ਚੰਡੀਗੜ੍ਹ:ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ `ਚ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 1 ਮਈ, 2021 ਦਿਨ ਸ਼ਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਵੀ ਹੋਵੇਗੀ।