ETV Bharat / state

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਨੂੰ149 ਕਰੋੜ ਦੀ ਰਾਸ਼ੀ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਬਕਾਏ ਦੇ ਨਿਪਟਾਰੇ ਲਈ ਸ਼ੂਗਰਫੈੱਡ ਨੂੰ 149 ਕਰੋੜ ਦੀ ਅਦਾਇਗੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Jun 12, 2020, 2:28 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਨੂੰ ਅਦਾ ਕੀਤੇ ਜਾਣ ਵਾਲੇ 299 ਕਰੋੜ ਰੁਪਏ ਦੇ ਪੂਰੇ ਬਕਾਏ ਦਾ ਭੁਗਤਾਨ ਕਰਨ ਲਈ ਸ਼ੂਗਰਫੈੱਡ ਨੂੰ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ।

ਇਸੇ ਦੌਰਾਨ ਮੁੱਖ ਮੰਤਰੀ ਦੀ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਦੇ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ 150 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਦਕਿ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਸ਼ੂਗਰਫੈੱਡ ਵੱਲੋਂ ਆਪਣੇ ਵਸੀਲਿਆਂ ਤੋਂ ਅਦਾ ਕੀਤੀ ਜਾਵੇਗੀ।

  • Punjab CM @capt_amarinder orders Sugarfed to pay balance Rs.149 crore to liquidate full arrears of Rs.299 crore payable to cane growers by the Cooperative Sugar Mills. FD sanctions release of govt share towards clearance of the arrears. pic.twitter.com/fR3B2GsIIa

    — Raveen Thukral (@RT_MediaAdvPbCM) June 11, 2020 " class="align-text-top noRightClick twitterSection" data=" ">

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿੱਤੀ ਤੌਰ 'ਤੇ ਯੋਗ ਵਿਧੀ ਉਲੀਕਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨੂੰ ਉਤਪੰਨ ਹੋਣ ਤੋਂ ਰੋਕਿਆ ਜਾ ਸਕੇ ਤੇ ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਅਤੇ ਨਿਰੰਤਰ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਨਿੱਜੀ ਖੰਡ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਤੁਰੰਤ ਕਰਨ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਚਾਰ ਨਿੱਜੀ ਖੰਡ ਮਿੱਲਾਂ ਦੇ ਗੰਨੇ ਦੇ ਬਕਾਏ ਦੇ ਤੌਰ 'ਤੇ ਕੁੱਲ 1253 ਕਰੋੜ ਦੀ ਰਾਸ਼ੀ ਬਣਦੀ ਹੈ। ਜਿਸ ਵਿੱਚੋਂ 876 ਕਰੋੜ ਰੁਪਏ ਦਾ ਭੁਗਤਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਤੇ 377 ਕਰੋੜ ਰੁਪਏ ਬਕਾਇਆ ਹਨ। ਦੂਜੇ ਪਾਸੇ ਸਹਿਕਾਰੀ ਖੰਡ ਮਿੱਲਾਂ ਦੀ 486 ਕਰੋੜ ਰੁਪਏ ਦੀ ਰਾਸ਼ੀ 'ਚੋਂ 229 ਕਰੋੜ ਰੁਪਏ ਸ਼ੂਗਰਫੈੱਡ ਵੱਲੋਂ ਅਦਾ ਕੀਤੇ ਜਾ ਚੁੱਕੇ ਹਨ। ਜਦਕਿ ਸਾਲ 2019-20 ਅਤੇ ਸਾਲ 2018-19 ਦੇ ਕ੍ਰਮਵਾਰ 257 ਕਰੋੜ ਅਤੇ 42 ਕਰੋੜ ਰੁਪਏ ਬਕਾਇਆ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.