ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਅਧਿਕਾਰੀਆਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਲਈ ਫਾਰਮਲ ਡਰੈਸ ਲਾਗੂ ਕੀਤੀ ਹੈ। ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਹੀ ਛੋਟ ਦਿੱਤੀ ਹੈ, ਕਿਉਂਕਿ ਫੀਲਡ ਡਿਊਟੀ ਦੌਰਾਨ (New Rules For punjab vigilance officers) ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਇਹੀ ਕਾਰਨ ਹੈ ਕਿ ਰਾਜ ਸਰਕਾਰ ਦੇ ਹੁਕਮ ਦਫ਼ਤਰ ਵਿੱਚ ਬੈਠੇ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹੀ ਲਾਗੂ ਹੋਣਗੇ।
ਮਿਲੀਆਂ ਸੀ ਸ਼ਿਕਾਇਤਾਂ: ਇਸ ਸਬੰਧੀ ਪੰਜਾਬ ਸਰਕਾਰ ਨੂੰ ਕਾਫ਼ੀ ਸ਼ਿਕਾਇਤਾਂ ਮਿਲੀਆਂ ਸਨ ਜਿਸਨੂੰ ਵੇਖਦੇ ਹੋਏ ਸਰਕਾਰ ਨੇ ਵਿਜੀਲੈਂਸ ਅਧਿਕਾਰੀਆਂ ਦੀ ਡਰੈਸ ਤੇ ਸਮੇਂ ਦੀ ਪਾਬੰਧੀ ਨੂੰ ਲੈ ਕੇ ਫੈਸਲਾ ਕੀਤਾ ਹੈ।
ਨਵੇਂ ਵਰ੍ਹੇ ਦੇ ਸ਼ੁਰੂ ਹੁੰਦਿਆ ਹੀ ਸੂਬਾ ਸਰਕਾਰ ਵੱਲੋਂ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ-
ਮਨਰੇਗਾ 'ਚ ਨਿਯਮ ਬਦਲਾਅ: ਬਦਲੀਆਂ ਗਈਆਂ ਵਿਵਸਥਾਵਾਂ ਤਹਿਤ ਮਨਰੇਗਾ ਤਹਿਤ ਕੰਮ ਕਰਨ ਵਾਲਿਆਂ ਲਈ ਡਿਜੀਟਲ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ 23 ਦਸੰਬਰ 2022 ਨੂੰ ਹੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਸਬੰਧ ਵਿੱਚ ਇੱਕ (Rules Changes in Mgnrega Punjab) ਪੱਤਰ ਲਿਖਿਆ ਸੀ। ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 1 ਜਨਵਰੀ, 2023 ਤੋਂ ਮਨਰੇਗਾ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਡਿਜੀਟਲ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਦਾ ਉਦੇਸ਼ ਭ੍ਰਿਸ਼ਟਾਚਾਰ ਨੂੰ ਰੋਕਣਾ ਤੇ ਜਵਾਬਦੇਹੀ ਤੈਅ ਕਰਨਾ ਹੈ।
ਇਸ ਸਬੰਧੀ ਕੇਂਦਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਨਰੇਗਾ ਤਹਿਤ ਕੰਮ ਕਰਨ ਵਾਲਿਆਂ ਲਈ ਕੰਮ ਵਾਲੀ ਥਾਂ ’ਤੇ ਮੋਬਾਈਲ ਐਪ ਨੈਸ਼ਨਲ ਮੋਬਾਈਲ ਮੋਨੀਟਰਿੰਗ ਸਿਸਟਮ ’ਤੇ ਰਜਿਸਟਰ ਹੋਣਾ ਲਾਜ਼ਮੀ ਹੈ। ਵਿਅਕਤੀਗਤ ਲਾਭਪਾਤਰੀ ਸਕੀਮ/ਪ੍ਰੋਜੈਕਟ ਨੂੰ ਛੋਟ ਦਿੱਤੀ ਗਈ ਹੈ।
ਆਂਗਣਵਾੜੀ ਸੈਂਟਰਾਂ 'ਚ ਵੀ 8 ਜਨਵਰੀ ਤੱਕ ਛੁੱਟੀਆਂ: ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ (Punjab Anganwadi Centers Holidays) ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 9 ਜਨਵਰੀ 2023 ਨੂੰ ਖੁੱਲ੍ਹਣਗੇ।
ਸਕੂਲਾਂ 'ਚ ਸਰਕਾਰ ਨੇ ਛੁੱਟੀਆਂ 'ਚ ਕੀਤਾ ਵਾਧਾ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 25 ਦਸੰਬਰ 2022 ਤੋਂ 1 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਤਾਪਮਾਨ ਵਿੱਚ ਗਿਰਾਵਟ (Schools In Punjab Will Reopen) ਸਮੇਤ ਵਧਦੀ ਠੰਡ ਕਾਰਨ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਛੁੱਟੀਆਂ 9 ਜਨਵਰੀ 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਰਾਜ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।