ETV Bharat / state

ਪੰਜਾਬ ਸਰਕਾਰ ਵਲੋਂ 2 ਲੱਖ ਤੋਂ ਵੱਧ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵੱਡੀ ਰਾਸ਼ੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਿਰਤ ਵਿਭਾਗ ਵੱਲੋਂ ਅੱਜ 2,86,353 ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਤ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਟਰਾਂਸਫਰ ਕੀਤੇ ਗਏ।

author img

By

Published : Mar 28, 2020, 2:38 PM IST

Punjab Government
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦਿਆਂ ਦੇਸ਼ਭਰ ਵਿੱਚ ਤਾਲਾਬੰਦੀ ਹੈ, ਉੱਥੇ ਹੀ, ਪੰਜਾਬ ਵਿੱਚ ਵੀ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਆਮ ਜਨਤਾ, ਖ਼ਾਸਕਰ ਮਜ਼ਦੂਰਾਂ ਨੂੰ ਕੋਈ ਤੰਗੀ ਨਾ ਹੋਵੇ, ਇਸ ਲਈ ਪੰਜਾਬ ਸਰਕਾਰ ਉੱਚ ਕਦਮ ਚੁੱਕ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਿਰਤ ਵਿਭਾਗ ਵੱਲੋਂ ਅੱਜ 2,86,353 ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਤ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਬਿਮਾਰੀ (ਕੋਵਿਡ-19) ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਵਿਸ਼ਵ ਭਰ ਵਿੱਚ 21,031 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਸ ਮਾਰੂ ਬਿਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦੇ ਹੋਏ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਪਹਿਲਾਂ ਹੀ ਇਸ ਨੂੰ ਮਹਾਂਮਾਰੀ ਐਲਾਨਿਆ ਹੈ ਅਤੇ ਪੂਰੇ ਵਿਸ਼ਵ ਲਈ ਐਡਵਾਇਜ਼ਰੀਆਂ ਜਾਰੀ ਕੀਤੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਉਸਾਰੀ ਕਿਰਤੀਆਂ ਦੇ ਕੰਮ ਦੀ ਪ੍ਰਕਿਰਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਉਹ ਘਰ ਤੋਂ ਕੰਮ ਕਰਨ ਤੋਂ ਅਸਮਰੱਥ ਹਨ। ਇਸ ਲਈ ਉਸਾਰੀ ਕਿਰਤੀਆਂ ਨੂੰ ਬਿਨਾਂ ਕੰਮ ਅਤੇ ਮਜ਼ਦੂਰੀ ਦੇ ਘਰ ਰਹਿਣਾ ਪਵੇਗਾ। ਬਿਨਾਂ ਕੰਮ ਅਤੇ ਤਨਖਾਹ ਦੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਕਮ ਚੇਅਰਮੈਨ ਬਿਲਡਿੰਗ ਐਂਡ ਕੰਸਟਰੱਕਸ਼ਨਜ਼ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਹਰ ਰਜਿਸਟਰਡ ਉਸਾਰੀ ਕਿਰਤੀ ਨੂੰ ਤੁਰੰਤ 3000 ਰੁਪਏ ਦੀ ਆਰਜ਼ੀ ਅੰਤ੍ਰਿਮ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ।

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਬੀ.ਓ.ਸੀ.ਡਬਲਯੂ. ਵੈਲਫੇਅਰ ਬੋਰਡ ਨੇ 2,86,353 ਲਾਭਪਾਤਰੀਆਂ ਦੇ ਕੇਸਾਂ ਦੀ ਪ੍ਰੋਸੈਸਿੰਗ ਕੀਤੀ ਹੈ ਅਤੇ ਉਨ੍ਹਾਂ ਦੇ ਬੱਚਤ ਖਾਤਿਆਂ ਵਿੱਚ ਡੀ.ਬੀ.ਟੀ. ਨੇ 86 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਹੈ।

ਇਹ ਵੀ ਪੜ੍ਹੋ: ਸਰਕਾਰ ਦੇ ਰਿਹਾਅ ਕਰਨ ਤੋਂ ਪਹਿਲਾਂ ਹੀ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਚਾਰ ਕੈਦੀ ਹੋਏ ਦੁੜਕੀ

ETV Bharat Logo

Copyright © 2024 Ushodaya Enterprises Pvt. Ltd., All Rights Reserved.