ETV Bharat / state

ਲੜਕੀਆਂ ਦੇ ਹੱਕ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ: ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ

ਪੰਜਾਬ ਵਿੱਚ ਸੁਰੱਖਿਆ ਸੇਵਾਵਾਂ ਦੀਆਂ ਚਾਹਵਾਨ ਲੜਕੀਆਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸਏਐਸ ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Punjab Government approved to start NDA Preparatory Wing at Mai Bhago AFPI
ਲੜਕੀਆਂ ਦੇ ਹੱਕ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ; ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ
author img

By

Published : May 13, 2023, 9:26 PM IST

Updated : May 13, 2023, 10:18 PM IST

ਚੰਡੀਗੜ੍ਹ: ਸੁਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸਏਐਸ ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ : ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

ਆਪਣੀ ਕਿਸਮ ਦੀ ਇਹ ਪਹਿਲਕਦਮੀ : ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨਡੀਏ ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏਐਫਪੀਆਈ ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ 'ਤੇ ਐਨਡੀਏ ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਹਿਲਕਦਮੀ ਕੀਤੀ ਹੈ।

  1. Drug addiction: 5 STAR ਹੋਟਲਾਂ ਵਰਗੇ ਹੋਣਗੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰ ! ਵੱਡੇ ਬਦਲਾਅ ਦੀ ਤਿਆਰੀ 'ਚ ਸਰਕਾਰ- ਖਾਸ ਰਿਪੋਰਟ
  2. ਖਾਲਿਸਤਾਨ ਕਮਾਂਡੋ ਪਰਮਜੀਤ ਪੰਜਵੜ ਤੋਂ ਬਾਅਦ ਅਗਲਾ ਨੰਬਰ ਕਿਸਦਾ ? ਰੱਖਿਆ ਮਾਹਿਰਾਂ ਨੇ ਦੱਸਿਆ ਕਤਲ ਦਾ ਗੁੱਝਾ ਭੇਦ, ਪੜ੍ਹੋ ਪੂਰੀ ਰਿਪੋਰਟ
  3. Firing in Mohali: ਕੋਰਟ ਵਿੱਚ ਪੇਸ਼ੀ ਲਈ ਆਏ ਸ਼ਖਸ 'ਤੇ ਫਾਇਰਿੰਗ, ਪੀਜੀਆਈ 'ਚ ਇਲਾਜ ਦੌਰਾਨ ਮੌਤ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਵਿੱਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨਡੀਏ ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ 'ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨਡੀਏ ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਵਾਸਤੇ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

(Press Note)

Last Updated : May 13, 2023, 10:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.