Punjab

ਚੰਡੀਗੜ੍ਹ ਵਿੱਚ ਜਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਮੀਟਿੰਗ ਦੌਰਾਨ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਿਲ੍ਹਿਆਂ ਦੇ ਵਿਕਾਸ ਨੂੰ ਤੇਜੀ ਨਾਲ ਕਰਨ ਦੀ ਹਦਾਇਤ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ 13 ਕਰੋੜ ਰੁਪਏ ਦਾ ਫੰਡ ਵੀ ਅਲਾਟ ਕੀਤਾ।

Punjab government allocated fund of Rs 13 crore for district planning committees
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ, ਖਜ਼ਾਨਾ ਮੰਤਰੀ ਚੀਮਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
author img

By

Published : May 29, 2023, 6:17 PM IST

ਚੰਡੀਗੜ੍ਹ: ਸੂਬੇ ਦੇ ਖ਼ਜਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਅਨਟਾਈਡ ਫੰਡਾਂ ਵਜੋਂ 13 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜਦੋਂਕਿ ਵਿੱਤੀ ਸਾਲ 2021-22 ਵਿੱਚ ਇਹ ਬਜਟ ਸਿਰਫ 6 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਇਸ ਬਜਟ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ।

ਤੇਜ਼ੀ ਨਾਲ ਵਿਕਾਸ ਦੀ ਹਦਾਇਤ : ਪੰਜਾਬ ਭਵਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਦੀ ਕਾਰਜਕਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਚੇਅਰਪਰਸਨਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਚੇਅਰਪਰਸਨਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਹ ਵਿਕਾਸ ਯੋਜਨਾਵਾਂ ਦਾ ਖਰੜਾ ਤਿਆਰ ਕਰ ਸਕਣ।

ਚੇਅਰਪਰਸਨਾਂ ਨੂੰ ਕੈਬਨਿਟ ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਨਾਲ ਤਾਲਮੇਲ ਨੂੰ ਹੋਰ ਵਧੀਆ ਬਣਾਉਣ ਲਈ ਪ੍ਰੇਰਿਤ ਕਰਦਿਆਂ, ਚੀਮਾ ਨੇ ਕਿਹਾ ਕਿ ਜਿਲ੍ਹਾ ਯੋਜਨਾ ਕਮੇਟੀਆਂ ਇੰਨ੍ਹਾਂ ਸ਼ਖਸੀਅਤਾਂ ਦੇ ਅਖਤਿਆਰੀ ਫੰਡਾਂ ਅਤੇ ਇੰਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਫੰਡਾਂ ਨੂੰ ਬੇਹਤਰੀਨ ਢੰਗ ਨਾਲ ਵਰਤਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਚੀਮਾ ਨੇ ਉਨ੍ਹਾਂ ਨੂੰ ਆਪਣੇ ਜ਼ਿਲ੍ਹਿਆਂ ਲਈ ਵਿਕਾਸ ਪ੍ਰਸਤਾਵਾਂ ਦਾ ਖਰੜਾ ਤਿਆਰ ਕਰਨ ਅਤੇ ਇਹ ਪ੍ਰਸਤਾਵ ਆਪਣੇ ਡਿਪਟੀ ਕਮਿਸ਼ਨਰਾਂ ਰਾਹੀਂ ਯੋਜਨਾ ਵਿਭਾਗ ਨੂੰ ਭੇਜਣ ਲਈ ਕਿਹਾ ਤਾਂ ਜੋ ਉਸ ਅਨੁਸਾਰ ਰਣਨੀਤੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਜਾਇੰਟ ਸਕੱਤਰ ਯੋਜਨਾ ਸ੍ਰੀ ਰਾਕੇਸ਼ ਕੁਮਾਰ ਨੂੰ ਵੀ ਜਿਲ੍ਹਾ ਯੋਜਨਾ ਕਮੇਟੀਆਂ ਦੀ ਵਧੀਆ ਕਾਰਗੁਜਾਰੀ ਲਈ ਇੰਨ੍ਹਾਂ ਦੇ ਚੇਅਰਮੈਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ।

ਇਸ ਦੌਰਾਨ ਜਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨੇ ਉਨ੍ਹਾਂ ਨੂੰ ਦਰਪੇਸ਼ ਕੁਝ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ ਅਤੇ ਇਨਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.