ਚੰਡੀਗੜ੍ਹ: ਪਿਛਲੇ ਲੰਮੇਂ ਸਮੇਂ ਤੋਂ ਲੋਕਾਂ ਦੀ ਸਿਹਤ ਅਤੇ ਸਿਆਸੀ ਲੋਕਾਂ ਲਈ ਸਿਆਸਤ ਦਾ ਮੁੱਦਾ ਬਣੇ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਟਵੀਟ ਰਾਹੀਂ ਲਿਖਿਆ ਕਿ ਉਨ੍ਹਾਂ ਨੇ ਵਾਤਾਵਰਣ ਦੇ ਹੱਕ ਵਿੱਚ ਫੈਸਲਾ ਲੈਂਦਿਆਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਟਵੀਟ ਰਾਹੀਂ ਸੰਦੇਸ਼: ਸੀਐੱਮ ਮਾਨ ਨੇ ਟਵੀਟ ਕਰ ਕੇ ਕਿਹਾ ਕਿ 'ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਅਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਬਖਸ਼ਿਆ ਨਹੀਂ ਜਾਵੇਗਾ'।
-
ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ...ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ...
— Bhagwant Mann (@BhagwantMann) January 17, 2023 " class="align-text-top noRightClick twitterSection" data="
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu
">ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ...ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ...
— Bhagwant Mann (@BhagwantMann) January 17, 2023
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcuਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ...ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ...
— Bhagwant Mann (@BhagwantMann) January 17, 2023
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu
ਕੀ ਹੈ ਮਾਮਲਾ: ਜ਼ੀਰਾ ਸ਼ਰਾਬ ਫੈਕਟਰੀ ਦਾ ਸਥਾਨਕਵਾਸੀਆਂ ਵੱਲੋਂ ਇਹ ਕਹਿ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਕਿ ਜ਼ੀਰਾ ਫੈਕਟਰੀ ਨਾਲ ਇਲਾਕੇ ਦੀ ਆਬੋ ਹਵਾ ਤਾਂ ਖ਼ਰਾਬ ਹੋ ਹੀ ਰਹੀ ਸੀ। ਪਰ ਇਸ ਫੈਕਟਰੀ ਕਰਕੇ ਇਲਾਕੇ ਦਾ ਪਾਣੀ ਵੀ ਜ਼ਹਿਰੀਲਾ ਹੋ ਰਿਹਾ ਹੈ। ਜਿਸ ਕਰਕੇ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ ਅਤੇ ਇਲਾਕੇ ਵਿੱਚ ਕੈਂਸਰ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਇਸ ਤੋਂ ਇਲਾਵਾ ਮਾਮਲੇ ਵਿੱਚ ਹਾਈਕੋਰਟ ਦਾ ਦਖ਼ਲ ਵੀ ਸਾਹਮਣੇ ਆਇਆ ਸੀ।
ਪੁਲਿਸ ਨਾਲ ਹੋਈ ਸੀ ਝੜਪ: ਜ਼ੀਰਾ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਦਾਲਤੀ ਹੁਕਮਾਂ ਤੋਂ ਬਾਅਦ ਧਰਨਾ ਚੁਕਵਾਉਣ ਲਈ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਗਿਆ ਸੀ। ਪਰ ਕਿਸਾਨ ਕਿਸੇ ਵੀ ਹੁਕਮਾਂ ਦਾ ਪਰਵਾਹ ਨਾ ਕਰਦਿਆਂ ਲਗਾਤਾਰ ਫੈਕਟਰੀ ਦਾ ਵਿਰੋਧ ਕਰ ਰਹੇ ਸਨ। ਇਸ ਦੇ ਨਾਲ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ ਵੀ ਦੇਖਣ ਨੂੰ ਮਿਲੀ ਸੀ।
ਇਹ ਵੀ ਪੜ੍ਹੋ: ਖਜ਼ਾਨਾਂ ਮੰਤਰੀ ਚੀਮਾ ਨੂੰ ਮਿਲੀ ਜ਼ਮਾਨਤ, ਹਰਜੋਤ ਕਮਲ ਉੱਤੇ ਲਾਏ ਸੀ ਘਪਲੇ ਦੇ ਇਲਜ਼ਾਮ
ਸਰਕਾਰ ਨੇ ਬਣਾਈ ਸਨ ਕਮੇਟੀਆਂ: ਮਾਮਲੇ ਦੇ ਹੱਲ ਅਤੇ ਪੂਰੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੇ ਨਾਲ ਮਾਹਿਰਾਂ ਦੀਆਂ ਵੱਖ ਵੱਖ ਕਮੇਟੀਆਂ ਗਠਿਤ ਕੀਤੀਆਂ ਗਈਆਂ ਅਤੇ ਇਨ੍ਹਾਂ ਕਮੇਟੀਆਂ ਨੇ ਜਾਂਚ ਕਰ ਕੇ ਸੀਐੱਮ ਮਾਨ ਨੂੰ ਪੂਰੀ ਜਾਂਚ ਰਿਪੋਰਟ ਭੇਜੀ ਜਿਸ ਤੋਂ ਮਗਰੋਂ ਭਗਵੰਤ ਮਾਨ ਨੇ ਐਕਸ਼ਨ ਲੈਂਦਿਆਂ ਫੈਕਟਰੀ ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ।