ਚੰਡੀਗੜ੍ਹ: ਪੰਜਾਬ ਸਰਕਾਰ (Punjab Govt) ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ (Punjab government announced a gazetted holiday) ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
28 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ: ਦੱਸ ਦਈਏ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਸ ਨੋਟੀਫਿਕੇਸ਼ਨ ਦੇ ਮੁਤਾਬਿਕ 28 ਦਸੰਬਰ (December 28 is a public holiday) ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ (Notice of gazetted holiday) ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਬੋਰਡ, ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਸਮੇਤ ਸਾਰੇ ਸਰਕਾਰੀ ਵਿਦਿਅਕ ਅਦਾਰੇ ਭਲਕੇ ਬੰਦ ਰਹਿਣਗੇ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਸਰਕਾਰੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹਯਾਤ ਹੋਟਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ, ਭਾਰੀ ਗਿਣਤੀ 'ਚ ਫੋਰਸ ਤੈਨਾਤ