ETV Bharat / state

ਫ਼ਿਲਮ ਸ਼ੂਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਕੀਤੇ ਜਾਰੀ

22 ਜੁਲਾਈ ਦਿਨ ਬੁੱਧਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਵਿੱਚ ਕਈ ਫ਼ੈਸਲੇ ਲਏ ਗਏ ਸਨ, ਜਿਨ੍ਹਾਂ ਵਿੱਚ ਫ਼ਿਲਮ ਸ਼ੂਟਿੰਗਾਂ ਦਾ ਫ਼ੈਸਲਾ ਵਿੱਚ ਇੱਕ ਸੀ। ਸ਼ੂਟਿੰਗ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ।

ਫ਼ਿਲਮ ਸ਼ੂਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਕੀਤੇ ਜਾਰੀ
ਫ਼ਿਲਮ ਸ਼ੂਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਕੀਤੇ ਜਾਰੀ
author img

By

Published : Jul 23, 2020, 9:00 PM IST

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫ਼ਿਲਮਾਂ ਅਤੇ ਵੀਡੀਓ ਦੀਆਂ ਸ਼ੂਟਿੰਗਾਂ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਫ਼ਿਲਮ ਸ਼ੂਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਕੀਤੇ ਜਾਰੀ
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ।

ਤੁਹਾਨੂੰ ਦੱਸ ਦਈਏ ਕਿ 22 ਜੁਲਾਈ ਦਿਨ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੈਬਿਨੇਟ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਈ ਫ਼ੈਸਲੇ ਲਏ ਸਨ, ਉਨ੍ਹਾਂ ਵਿੱਚ ਫ਼ਿਲਮਾਂ ਸ਼ੂਟਿੰਗ ਦਾ ਫ਼ੈਸਲਾ ਵੀ ਇੱਕ ਸੀ।

23 ਜੁਲਾਈ, ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ੂਟਿੰਗ ਦੌਰਾਨ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ।

ਹਦਾਇਤਾਂ ਸਬੰਧੀ ਜਾਰੀ ਪੱਤਰ।

ਜਾਣਕਾਰੀ ਮੁਤਾਬਕ ਫ਼ਿਲਮ ਅਤੇ ਸੰਗੀਤਕ ਸਨਅਤ ਦੇ ਨੁਮਾਇੰਦਿਆਂ ਦੇ ਵਫਦ ਵੱਲੋਂ ਫਿਲਮਾਂ ਤੇ ਗਾਣਿਆਂ ਦੇ ਫਿਲਮਾਂਕਣ ਲਈ ਮੁੱਖ ਮੰਤਰੀ ਤੋਂ ਆਗਿਆ ਮੰਗੀ ਸੀ।

ਮੁੱਖ ਮੰਤਰੀ ਵੱਲੋਂ ਅੱਜ ਪ੍ਰਵਾਨਗੀ ਦੇਣ ਤੋਂ ਬਾਅਦ ਵਿਸ਼ੇਸ਼ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਸੂਬੇ ਵਿੱਚ ਫਿਲਮਾਂ/ਸੰਗੀਤਕ ਵੀਡਿਓ ਫਿਲਮਾਂਕਣ ਲਈ ਸ਼ਰਤਾਂ ਸਹਿਤ ਆਗਿਆ ਦੇਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ।

ਸ਼ੂਟਿੰਗ ਲਈ ਆਗਿਆ ਲੈਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਬਿਨੈ ਪੱਤਰ ਦੇਣਾ ਹੋਵੇਗਾ ਜਿਸ ਵਿੱਚ ਸ਼ੂਟਿੰਗ ਸਥਾਨ ਦਾ ਵੇਰਵਾ, ਦਿਨਾਂ ਦੀ ਗਿਣਤੀ, ਆਗਿਆ ਦਾ ਸਮਾਂ ਆਦਿ ਲਿਖਣਾ ਹੋਵੇਗਾ।

ਸ਼ੂਟਿੰਗ ਵਾਸਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ...

  • ਮੌਕੇ 'ਤੇ ਕੁੱਲ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣਗੇ ਅਤੇ ਇਹ ਘੱਟੋ-ਘੱਟ ਸੰਭਵ ਸਮੇਂ ਵਿੱਚ ਕੀਤੀ ਜਾਣੀ ਚਾਹੀਦੀ ਹੈ।
  • ਵਿਅਕਤੀਆਂ ਦੀ ਥਰਮਲ ਸਕੈਨਿੰਗ ਤੋਂ ਬਾਅਦ ਹੀ ਸ਼ੁਰੂ ਹੋ ਸਕੇਗੀ ਅਤੇ ਕਿਸੇ ਵਿੱਚ ਬਿਮਾਰੀ ਦਾ ਕੋਈ ਲੱਛਣ ਨਾ ਪਾਏ ਜਾਣ ਤੋਂ ਬਾਅਦ ਹੀ ਸ਼ੁਰੂ ਹੋਵੇਗੀ।
  • ਸ਼ੂਟਿੰਗ ਸਥਾਨ ਨੂੰ ਸੈਨੀਟਾਈਜ਼ ਕੀਤਾ ਜਾਵੇਗਾ ਅਤੇ ਸਾਬਣ ਤੇ ਪਾਣੀ ਦਾ ਪੂਰਾ ਪ੍ਰਬੰਧ ਹੋਵੇਗਾ। ਸਾਰਿਆਂ ਨੂੰ ਨਿਰੰਤਰ ਹੱਥ ਧੋਣੇ ਪੈਣਗੇ।
  • ਕੈਮਰੇ ਦਾ ਸਾਹਮਣਾ ਕਰਨ ਵਾਲਿਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਮਾਸਕ ਪਹਿਨਣਾ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
  • ਭੀੜ ਨੂੰ ਰੋਕਣ ਲਈ ਢੁੱਕਵੀਂ ਗਿਣਤੀ ਵਿੱਚ ਕਨਾਤਾਂ ਆਦਿ ਦੀ ਵਿਵਸਥਾ ਕਰਨੀ ਹੋਵੇਗੀ।
  • ਨਿੱਜੀ ਸੁਰੱਖਿਆ ਕਰਮੀਆਂ ਵੱਲੋਂ ਭੀੜ ਨੂੰ ਕੰਟਰੋਲ ਕਰਨਾ ਯਕੀਨੀ ਬਣਾਉਣਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.