ETV Bharat / state

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਡਰਾਇਵਰਾਂ ਤੋਂ ਸ਼ਰਧਾਲੂਆਂ ਨੂੰ ਕੋਰੋਨਾ ਲਾਗ ਲੱਗਣ ਦੇ ਦਾਅਵੇ ਰੱਦ - ਪੰਜਾਬ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ

ਪੰਜਾਬ ਸਰਕਾਰ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕੋਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ।

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਡਰਾਇਵਰਾਂ ਤੋਂ ਸ਼ਰਧਾਲੂਆਂ ਨੂੰ ਕੋਰੋਨਾ ਲਾਗ ਲੱਗਣ ਦੇ ਦਾਅਵੇ ਰੱਦ

author img

By

Published : May 4, 2020, 9:31 PM IST

ਚੰਡੀਗੜ: ਪੰਜਾਬ ਸਰਕਾਰ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕੋਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ। ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ।

ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਵਿਵਹਾਰ ਨਹੀਂ ਕਰਨਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰ) ਦਾ ਪਹਿਲਾ ਜੱਥਾ, ਜੋ ਸ਼੍ਰੀ ਨੰਦੇੜ ਸਾਹਿਬ ਤੋਂ 860 ਸ਼ਰਧਾਲੂਆਂ ਨੂੰ ਪੰਜਾਬ ਲੈ ਕੇ ਆਇਆ ਸੀ, ਵਿੱਚ ਸ਼ਾਮਲ ਸਾਰੇ ਵਾਹਨ ਅਤੇ ਚਾਲਕ ਮਹਾਂਰਾਸ਼ਟਰ ਦੇ ਸਨ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਗਰੁੱਪ ਨਿੱਜੀ ਬੱਸਾਂ ਰਾਹੀਂ ਆਏ ਸਨ ਜਿਨ੍ਹਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣਾ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ 11 ਟੈਂਪੂ ਟਰੈਵਲਰਜ਼ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਚੱਲਿਆ ਅਤੇ 26 ਅਪ੍ਰੈਲ ਦੀ ਦੇਰ ਰਾਤ ਪੰਜਾਬ ਪਹੁੰਚਿਆ। ਇਸੇ ਤਰ੍ਹਾਂ 13 ਬੱਸਾਂ ਦਾ ਤੀਸਰਾ ਜਥਾ ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਨੂੰ ਦੇਰ ਰਾਤ ਅਤੇ 26 ਅਪ੍ਰੈਲ ਦੀ ਸੱਜਰੀ ਸਵੇਰ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਚੱਲਿਆ। ਇਹ ਬੱਸਾਂ 27 ਅਪ੍ਰੈਲ ਨੂੰ ਦੇਰ ਰਾਤ ਅਤੇ 28 ਅਪ੍ਰੈਲ ਦੀ ਸਵੇਰ ਪੰਜਾਬ ਪਹੁੰਚੀਆਂ।

ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਦੀ ਸਵੇਰ ਉਥੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਨੇ 27 ਅਪ੍ਰੈਲ ਦੀ ਰਾਤ ਨੂੰ ਵਾਪਸ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 29 ਅਪ੍ਰੈਲ ਬਾਅਦ ਦੁਪਿਹਰ ਤੋਂ 30 ਅਪ੍ਰੈਲ ਦੀ ਸਵੇਰ ਤੱਕ ਬਠਿੰਡਾ ਪਹੁੰਚੀਆਂ।

ਇਹ ਤੱਥ ਦੀ ਗੱਲ ਹੈ ਕਿ ਪੰਜਾਬ ਦੀਆਂ ਬੱਸਾਂ ਦੁਆਰਾ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ ਅਤੇ ਇਨ੍ਹਾਂ ਨਿੱਜੀ ਵਾਹਨਾਂ ਵਿਚ ਸਵਾਰ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ਵਿਚ ਇਕ ਨਾਂਦੇੜ ਨਾਲ ਸਬੰਧਤ ਡਰਾਈਵਰ ਵੀ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਅਸ਼ੋਕ ਚਵਾਨ ਨੇ ਕੁੱਝ ਮੀਡੀਆ ਪਲੇਟਫਾਰਮਜ਼ ਨੂੰ ਦਿੱਤੀ ਆਪਣੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਨਾਂਦੇੜ ਵਿੱਚ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਪੰਜਾਬ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਦਰਮਿਆਨ ਕੋਰੋਨਾ ਲਾਗ ਫੈਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.