ਚੰਡੀਗੜ੍ਹ: ਠੰਡ ਕਾਰਨ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ (holidays in Anganwadi Centers till January 8) ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਮੌਸਮ ਦੇ ਖ਼ਰਾਬ ਹੋਣ ਕਾਰਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।
ਇਹ ਵੀ ਪੜੋ: Punjab School Reopen: ਪੰਜਾਬ 'ਚ ਸਕੂਲਾਂ ਦੀਆਂ ਵਧੀਆਂ ਛੁੱਟੀਆਂ, ਹੁਣ 9 ਜਨਵਰੀ ਨੂੰ ਖੁੱਲ੍ਹਣੇ ਸਕੂਲ
ਸਕੂਲਾਂ ਵਿੱਚ ਵੀ ਛੁੱਟੀਆਂ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 25 ਦਸੰਬਰ 2022 ਤੋਂ 1 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਤਾਪਮਾਨ ਵਿੱਚ ਗਿਰਾਵਟ (Schools In Punjab Will Reopen) ਸਮੇਤ ਵਧਦੀ ਠੰਡ ਕਾਰਨ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਛੁੱਟੀਆਂ 9 ਜਨਵਰੀ 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਰਾਜ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜੋ: ਮੈਕਸੀਕੋ: ਜੇਲ੍ਹ ਉੱਤੇ ਹਮਲਾ, 14 ਦੀ ਮੌਤ, 24 ਕੈਦੀ ਫਰਾਰ
ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਲਿਆ ਫੈਸਲਾ: ਟਵੀਟ ਕਰਦਿਆ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ 'ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ (Harjot Bains Tweet On Punjab Schools) ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।'