ETV Bharat / state

ਸੂਬਾ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਸ਼ੁਰੂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ - ਪੰਜਾਬ ਸਰਕਾਰ

ਪੰਜਾਬ ਸਰਕਾਰ ਵੱਲੋਂ ਕੋਲ਼ਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਕੀਤੀ ਹੈ।

Punjab Government has started preparations to buy a private thermal plant, CM Mann announced
ਸੂਬਾ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਸ਼ੁਰੂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
author img

By

Published : Jul 1, 2023, 8:23 PM IST

ਚੰਡੀਗੜ੍ਹ: ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲ਼ਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

  • ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ..
    ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਵੇਰਵੇ ਜਲਦੀ..

    — Bhagwant Mann (@BhagwantMann) July 1, 2023 " class="align-text-top noRightClick twitterSection" data=" ">

ਬਿਜਲੀ ਦਾ ਪੈਦਾਵਾਰ ਵਿੱਚ ਹੋਵੇਗਾ ਵਾਧਾ: ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।

ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੱਗੀ ਨਿੱਜੀ ਥਰਮਲ ਪਲਾਂਟ ਦੀ ਬੋਲੀ : ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲ਼ਾ ਖਾਨ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲ਼ਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।

ਸੂਬੇ ਵਿੱਚ ਬਿਜਲੀ ਤੇ ਕੋਲ਼ੇ ਦੀ ਕਮੀ ਨਹੀਂ : ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲ਼ੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.