ਚੰਡੀਗੜ੍ਹ: ਪੰਜਾਬ 'ਚ ਪਿਛਲੇ ਦਿਨੀਂ ਗੰਨੇ ਦੇ ਰੇਟ 'ਚ ਵਾਧਾ ਅਤੇ ਬਕਾਇਆ ਰਾਸ਼ੀ ਸਮੇਤ ਹੋਰ ਮਸਲਿਆਂ ਨੂੰ ਲੈਕੇ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ ਸੀ ਤੇ ਇਸ ਦੌਰਾਨ ਰੇਲਵੇ ਟ੍ਰੈਕ ਵੀ ਰੋਕੇ ਗਏ ਸਨ। ਜਿੰਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ ਤੇ ਭਰੋਸੇ ਮਗਰੋਂ ਉਨ੍ਹਾਂ ਧਰਨਾ ਚੁੱਕ ਵੀ ਲਿਆ ਸੀ। ਇਸ 'ਚ ਹੁਣ ਸੀਐਮ ਮਾਨ ਨੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ 'ਚ ਵਾਧਾ ਕੀਤਾ ਗਿਆ ਹੈ।
11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ: ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਹੈ, ਜੋ ਹੁਣ ਵੱਧ ਕੇ 391 ਰੁਪਏ ਹੋ ਜਾਵੇਗਾ। ਇਹ ਰੇਟ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਹੋਵੇਗਾ। ਇਸ ਸਬੰਧੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ।
-
ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..
— Bhagwant Mann (@BhagwantMann) December 1, 2023 " class="align-text-top noRightClick twitterSection" data="
">ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..
— Bhagwant Mann (@BhagwantMann) December 1, 2023ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..
— Bhagwant Mann (@BhagwantMann) December 1, 2023
ਸੀਐਮ ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਲਿਖਿਆ ਕਿ, ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ 'ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ ।
ਸਭ ਤੋਂ ਵੱਧ ਰੇਟ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ: ਦੱਸਿਆ ਜਾ ਰਿਹਾ ਹੈ ਕਿ 11 ਰੁਪਏ ਦੇ ਵਾਧੇ ਵਿੱਚ 5 ਰੁਪਏ ਸਰਕਾਰ ਵੱਲੋਂ ਯੋਗਦਾਨ ਪਾਇਆ ਜਾਵੇਗਾ ਜਦਕਿ 5 ਰੁਪਏ ਖੰਡ ਮਿੱਲ ਪ੍ਰਬੰਧਕਾਂ ਵੱਲੋਂ ਦਿੱਤੇ ਜਾਣਗੇ। ਪੰਜਾਬ ਦੀਆਂ ਖੰਡ ਮਿੱਲਾਂ ਵੱਲੋਂ 30 ਨਵੰਬਰ ਤੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਮੇਂ ਹਰਿਆਣਾ ਗੰਨੇ ਦਾ ਸਭ ਤੋਂ ਵੱਧ ਰੇਟ 386 ਰੁਪਏ ਪ੍ਰਤੀ ਕੁਇੰਟਲ ਦੇ ਰਿਹਾ ਹੈ, ਜਦੋਂ ਕਿ ਸਭ ਤੋਂ ਵੱਧ ਗੰਨਾ ਉਤਪਾਦਕ ਰਾਜ ਉੱਤਰ ਪ੍ਰਦੇਸ਼ ਵਿੱਚ ਇਹ 350 ਰੁਪਏ ਹੈ। ਇਨ੍ਹਾਂ ਸਾਰੇ ਸੂਬਿਆਂ ਵਿੱਚ ਖੰਡ ਦੀ ਰਿਕਵਰੀ ਪੰਜਾਬ ਨਾਲੋਂ 9.70 ਫ਼ੀਸਦੀ ਵੱਧ ਹੈ।
ਖੰਡ ਮਿੱਲਾਂ ਦੀ ਰੋਜ਼ਾਨਾ ਦੀ 5600 ਟਨ ਖੰਡ ਦੀ ਸਮਰੱਥਾ: ਕਾਬਿਲੇਗੌਰ ਹੈ ਕਿ ਸੂਬੇ ਵਿੱਚ 16 ਗੰਨਾ ਮਿੱਲਾਂ ਹਨ, ਜਿਨ੍ਹਾਂ ਵਿੱਚ 9 ਖੰਡ ਮਿੱਲਾਂ ਸਹਿਕਾਰੀ ਖੇਤਰ ਦੀਆਂ ਹਨ। ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ ਦੀ ਰੋਜ਼ਾਨਾ ਦੀ 5600 ਟਨ ਖੰਡ ਦੀ ਸਮਰੱਥਾ ਹੈ। ਪੰਜਾਬ ਵਿੱਚ ਐਤਕੀਂ 97 ਹਜ਼ਾਰ ਹੈਕਟੇਅਰ ਰਕਬਾ ਗੰਨੇ ਹੇਠ ਹੈ ਅਤੇ 677 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦਾ ਅਨੁਮਾਨ ਹੈ। ਦੋ ਸਾਲ ਪਹਿਲਾਂ ਇਹ ਰਕਬਾ 1.10 ਲੱਖ ਹੈਕਟੇਅਰ ਸੀ।
- LPG Cylinder price hike: ਚੋਣਾਂ ਖਤਮ ਹੁੰਦੇ ਹੀ ਮਹਿੰਗਾਈ ਦੀ ਪਹਿਲੀ ਕਿਸ਼ਤ ਜਾਰੀ, ਵਪਾਰਕ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ
- AAP MLA ਕੁੰਵਰ ਵਿਜੇ ਪ੍ਰਤਾਪ ਨੇ ਫਿਰ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਬਹਿਬਲਕਲਾਂ ਗੋਲੀਕਾਂਡ 'ਤੇ ਹੋ ਰਹੀ ਰਾਜਨੀਤੀ
- ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਜਗਤਾਰ ਸਿੰਘ ਹਵਾਰਾ ਦੀ ਸਜ਼ਾ 'ਤੇ ਫੈਸਲਾ ਅੱਜ !, 2005 'ਚ ਦਰਜ ਹੋਇਆ ਸੀ ਮਾਮਲਾ
ਪਹਿਲਾਂ ਵੀ ਵੱਧ ਚੁੱਕੇ ਗੰਨੇ ਦੇ ਰੇਟ: ਦੱਸ ਦਈਏ ਕਿ ਪਿਛਲੇ ਵਰ੍ਹੇ ‘ਆਪ’ ਸਰਕਾਰ ਨੇ ਗੰਨੇ ਦੇ ਭਾਅ ’ਚ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਜਦੋਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 2017 ਵਿੱਚ ਬਣੀ ਸੀ ਤਾਂ ਪਹਿਲੇ ਵਰ੍ਹੇ ਕਾਂਗਰਸ ਸਰਕਾਰ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਗੰਨੇ ਦੇ ਭਾਅ ਵਿਚ ਵਾਧਾ ਕੀਤਾ ਸੀ ਅਤੇ ਉਸ ਮਗਰੋਂ ਸਾਲ 2021-22 ਵਿਚ ਗੰਨੇ ਦੀ ਕੀਮਤ ’ਚ 15 ਰੁਪਏ ਦਾ ਵਾਧਾ ਕੀਤਾ ਸੀ। ਐਤਕੀਂ ਕਿਸਾਨਾਂ ਨੇ ਗੰਨੇ ਦਾ ਭਾਅ ਪ੍ਰਤੀ ਕੁਇੰਟਲ 450 ਰੁਪਏ ਦੀ ਮੰਗ ਰੱਖੀ ਸੀ।